Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

KhalsaMarch

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੂਰਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 24 ਜੁਲਾਈ ਨੂੰ ਪਹਿਲੇ ਪੜਾਅ ਦੇ ਤਹਿਤ ਆਰੰਭ ਹੋਇਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਪੰਜਾਬ ਦੇ ਮਾਝਾ ਤੇ ਮਾਲਵਾ ਖੇਤਰ ਵਿੱਚ ਸਿੱਖੀ ਪ੍ਰਚਾਰ ਪ੍ਰਸਾਰ ਕਰਦਿਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਕੌਮੀ ਸਨੇਹੇ ਦਿੰਦਾ ਹੋਇਆ ਬੀਤੀ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖ਼ਾਲਸਈ ਜਾਹੋ ਜਲਾਲ ਤੇ ਭਰਵੀਂ ਸੰਗਤ ਦੀ ਸ਼ਮੂਲੀਅਤ ਨਾਲ ਸੰਪੂਰਨ ਹੋਇਆ।

ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਆਪ ਵਿਧਾਇਕ ਦਾ ਬਿਆਨ ਪੰਥਕ ਪਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ

ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਪੰਥਕ ਪਰੰਪਰਾਵਾਂ ਦਾ ਨਿਰਾਦਰ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੀ ਹੈ।

ਅੱਜ ਮੀਰੀ ਪੀਰੀ ਖਾਲਸਾ ਮਾਰਚ ਦਾ ਮੋਗਾ 'ਚ ਪੁੱਜਣ ਤੇ ਕੀਤਾ ਜਾਵੇਗਾ ਨਿੱਘਾ ਸਵਾਗਤ : ਸੰਨੀ ਗਿੱਲ

ਮੀਰੀ ਪੀਰੀ ਦਿਵਸ਼ ਤੇ ਸਿੱਖ ਕੌਮ ਦੀ ਆਨ ਤੇ ਸ਼ਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਅੱਜ ਲੁਹਾਰਾ ਚੌਂਕ ਪੁੱਜਣ ਤੇ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ ਅਤੇ ਸਿੱਖ ਸੰਗਤਾਂ ਵੱਲੋਂ ਮਾਰਚ ਦਾ ਨਿੱਘਾ ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ।

ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈਕੇ ਹਲਕਾ ਇੰਚਾਰਜ ਸੰਨੀ ਗਿੱਲ ਨੇ ਕੀਤੀ ਵਰਕਰਾਂ ਨਾਲ ਮੀਟਿੰਗ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ਤੇ ਵਰਕਰਾਂ ਦੇ ਭਰਵੇਂ ਇਕੱਠ ਵਿਚ ਇੱਕ ਵਿਸ਼ੇਸ ਮੀਟਿੰਗ ਕੀਤੀ ਜਿਸ ਵਿੱਚ ਦਰਜਾ ਬ ਦਰਜਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸਾਮਲ ਹੋਏ।

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ ਦੂਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਲਈ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭਤਾ ਹੋਈ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀ ਇਕੱਤਰਤਾ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਤਰਤਾਵਾਂ ਹੋਈਆਂ।

ਜਲੰਧਰ ਵਿਖੇ ਅੱਜ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ 13 ਅਪ੍ਰੈਲ ਨੂੰ ਸਿੱਖ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਲੇਮਪੁਰ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਵਿੱਚ ਖਾਲਸਾ ਮਾਰਚ ਕੀਤਾ ਜਾਏਗਾ।