ਮੋਗਾ-ਕੋਟਕਪੂਰਾ ਰੋਡ ’ਤੇ ਪਿੰਡ ਪੰਜਗਰਾਈ ਕਲਾਂ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੀ ਚੇਅਰਪਰਸਨ ਮੈਡਮ ਰਕਸ਼ੰਦਾ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ।