Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

KotakpuraNews

ਸਾਂਝੀ ਤਾਲਮੇਲ ਕਮੇਟੀ ਵੱਲੋਂ ਡੀ.ਸੀ. ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

:   ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇਕੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਹਰੇਬਾਜੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ।

ਭਾਰਤੀ ਕਮਿਊਨਿਸਟ ਪਾਰਟੀ ਦੀ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਤੇਜ਼ੀ ਨਾਲ ਜਾਰੀ

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ 1 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਨਵੀਂ ਦਿੱਲੀ ਵਿਖੇ 'ਬਦਲਾਅ ਜ਼ਰੂਰੀ ਹੈ' ਦੇ ਨਾਅਰੇ ਨੂੰ ਮੁੱਖ ਰੱਖਦਿਆਂ ਕੌਮੀ ਰੈਲੀ ਕੀਤੀ ਜਾ ਰਹੀ ਹੈ, ਇਸ ਰੈਲੀ ਦੀ ਤਿਆਰੀ ਵਾਸਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਤੇਜ਼ੀ ਨਾਲ ਜਾਰੀ ਹੈ।

ਕੁਰਾਸ਼ ਵਿੱਚ ਡਰੀਮਲੈਂਡ ਸਕੂਲ ਦੇ ਲੜਕਿਆਂ ਨੇ ਜਿੱਤੇ ਗੋਲਡ ਮੈਡਲ

70ਵੀਆਂ ਪੰਜਾਬ ਰਾਜ ਜ਼ੋਨ ਪੱਧਰ ਸਕੂਲ ਖੇਡਾਂ ਕੋਟਕਪੂਰਾ ਵਿਖੇ ਜੋਨ ਸਕੱਤਰ ਸੁਖਮੀਤ ਸਿੰਘ ਅਤੇ ਖਜ਼ਾਨਚੀ ਹਰਬਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ।

ਆਜ਼ਾਦੀ ਦਿਹਾੜੇ ਦੀ ਖੁਸ਼ੀ ’ਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਦੁੱਧ ਨਾਲ ਵੰਡੇ ਲੱਡੂ

 ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਗੋਦ ਲਏ ਸਰਕਾਰੀ ਹਾਈ ਸਕੂਲ ਰੋਮਾਣਾ ਅਲਬੇਲ ਸਿੰਘ ਵਿਖੇ ਪ੍ਰਧਾਨ ਇੰਜੀ ਭੁਪਿੰਦਰ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਕਰਨ ਉਪਰੰਤ ਆਜਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ : ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਕੈਸਲ, ਕੋਟਕਪੂਰਾ ਵਿਖੇ ਸਾਵਣ ਦੇ ਮਹੀਨੇ ਨੂੰ ਸਮਰਪਿਤ ‘ਤੀਆਂ ਦੇ ਰੰਗ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।

ਜ਼ੋਨ ਖੇਡ ਮੁਕਾਬਲਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦੇ ਲੜਕਿਆਂ ਦੀ ਸ਼ਾਨਦਾਰ ਜਿੱਤ

 ਸਿੱਖਿਆ ਵਿਭਾਗ ਪੰਜਾਬ ਦੁਆਰਾ 70ਵੀਆਂ ਪੰਜਾਬ ਰਾਜ ਜੋਨ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਇਹਨਾਂ ਮੁਕਾਬਲਿਆਂ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਮੀਰੀ ਟੈਲੀ ਫ਼ਿਲਮ ਨੂੰ ਮਿਲ ਰਿਹਾ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ : ਗੁਰਪ੍ਰੀਤ

ਪਿਛਲੇ ਦਿਨੀਂ ਜੀ.ਟੀ. ਦੇਸੀ ਸਿਨੇਮਾਂ ਵੱਲੋਂ ਅਮੀਰੀ ਟੈਲੀ ਫ਼ਿਲਮ ਰਿਲੀਜ਼ ਕੀਤੀ ਗਈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਇਸ ਮੌਕੇ ਗੁਰਪ੍ਰੀਤ ਸਿੰਘ ਕਮੋਂ ਨੇ ਜਾਣਕਾਰੀ ਦਿੰਦਿਆ ਦੱਸਿਆ ਗਿਆ

ਰੈੱਡ ਮੈਰਾਥਨ ਰਨ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਵਿਦਿਆਰਥਣ ਨੇ ਹਾਸਲ ਕੀਤਾ ਦੂਜਾ ਸਥਾਨ

ਫਰੀਦਕੋਟ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਫਰੀਦਕੋਟ ਵੱਲੋਂ ਸਰਕਾਰੀ ਬਰਜਿੰਦਰਾ ਕਾਲਜ, ਫਰੀਦਕੋਟ ਵਿਖੇ ਮਿਤੀ 12 ਅਗਸਤ 2026 ਨੂੰ ਕਰਵਾਈ ਗਈ ਰੈੱਡ ਮੈਰਾਥਨ ਰਨ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹੋਣਹਾਰ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ’ਤੇ 10 ਲੱਖ ਰੁਪਏ ਫਿਰੋਤੀ ਮੰਗਣ ਵਾਲੇ ਪੁਲਿਸ ਅੜਿੱਕੇ

ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਜੀਰੋ ਟੌਲਰੈਸ ਦੀ ਨੀਤੀ ਅਪਣਾਈ ਹੋਈ ਹੈ। ਜਿਸਦੇ ਤਹਿਤ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ।

ਸਪੀਕਰ ਸੰਧਵਾਂ ਵੱਲੋਂ ਹਾਦਸੇ ਦੌਰਾਨ ਤਿੰਨ ਕਾਵੜੀਆਂ ਦੀ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਦੇ ਤਿੰਨ ਕਾਵੜੀਆਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਸ਼ਹਿਰ ਵਿਚ ਸੋਗ ਦੀ ਲਹਿਰ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਤਿੰਨ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।

ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿਖੇ ਸੱਤ ਰੋਜ਼ਾ ਭਾਰਤੀ ਭਾਸ਼ਾ ਕੈਂਪ ਦਾ ਸਫ਼ਰ ਪੂਰਾ ਹੋਇਆ

ਸੀ.ਬੀ.ਐਸ.ਈ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿਖੇ ਸੱਤ ਦਿਨਾਂ ‘ਭਾਰਤੀ ਭਾਸ਼ਾ ਸਮਰ ਕੈਂਪ 2026’ ਦਾ ਆਯੋਜਨ ਕੀਤਾ ਗਿਆ।

ਡਾ. ਧਵਨ ਕੁਮਾਰ ਡਾਇਰੈਕਟਰ/ਪ੍ਰਿੰਸੀਪਲ ਮਾਊਂਟ ਲਿਟਰਾ ਜ਼ੀ ਸਕੂਲ ਨੇ ਅਹੁਦਾ ਸੰਭਾਲਿਆ

ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਇਹ ਐਲਾਨ ਕਰਦਿਆਂ ਬਹੁਤ ਖੁਸ਼ ਅਤੇ ਮਾਣ ਮਹਿਸੂਸ ਕਰ ਰਿਹਾ ਹੈ ਕਿ ਪ੍ਰਸਿੱਧ ਅਤੇ ਸਤਿਕਾਰਤ ਸਿੱਖਿਆ ਸ਼ਾਸਤਰੀ ਡਾ. ਧਵਨ ਕੁਮਾਰ ਨੇ ਡਾਇਰੈਕਟਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।

ਸੁਖਜੀਤ ਸਿੰਘ ਢਿੱਲਵਾਂ ਅੱਜ ਸੰਭਾਲਣਗੇ ਚੰਡੀਗੜ੍ਹ ਵਿਖੇ ਪੇਡਾ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ

ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਰਟੀ ਦੇ ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, 5 ਅਗਸਤ ਨੂੰ ਉਹ ਪੇਡਾ ਦਫ਼ਤਰ ਚੰਡੀਗੜ੍ਹ ਵਿਖੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਰਹੇ ਹਨ।

ਬਾਬਾ ਫਰੀਦ ਹੈਲਥ ਸਾਇੰਸ ਯੂਨੀਵਰਸਿਟੀ ਗੇਟ ਮੂਹਰੇ ਵੱਡਾ ਇਕੱਠ

ਪੰਜਾਬ ਸਟੂਡੈਂਟਸ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਤੇ ਵੀਸੀ ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਵਿਚਲੀਆਂ ਬੇਨਿਯਮੀਆਂ ਦੀ ਜਾਂਚ ਲਈ ਵਿਸ਼ਾਲ ਇਕੱਠ ਕੀਤਾ ਗਿਆ।

100 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੇਦਰੀ ਮਾਡਰਨ ਜ਼ੇਲ੍ਹ ਦੀ ਅਚਨਚੇਤ ਚੈਕਿੰਗ

ਗੁਰਬੰਸ ਸਿੰਘ ਬੈਂਸ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ਨੀਵਾਰ ਨੂੰ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ, ਫਰੀਦਕੋਟ ਵਿੱਚ ਅਚਾਨਕ ਅਤੇ ਵਿਸਤ੍ਰਿਤ ਚੈਕਿੰਗ ਮੁਹਿੰਮ ਚਲਾਈ ਗਈ।

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਕਰਾਉਣ ਦਾ ਫੈਸਲਾ

ਭਾਰਤ ਦੀ ਆਜ਼ਾਦੀ ਦੇ 79ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਅਤੇ ਭਾਰਤ ਦੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮਕਸਦ ਨਾਲ ‘ਮਾਈ ਵੀਜ਼ਾ ਗਾਈਡ’ ਵੱਲੋਂ ਵਿਦਿਆਰਥੀਆਂ ਲਈ ਇੱਕ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ : ਗਿਆਨੀ ਕੁਲਦੀਪ ਸਿੰਘ ਗੜਗੱਜ

 ਬੇਅਦਬੀ ਕਾਨੂੰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਅਕਾਲ ਤਖ਼ਤ ਸਾਹਿਬ

ਡਰੀਮਲੈਂਡ ਪਬਲਿਕ ਸੀਨੀ. ਸੈਕੰ. ਸਕੂਲ ਵਿਖੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ

ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਦੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ।

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀਸੀਐਮ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਲੀ ਸਕਾਲਰਸ਼ਿਪ

ਸਿੱਖਿਆ ਦੇ ਖੇਤਰ ਵਿੱਚ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀ.ਸੀ.ਐਮ. ਸਕੂਲ ਦੇ ਚੁਣੇ ਗਏ, ਰਿਸ਼ੀ 12ਵੀਂ ਕਮਰਸ, ਵੰਸ਼ 11ਵੀਂ ਸਾਇੰਸ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ।

ਭਲਕੇ ਮਲੋਟ ਵਿਖੇ ਕੈਬਨਿਟ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰੇਗੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ

  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ 2 ਅਗਸਤ 2026 ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਵਿਸ਼ਾਲ ਘਿਰਾਓ ਕੀਤਾ ਜਾਵੇਗਾ।

ਨੈਤਿਕ ਪ੍ਰੀਖਿਆ ’ਚ ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ ਦਾ ਸਨਮਾਨ

ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਤਿਕ ਪ੍ਰੀਖਿਆ ਵਿਚ ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।

ਰੀਦਕੋਟ ਪੁਲਿਸ ਨੇ ਤੜਕਸਾਰ ਜਿਲ੍ਹੇ ਅੰਦਰ ਵੱਡੇ ਪੱਧਰ ’ਤੇ ਚਲਾਇਆ ‘ਸਰਚ ਆਪ੍ਰੇਸ਼ਨ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਪਟਵਾਰੀ/ਕਾਨੂੰਗੋ ਮੁਲਾਜਮਾ ਨੇ ਮੀਟਿੰਗ ਦੌਰਾਨ ਕੀਤਾ ਵਿਚਾਰ ਵਟਾਂਦਰਾ

ਅੱਜ ਸੇਵਾਮੁਕਤ ਅਤੇ ਮੋਜ਼ੂਦਾ ਪਟਵਾਰੀ/ਕਾਨੂੰਗੋ ਦੀ ਸੀਨੀਅਰ ਜ਼ੂਨੀਅਰ ਕੇਸ ਰਿਟ ਪਟੀਸ਼ਨ ਨੰਬਰ 5382 ਸਬੰਧੀ ਅਹਿਮ ਮੀਟਿੰਗ ਪ੍ਰਧਾਨ ਜਗਦੀਸ਼ ਕੁਮਾਰ ਕਾਨੂੰਗੋ ਦੀ ਅਗਵਾਈ ਹੇਠ ਹੋਈ,

ਅਰਵਿੰਦ ਨਗਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ ਓਪਨ ਜ਼ਿੰਮ ਦਾ ਉਦਘਾਟਨ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਸਥਾਨਕ  ਬਠਿੰਡਾ ਰੋਡ 'ਤੇ ਸਥਿਤ ਅਰਵਿੰਦ ਨਗਰ ਕਲੋਨੀ ਵਿੱਚ ਓਪਨ ਜ਼ਿੰਮ ਦਾ ਰੀਬਨ ਕੱਟ ਕੇ ਅਤੇ ਆਪ ਖੁਦ ਕੁੱਝ ਕਸਰਤਾਂ ਕਰਕੇ  ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਵੱਲੋਂ ਅੱਜ ਲਾਵੇਗਾ ਬੂਟਿਆਂ ਦਾ ਲੰਗਰ : ਅਜੀਤ ਵਰਮਾ

ਸਾਰੇ ਭਾਰਤ ਦੇਸ਼ ਵਿੱਚ ਗੁਰੂ ਦਕਸ਼ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਚੇਅਰਮੈਨ ਬਣਨ ਦੀ ਖੁਸ਼ੀ ’ਚ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸ੍ਰੀ ਰਜਿੰਦਰ ਕੁਮਾਰ ਬਿੱਲਾ ਨੂੰ ਪਰਜਾਪਤ ਵੈਲਫੇਅਰ ਬੋਰਡ, ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਇਸ ਨਿਯੁਕਤੀ ਦੀ ਖੁਸ਼ੀ ਸਾਂਝੀ ਕਰਦਿਆਂ ਅੱਜ ਸ੍ਰੀ ਰਜਿੰਦਰ ਕੁਮਾਰ ਬਿੱਲਾ ਆਪਣੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਜਲਾਲਾਬਾਦ ਹਲਕੇ ਦੇ ਵਿਧਾਇਕ ਸ੍ਰੀ ਗੋਲਡੀ ਕੰਬੋਜ ਦੇ ਗ੍ਰਹਿ ਵਿਖੇ ਪਹੁੰਚੇ।

ਢਿੱਲਵਾਂ ਕਲਾਂ ਵਿਖੇ ਹੋਏ ਕਤਲ ਮਾਮਲੇ ਵਿੱਚ ਸਾਮਿਲ ਦੋਸ਼ੀਆਂ ਨੂੰ ਮਹਿਜ਼ ਕੁਝ ਘੰਟਿਆਂ ਵਿੱਚ ਕੀਤਾ ਟਰੇਸ

ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ  ਵੱਲੋਂ ਲਗਾਤਾਰ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨੇੜੇ ਢਿੱਲਵਾ ਵਾਲਾ ਕੱਚਾ ਰਾਹ, ਖਤਾਨਾ ਦੇ ਵਿੱਚ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਪ੍ਰੇਮ ਵਿਆਹ ਤੋਂ ਦੁਖੀ ਪਰਿਵਾਰ ਨੇ ਆਪਣੀ ਨੌਜਵਾਨ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ

 ਨੇੜਲੇ ਪਿੰਡ ਢਿੱਲਵਾਂ ਕਲਾਂ ਨੇੜੇ ਕਥਿੱਤ ਆਨਰ ਕਿਲਿੰਗ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਆਪਣੇ ਹੀ ਪਿੰਡ ਬੁਰਜ ਹਰੀਕਾ ਦੇ ਨੋਜਵਾਨ ਨਾਲ ਪੇ੍ਰਮ ਵਿਆਹ ਕਰਨ ਤੋਂ ਨਰਾਜ਼ ਅਤੇ ਦੁਖੀ ਪਰਿਵਾਰਕ ਮੈਂਬਰਾਂ ਨੇ ਆਪਣੀ 20 ਸਾਲਾ ਲੜਕੀ ਦਾ ਕਥਿੱਤ ਤੌਰ ’ਤੇ ਕਤਲ ਕਰਕੇ ਉਸ ਦੀ ਲਾਸ਼ ਸ਼ਹਿਰ ਨੇੜਿਉਂ ਲੰਘਦੇ ਰਾਸ਼ਟਰੀ ਰਾਜ ਮਾਰਗ ਨੰਬਰ 54 ਕਿਨਾਰੇ ਖੇਤਾਂ ਵਿੱਚ ਕੰਡਿਆਲੀ ਤਾਰ ਕੋਲ ਸੁੱਟ ਦਿੱਤੀ।

ਕਾਰ ’ਚੋਂ 810 ਗ੍ਰਾਮ ਹੈਰੋਇਨ ਬਰਾਮਦ, ਸੀਆਈਏ ਸਟਾਫ਼ ਵੱਲੋਂ ਇਕ ਵਿਅਕਤੀ ਕਾਬੂ

ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਆਈਏ ਸਟਾਫ਼ ਫ਼ਰੀਦਕੋਟ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਮਿਲੇਨੀਅਮ ਸਕੂਲ ਵਿਖੇ 'ਆਰੋਗਿਆ ਭਾਰਤੀ ਮਹਿਲਾ ਸੰਮੇਲਨ' ਕਰਵਾਇਆ ਔਰਤਾਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

 ਮੋਗਾ-ਕੋਟਕਪੂਰਾ ਰੋਡ 'ਤੇ ਪੰਜਗਰਾਈ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਕਰਵਾਏ ਗਏ "ਆਰੋਗਿਆ ਭਾਰਤੀ ਮਹਿਲਾ ਸੰਮੇਲਨ" ਮੌਕੇ ਕੇਂਦਰੀ ਯੋਗ ਅਤੇ ਕੁਦਰਤੀ ਚਿਕਿਤਸਾ ਅਨੁਸੰਧਾਨ ਪਰਿਸ਼ਦ, ਆਯੁਸ਼ ਮੰਤਰਾਲਾ, ਭਾਰਤ ਸਰਕਾਰ ਦੀ ਡਾਇਰੈਕਟਰ ਡਾ. ਜੋਤੀ ਕੇਸਵਾਨੀ, ਆਰੋਗਿਆ ਭਾਰਤੀ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਸਿਵਲ ਸਰਜਨ ਫਰੀਦਕੋਟ ਡਾ. ਚੰਦਰਸ਼ੇਖਰ, ਡਾ. ਰਵੀ ਬਾਂਸਲ (ਚੰਡੀਗੜ੍ਹ ਹਸਪਤਾਲ, ਕੋਟਕਪੂਰਾ) ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਸੀਨੀਅਰ ਆਗੂ ਸ਼੍ਰੀਮਤੀ ਸੁਨੀਤਾ ਜੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਕ੍ਰਿਕਟ ਪ੍ਰੀਮੀਅਰ ਲੀਗ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ : ਅਰਸ਼ ਸੱਚਰ

ਕ੍ਰਿਕਟ ਪ੍ਰੀਮੀਅਰ ਲੀਗ ਦੇ ਮੌਕੇ 'ਤੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਖੇਡ ਭਾਵਨਾ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।

ਪਿੰਡ ਡੋਡ ਦੇ ਸਰਕਾਰੀ ਹਾਈ ਸਕੂਲ ਦਾ ਹੈਰਾਨੀਜਨਕ ਮਾਮਲਾ

ਫਰੀਦਕੋਟ ਜ਼ਿਲੇ ਦੇ ਪਿੰਡ ਡੋਡ ਦੇ ਸਰਕਾਰੀ ਹਾਈ ਸਕੂਲ ਦੇ ਬਾਥਰੂਮ 'ਚ ਲਿਖੀ ਪਾਈ ਗਈ ਗਲਤ ਸ਼ਬਦਾਵਲੀ ਦੇ ਸ਼ੱਕ 'ਚ ਇਕ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟ-ਮਾਰ ਕਰਨ, ਉਸ ਨੂੰ ਦੋ ਘੰਟੇ ਬਾਥਰੂਮ 'ਚ ਬੰਦ ਰੱਖਣ ਉਪ੍ਰੰਤ ਉਸ ਦਾ ਨਾਂ ਸਕੂਲ 'ਚੋਂ ਕੱਟਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ।

ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ ਵਿਖੇ ‘ਰੁੱਖ ਮਿੱਤਰ’ ਮੁਹਿੰਮ ਤਹਿਤ ਲਗਾਏ ਗਏ ਪੌਦੇ

ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ਹੀਦ ਗੁਰਪ੍ਰੀਤ ਸਿੰਘ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ, ਢਿੱਲਵਾਂ ਕਲਾਂ ਵਿਖੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਅਤੇ ਸਟੂਡੈਂਟ ਪੁਲਿਸ ਕੈਡੇਟ (ਐੱਸ.ਪੀ.ਸੀ.) ਦੇ ਸਾਂਝੇ ਉਪਰਾਲੇ ਸਦਕਾ ‘ਰੁੱਖ ਮਿੱਤਰ’ ਮੁਹਿੰਮ ਤਹਿਤ ਸਕੂਲ ਕੰਪਲੈਕਸ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ।

‘ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ.ਸੀ. ਨੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਸਰਵੇਲੈਂਸ ਟੀਮ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਬੀਜੇ ਨਰਮੇ ਦੇ ਖੇਤਾਂ ਦਾ ਕੀਤਾ ਗਿਆ ਨਿਰੀਖਣ

 ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਕੋਟਕਪੂਰਾ ਦੀ ਸਰਵੇਲੈਂਸ ਟੀਮ ਵੱਲੋਂ ਕੋਟਕਪੂਰਾ ਅਤੇ ਜੈਤੋ ਦੇ ਵੱਖ ਵੱਖ ਪਿੰਡਾਂ ਵਿੱਚ ਬੀਜੇ ਨਰਮੇ ਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ।

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਮੋਤੀ ਲਾਲ ਸੇਵਾਮੁਕਤ ਹੋਏ

ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਕਰਮਚਾਰੀ ਸ੍ਰੀ ਮੋਤੀ ਲਾਲ ਆਪਣੀ ਲੰਬੀ ਸਰਕਾਰੀ ਸੇਵਾ ਤੋਂ ਡਿਊਟੀ ਸੇਵਾਮੁਕਤ ਹੋਏ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਜੀ ਦੀ ਅਗਵਾਈ ਵਿੱਚ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਵੱਲੋਂ ਇਸ ਸੇਵਾਮੁਕਤੀ ਦੇ ਮੌਕੇ ’ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਨੀਤੂ ਕਪੂਰ ਸਿੰਗਲਾ ਬਣੇ ਮਾਰਕੀਟ ਕਮੇਟੀ ਸਾਦਿਕ ਦੇ ਚੇਅਰਮੈਨ

ਕਈ ਮਹੀਨਿਆਂ ਤੋਂ ਮਾਰਕੀਟ ਕਮੇਟੀ ਸਾਦਿਕ ਦੇ ਚੇਅਰਮੈਨ ਦੀ ਖਾਲੀ ਪਈ ਕੁਰਸੀ ਲਈ ਆਖਿਰ ਨਵਾਂ ਚੇਅਰਮੈਨ ਮਿਲ ਗਈ।

ਬੀ.ਐਸ.ਐਫ. ਦੇ ਸਬ ਇੰਸਪੈਕਟਰ ਬਲਬੀਰ ਸਿੰਘ ਪੱਛਮੀ ਬੰਗਾਲ ਵਿਖੇ ਹੋਏ ਸ਼ਹੀਦ

ਬੀ.ਐਸ.ਐਫ਼ ਦੇ ਸਬ-ਇੰਸਪੈਕਟਰ (ਜੀ.ਡੀ) ਬਲਵੀਰ ਸਿੰਘ, 57 ਬੀ.ਐਨ, ਜੋ ਕਿ 13 ਜੁਲਾਈ ਨੂੰ ਸਿਲੀਗੁੜੀ (ਪੱਛਮੀ ਬੰਗਾਲ) ਵਿਖੇ ਸਰਹੱਦ ’ਤੇ ਰਾਤ ਦੀ ਡਿਊਟੀ ਦੌਰਾਨ ਅਚਾਨਕ ਬਿਜਲੀ ਡਿੱਗਣ ਕਾਰਨ ਸ਼ਹੀਦ ਹੋ ਗਏ ਸਨ।

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਨੂੰ ਕੀਤਾ ਰਵਾਨਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12, ਕੋਟਕਪੂਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਗਰਲਜ਼ ਸਕੂਲ ਵਿਖੇ ਕੀਤਾ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਭਾਗ

 ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਦੀ ਰਹਿਨੁਮਾਈ ਵਿਚ ਮੈਡਮ ਕੁਮਾਰੀ ਰਿਤੂ ਅਤੇ ਪਰਮਜੀਤ ਕੌਰ ਦੁਆਰਾ ਕਲਾਸ ਇੰਚਾਰਜ਼ਜ਼ ਦੇ ਸਹਿਯੋਗ ਨਾਲ ਨਵੇਂ ਵਿਦਿਅਕ ਵਰ੍ਹੇ ਲਈ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਕੀਤਾ ਗਿਆ।

123456789