Tuesday, September 16, 2025

LaljitBhullar

ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

ਫੂਡ ਕਿੱਟਾਂ, ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਮੁਹੱਈਆ ਕਰਵਾਈ

ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ 

ਲਾਲਜੀਤ ਭੁੱਲਰ ਵੱਲੋਂ ਮੁਹਾਲੀ ਦੇ RTO ਦਫ਼ਤਰ ਅਤੇ ਡਰਾਈਵਿੰਗ ਟੈਸਟ ਟ੍ਰੈਕ ਦੀ ਅਚਨਚੇਤ ਚੈਕਿੰਗ

ਕਿਹਾ, ਛੇਤੀ ਹੀ ਆਰ.ਟੀ.ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਹੋਣਗੀਆਂ ਆਨਲਾਈਨ

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਪੀਆਰਟੀਸੀ ਮੁੱਖ ਦਫਤਰ ਵਿਖੇ ਆਮਦ

ਚੇਅਰਮੈਨ ਰਣਜੋਧ ਸਿੰਘ ਹਡਾਣਾ ਨਾਲ ਨਿਵੇਕਲੀਆਂ ਤਕਨੀਕਾਂ ਨਾਲ ਮਹਿਕਮੇਂ ਦਾ ਪੱਧਰ ਹੋਰ ਚੁੱਕਣ ਲਈ ਹੋਈ ਵਿਸ਼ੇਸ਼ ਗੱਲਬਾਤ

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

35 ਕਰੋੜ ਦੀ ਲਾਗਤ ਨਾਲ 2 ਸਾਲ ‘ਚ ਮੁਕੰਮਲ ਹੋਵੇਗੀ ਇਮਾਰਤ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ

ਕੈਬਿਨਟ ਮੰਤਰੀ ਲਾਲਜੀਤ ਭੁੱਲਰ ਦੇ ਖਿਲਾਫ ਨਹੀਂ ਰੁਕ ਰਿਹਾ ਰੋਸ

ਸਵਰਨਕਾਰ ਸੰਘ ਤਹਿਸੀਲ ਪਟਿਆਲਾ ਨੇ ਮੀਟਿੰਗ ਕਰਕੇ ਕੀਤੀ ਭੁੱਲਰ ਦੀ ਨਿੰਦਾ

ਮੰਤਰੀ ਲਾਲਜੀਤ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੀ ਮੌਜੂਦ ਰਹੇ।ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।