Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

KhanoriNews

'ਅੰਮ੍ਰਿਤ' ਯੋਜਨਾ ਬਣੀ ਆਫ਼ਤ ਪਾਣੀ ਵਾਲੀਆਂ ਪਾਈਪਾਂ ਪਾਉਂਦੇ ਹੋਏ ਤੋੜੀਆਂ ਸੀਵਰੇਜ ਦੀਆਂ ਪਾਈਪਾਂ, ਗਲੀਆਂ 'ਚ ਵਗਣ ਲੱਗਾ ਗੰਦਾ ਪਾਣੀ; ਲੋਕਾਂ ਦਾ ਠੇਕੇਦਾਰ ਖ਼ਿਲਾਫ਼ ਗੁੱਸਾ

ਪੰਜਾਬ ਸਰਕਾਰ ਦੀ ਅੰਮ੍ਰਿਤ ਯੋਜਨਾ ਤਹਿਤ ਸ਼ਹਿਰ ਦੇ ਹਰ ਘਰ ਤੱਕ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਲਗਭਗ 18 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟਰੀਟਮੈਂਟ ਪਲਾਂਟ ਅਤੇ ਨਵੀਂ ਪਾਈਪਲਾਈਨ ਵਿਛਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ।

2027 ਚ' ਆਪ ਦੀ ਹਨੇਰੀ 'ਚ ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ : ਬਰਿੰਦਰ ਗੋਇਲ

ਪੰਜਾਬ ਸਰਕਾਰ ਦੀ "ਆਮ ਆਦਮੀ ਪਾਰਟੀ" ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਚਲਾਈ ਮੁਹਿੰਮ "ਲੋਕ ਮਿਲਣੀ" ਦੇ ਤਹਿਤ ਅੱਜ ਐਡਵੋਕੇਟ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਖਾਈ, ਖੰਡੇਬਾਦ ,ਕਾਲਾਬੰਜਾਰਾ, ਜਲੂਰ, ਗੁਰਨੇ ਖੁਰਦ ,ਗੁਰਨੇ ਕਲਾਂ ,ਬਖੋਰਾ ਖੁਰਦ ,ਬਖੋਰਾ ਕਲਾਂ ਆਦਿ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣਿਆ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ।

ਖਨੌਰੀ 'ਚ ਰਾਹੁਲਇੰਦਰ ਸਿੱਧੂ ਦੀ ਹਾਜ਼ਰੀ 'ਚ 40 ਦੇ ਕਰੀਬ ਲੋਕ ਕਾਂਗਰਸ 'ਚ ਸ਼ਾਮਲ

ਖਨੌਰੀ ਵਿਖੇ ਕਾਂਗਰਸੀ ਆਗੂ ਸਾਦਿਕ ਖਾਨ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਅਤੇ ਯੂਥ ਕਾਂਗਰਸ ਆਗੂ ਰਾਹੁਲਇੰਦਰ ਸਿੰਘ ਸਿੱਧੂ ਦਾ ਨਿੱਘਾ ਸਵਾਗਤ ਕੀਤਾ ਗਿਆ।

ਸੁਰੇਸ਼ ਅੰਬੇਡਕਰੀ ਬਸਪਾ ਜ਼ਿਲ੍ਹਾ ਸੰਗਰੂਰ ਦੇ ਐਗਜ਼ੈਕਟਿਵ ਮੈਂਬਰ ਨਿਯੁਕਤ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਜ਼ਿਲ੍ਹਾ ਸੰਗਰੂਰ ਸੰਗਠਨ ਸਮੀਖਿਆ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਲਹਿਰਾ ਦੇ ਨੌਜਵਾਨ ਆਗੂ ਸੁਰੇਸ਼ ਅੰਬੇਡਕਰੀ ਨੂੰ ਪਾਰਟੀ ਦੀ ਜ਼ਿਲ੍ਹਾ ਸੰਗਰੂਰ ਇਕਾਈ ਦਾ ਐਗਜ਼ੈਕਟਿਵ ਮੈਂਬਰ ਨਿਯੁਕਤ ਕੀਤਾ ਗਿਆ। 

ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਨਾਮਵਰ ਸ਼ਾਇਰ ਤਰਲੋਚਨ ਮੀਰ ਨੂੰ ਕੀਤਾ ਗਿਆ ਸਨਮਾਨਿਤ

ਅੱਜ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੁਲਾ ਵੱਲੋਂ ਪੰਜਾਬੀ ਦੇ ਨਾਮਵਰ ਸ਼ਾਇਰ ਤਰਲੋਚਨ ਮੀਰ ਜੀ ਨੂੰ  ਸਨਮਾਨਿਤ ਕੀਤਾ ਗਿਆ। ਸਪੀਕਰ ਹਰਵਿੰਦਰ ਕਲਿਆਣ ਜੀ, ਘਣਸ਼ਾਮ ਅਰੋੜਾ ਜੀ ਅਤੇ ਡਾਕਟਰ ਕੁਲਦੀਪ ਅਗਨੀਹੋਤਰੀ ਜੀ ਵੱਲੋਂ ਦੋ ਲੱਖ ਇਕੱਤੀ ਹਜ਼ਾਰ ਰਕਮ ਦੇ ਨਾਲ਼ ਸਨਮਾਨ ਚਿੰਨ੍ਹ ਅਤੇ ਸ਼ਾਲ ਭੇਂਟ ਕੀਤਾ ਗਿਆ।

ਖਨੌਰੀ ਦੇ ਗੰਗਾ ਇੰਟਰਨੈਸ਼ਨਲ ਸਕੂਲ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਖਨੌਰੀ ਨੇੜਲੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਵਿਦਿਆਰਥੀ ਸਵੇਰੇ ਤੜਕੇ ਹੀ ਸਕੂਲ ਕੈਂਪਸ ਵਿੱਚ ਪਹੁੰਚੇ ਅਤੇ ਯੋਗ ਅਭਿਆਸ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ।

ਮੰਤਰੀ ਗੋਇਲ ਨੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਵੰਡੀਆਂ ਰਾਸ਼ਨ ਕਿਟਾਂ "ਆਮ ਆਦਮੀ ਪਾਰਟੀ" ਦੀ ਚੜ੍ਹਤ ਤੋਂ ਬੁਖਲਾਏ ਵਿਰੋਧੀ : ਮੰਤਰੀ ਗੋਇਲ

ਸੂਬੇ ਦੀ "ਆਪ" ਸਰਕਾਰ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਬੇਟੇ ਯੂਥ ਆਗੂ ਐਡਵੋਕੇਟ ਗੌਰਵ ਗੋਇਲ ਦੇ ਨਾਲ ਹਲਕੇ ਦੇ ਵੱਖ ਵੱਖ ਪਿੰਡਾਂ ਹੋਤੀਪੁਰ, ਨਵਾਂਗਾਓ, ਅਨਦਾਣਾ, ਬੋਪੁਰ, ਚੱਠਾ ਗੋਬਿੰਦਪੁਰਾ, ਖਨੌਰੀ ਖ਼ੁਰਦ,ਬਨਾਰਸੀ ਅਤੇ ਖਨੌਰੀ ਮੰਡੀ ਵਿਖੇ ਲੋਕਾਂ ਨਾਲ ਸੰਵਾਦ ਕਰਦਿਆਂ ਜਿੱਥੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਪੱਖੀ ਨੀਤੀਆਂ ਨੂੰ ਦੱਸਿਆ ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸੁਣਦਿਆਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿੱਥੇ ਸੂਬੇ ਅੰਦਰ ਅਕਾਲੀ, ਭਾਜਪਾ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ, ਉਥੇ ਹੀ ਆਮ ਆਦਮੀ ਪਾਰਟੀ ਆਪਣੇ ਵਿਕਾਸ ਏਜੰਡੇ ਨੂੰ ਲੋਕਾਂ ਵਿੱਚ ਲੈ ਕੇ ਜਾ ਰਹੀ ਹੈ,

ਸ੍ਰ. ਅਲਵੇਲ ਸਿੰਘ ਵੈਲਫੇਅਰ ਕਲੱਬ ਵਲੋਂ ਪਿੰਡ ਠਸਕਾ ਵਿਖੇ ਅੱਖਾਂ ਜਾਂਚ ਅਤੇ ਖੂਨ ਦਾਨ ਕੈਂਪ ਲਗਾਇਆ

ਸ੍ਰ.ਅਲਵੇਲ ਸਿੰਘ ਵੈਲਫੇਅਰ ਕਲੱਬ ਵਲੋਂ ਏਕਨੂਰ ਯੂਥ ਕਲੱਬ ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਠਸਕਾ ਵਿਖੇ ਅੱਖਾਂ ਜਾਂਚ ਅਤੇ ਖੂਨ ਦਾਨ ਕੈਂਪ ਲਗਾਇਆ ਗਿਆ।

ਖਨੌਰੀ ਦੇ ਰਾਮ ਦਾਸ ਭੁੱਕਲ ਸੰਗਰੂਰ ਬਸਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਪਾਰਟੀ ਹਾਈਕਮਾਂਡ ਦਾ ਜਤਾਇਆ ਆਭਾਰ

ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ, ਸੀਨੀਅਰ ਅਤੇ ਟਕਸਾਲੀ ਆਗੂ ਰਾਮਦਾਸ ਭੁੱਕਲ ਨੂੰ ਜ਼ਿਲ੍ਹਾ ਸੰਗਰੂਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਖਨੌਰੀ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਮੀਟਿੰਗ, ਚੇਅਰਮੈਨ ਪ੍ਰਿੰਸ ਗਰਗ ਨੇ ਦਿੱਤਾ ਹੱਲ ਦਾ ਭਰੋਸਾ

ਬੀਤੇ ਦਿਨੀਂ ਸਥਾਨਕ ਸ਼ਹਿਰ ਖਨੌਰੀ ਦੀ ਨੈਣਾਂ ਦੇਵੀ ਮੰਦਰ ਧਰਮਸ਼ਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਪਿੰਡ ਭੁੱਲਣ ਵਿਖੇ ਹੋਈ ਮੀਟਿੰਗ

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਇੱਕ ਮੀਟਿੰਗ ਪਿੰਡ ਭੁੱਲਣ ਵਿਖੇ ਹੋਈ। ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚਾ ਦੇ ਪ੍ਰਧਾਨ ਰਣਧੀਰ ਸਿੰਘ ਸੈਣੀ ਅਤੇ ਮੰਡਲ ਜਨਰਲ ਸਕੱਤਰ ਰਿਸ਼ੀਪਾਲ ਸ਼ਰਮਾ ਭੁੱਲਣ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਬਹੁਤ ਹੀ ਸਨਮਾਨ ਕੀਤਾ ਅਤੇ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ।

ਮਿਸ਼ਨ ਵਿਧਾਨ ਸਭਾ ਚੋਣਾਂ 2027- ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਵਿੱਚ ਹੋ ਰਹੇ ਵਿਕਾਸ ਕੰਮ ਬੋਲ ਰਹੇ ਹਨ : ਬਰਿੰਦਰ ਗੋਇਲ

ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵਲੋਂ ਸਮੁੱਚੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹੋਇਆਂ ਹਲਕੇ ਦੇ ਪਿੰਡ ਕਰੋਦਾ ਦੇ ਕਈ ਦਰਜਨ ਪਰਿਵਾਰਾਂ ਨੇ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਨੇ "ਖੇਤ ਬਚਾਓ ਅਭਿਆਨ" ਤਹਿਤ ਐਫ.ਪੀ.ਓਜ਼. ਲਈ ਸਿਖਲਾਈ ਕੈਂਪ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਘੋੜੇਨਾਬ, ਬਲਾਕ ਲਹਿਰਾਗਾਗਾ ਵਿਖੇ "ਖੇਤ ਬਚਾਓ ਅਭਿਆਨ" ਤਹਿਤ ਨਾਬਾਰਡ ਦੇ ਸਹਿਯੋਗ ਨਾਲ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼) ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ।

ਐਚਡੀਐਫਸੀ ਬੈਂਕ ਦੀ ਬਰਾਂਚ ਬਾਦਸ਼ਾਹਪੁਰ ਵਿਖੇ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ

ਕਸਬਾ ਬਾਦਸ਼ਾਹਪੁਰ ਦੇ ਸਮਾਣਾ ਰੋਡ 'ਤੇ ਸਥਿਤ ਐਚਡੀਐਫਸੀ ਬੈਂਕ ਦੀ ਬਰਾਂਚ ਵਿੱਚ ਅੱਜ ਤੜਕੇ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।

ਬਸਪਾ ਜ਼ਿਲ੍ਹਾ ਸੰਗਰੂਰ ਦੀ ਸੰਗਠਨ ਸਮੀਖਿਆ ਮੀਟਿੰਗ 25 ਜੂਨ ਨੂੰ: ਡਾ. ਮੱਖਣ ਸਿੰਘ

ਬਹੁਜਨ ਸਮਾਜ ਪਾਰਟੀ (ਬਸਪਾ) ਹਲਕਾ ਲਹਿਰਾ ਦੀ ਸੰਗਠਨਾਤਮਕ ਸਮੀਖਿਆ ਮੀਟਿੰਗ ਅੱਜ ਬੇਗਮਪੁਰਾ ਧਾਮ ਖਨੌਰੀ ਦੀ ਧਰਮਸ਼ਾਲਾ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ, ਲੋਕ ਸਭਾ ਸੰਗਰੂਰ ਦੇ ਇੰਚਾਰਜ ਇੰਜੀ. ਅਮਨ ਬੋਧ, ਜ਼ਿਲ੍ਹਾ ਪ੍ਰਧਾਨ ਸਤਿਗੁਰੂ ਸਿੰਘ ਮੱਟੂ, ਸੀਨੀਅਰ ਆਗੂ ਪਵਿੱਤਰ ਸਿੰਘ ਅਤੇ ਰਤਨ ਸਿੰਘ ਸੰਗਰੂਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਰਹੇ। 

ਦਿਨ-ਦਿਹਾੜੇ ਦੁਕਾਨ ਵਿੱਚ ਵੜ ਕੇ ਬਜ਼ੁਰਗ ਮਹਿਲਾ ਦੀ ਸੋਨੇ ਦੀ ਵਾਲੀ ਝਪਟੀ, ਲੁਟੇਰਾ ਫਰਾਰ ਸੀਸੀਟੀਵੀ ਵਿੱਚ ਕੈਦ ਹੋਇਆ ਬਿਨਾਂ ਨੰਬਰ ਵਾਲਾ ਮੋਟਰਸਾਈਕਲ

ਸਥਾਨਕ ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ।

ਬਾਬਾ ਲੱਖ ਦਾਤਾ ਲਾਲਾ ਵਾਲੇ ਪੀਰ ਦੀ ਦਰਗਾਹ 'ਤੇ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਭਰਿਆ

ਖਨੌਰੀ ਦੇ ਨਜ਼ਦੀਕੀ ਪਿੰਡ ਸ਼ਤਰਾਨਾ ਵਿਖੇ ਬਾਬਾ ਲੱਖ ਦਾਤਾ ਲਾਲਾ ਵਾਲੇ ਪੀਰ ਦੀ ਦਰਗਾਹ 'ਤੇ ਹਰ ਸਾਲ ਦੀ ਤਰ੍ਹਾਂ 30 ਜੇਠ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਮਨਾਇਆ ਗਿਆ।

ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ

 ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਕਰੋਂਦਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਦਿਆਂ ਲੋਕ ਅਰਪਿਤ ਕੀਤਾ ਅਤੇ ਪਿੰਡ ਵਿੱਚ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਦਾ ਕੀਤੀ,

ਪੰਜਾਬ ਕੇਸਰੀ ਨਰੇਸ਼ ਕੁਮਾਰ ਬਨਾਰਸੀ ਨੇ ਹੁਕਮ ਚੰਦ ਪਹਿਲਵਾਨ ਨੂੰ ਧਾਰਿਆ ਉਸਤਾਦ, ਪਗੜੀ ਦੀ ਰਸਮ ਅਦਾ

ਪੰਜਾਬ ਕੇਸਰੀ ਅਤੇ ਹਿਮਾਚਲ ਕੇਸਰੀ ਵਜੋਂ ਮਸ਼ਹੂਰ ਪਹਿਲਵਾਨ ਨਰੇਸ਼ ਕੁਮਾਰ ਬਨਾਰਸੀ ਨੇ ਅੱਜ ਮਿਤੀ 13ਜੂਨ  ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਹੁਕਮ ਚੰਦ ਪਹਿਲਵਾਨ ਢਾਬੀ ਗੁਜਰਾਂ ਨੂੰ ਆਪਣਾ ਉਸਤਾਦ ਮੰਨਦੇ ਹੋਏ ਅਖਾੜਾ ਬਨਾਰਸੀ ਵਿੱਚ ਪਗੜੀ ਦੀ ਰਸਮ ਅਦਾ ਕੀਤੀ।

ਅਮਨਦੀਪ ਸਿੰਘ ਨੇ ਮਾਰਕੀਟ ਕਮੇਟੀ ਖਨੌਰੀ ਦੇ ਸਕੱਤਰ ਵਜੋਂ ਸੰਭਾਲਿਆ ਅਹੁਦਾ

ਮਾਰਕੀਟ ਕਮੇਟੀ ਖਨੌਰੀ ਦੇ ਸਕੱਤਰ ਦੀ ਬਦਲੀ ਹੋਣ ਉਪਰੰਤ ਅਮਨਦੀਪ ਸਿੰਘ ਨੇ ਮਾਰਕੀਟ ਕਮੇਟੀ ਖਨੌਰੀ ਦੇ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਮਨਦੀਪ ਸਿੰਘ ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਪਾਤੜਾਂ ਦੇ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਖਨੌਰੀ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।