ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਵੱਲੋਂ ਸਕੂਲ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨਾਲ ਮਿਲ ਕੇ ’ਵਰਸਿਟੀ ਕੈਂਪਸ ’ਚ 200 ਦੇ ਕਰੀਬ ਬੂਟੇ ਲਗਾਏ ਗਏ।
ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿਖਲਾਈ, ਵਿਹਾਰਕ ਤਜਰਬਾ, ਇੰਟਰਨਸ਼ਿਪ ਦੇ ਮੌਕੇ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਅੰਮ੍ਰਿਤਸਰ ਨਾਲ ਇਕ ਅਹਿਮ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਗਏ।
ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਖਾਲਸਾ ਯੂਨੀਵਰਸਿਟੀ ਅਤੇ ਅਮਰੀਕਾ ਸਥਿਤ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਕੈਂਪਸ ’ਚ ਬਣਨ ਜਾ ਰਹੇ ਅਤਿ-ਆਧੁਨਿਕ ਹਾਕੀ ਅਤੇ ਫੁੱਟਬਾਲ ਸਟੇਡੀਅਮ ਦਾ ’ਵਰਸਿਟੀ ਦੇ ਪ੍ਰੋ-ਚਾਂਸਲਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਅੱਜ ਟੱਕ ਲਗਾ ਕੇ ਕਾਰਜ ਦੀ ਆਰੰਭਤਾ ਕੀਤੀ ਗਈ।
ਖਾਲਸਾ ਯੂਨੀਵਰਸਿਟੀ ਅਤੇ ਅੰਤਰਰਾਸ਼ਟਰੀ ਸੰਸਥਾ ਟਾਸਾ ਗਲੋਬਲ ਐਜੂਕੇਸ਼ਨ ਲਿਮਟਿਡ ਨੇ ਇਕ ਅਹਿਮ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ, ਜਿਸ ਅਧੀਨ ’ਵਰਸਿਟੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਕੋਰਸ ਬਹੁਤ ਹੀ ਘੱਟ ਫੀਸ ’ਤੇ ਕਰ ਸਕਣਗੇ।
ਸਿੱਖਿਆ, ਖੋਜ ਅਤੇ ਸਿੱਖ ਵਿਰਾਸਤ ਦੇ ਪ੍ਰਸਾਰ ਲਈ ਕੰਮ ਕਰ ਰਹੀਆਂ ਖਾਲਸਾ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਅੱਜ ਖਾਲਸਾ ’ਵਰਸਿਟੀ ਦੇ ਰਿਲੀਜੀਅਸ ਸਟੱਡੀਜ਼ ਵਿਭਾਗ ਦੇ ਡੀਨ ਅਤੇ ਸਿੱਖ ਇਤਿਹਾਸ ਖੋਜ ਕੇਂਦਰ ਦੇ ਪ੍ਰੋਫੈਸਰ ਇੰਚਾਰਜ ਵਜੋਂ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਕਾਰਜਭਾਰ ਸੌਂਪਿਆ ਗਿਆ।
ਖ਼ਾਲਸਾ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬੀ ਕਹਾਣੀ ਗੋਸ਼ਟੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ’ਚ ’ਵਰਸਿਟੀ ਦੇ ਮੁੱਖ ਮਹਿਮਾਨ ਵਜੋਂ ਹਾਜ਼ਰ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਸੰਬੋਧਨ ਦੌਰਾਨ ਉਕਤ ਅਧਿਐਨ ਸਕੂਲ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਅਕਾਦਮਿਕ ਹਲਕਿਆਂ ’ਚ ਅਜਿਹੇ ਸਾਹਿਤਕ ਸੰਵਾਦ ਰਚਾਉਣੇ ਵਰਤਮਾਨ ਦੌਰ ਦੀ ਵੱਡੀ ਲੋੜ ਹੈ।