"ਗੁਰੂ ਸਾਹਿਬ ਦੀ ਕਿਰਪਾਨ ਨੇ ਮਜ਼ਲੂਮਾਂ ਦੀ ਰੱਖਿਆ ਕੀਤੀ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੇ ਸਾਮਰਾਜਾਂ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ। ਸਾਡੇ ਗੁਰੂਆਂ ਨੇ ਸਾਨੂੰ ਮਨੁੱਖਤਾ ਦਾ ਰਾਹ ਦਿਖਾਇਆ": ਕੁਲਤਾਰ ਸੰਧਵਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਮਾਸੂਮ ਸੈਲਾਨੀਆਂ ਦੇ ਕਤਲ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।