Friday, May 17, 2024

LaljitSinghBhullar

ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਖੇਤਰ ਲਈ 550 ਕਰੋੜ ਅਤੇ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਲਈ 450 ਕਰੋੜ ਰੁਪਏ ਰੱਖਣ ਲਈ ਮੁੱਖ ਮੰਤਰੀ ਦਾ ਧੰਨਵਾਦ

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ
 

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਭਰੋਸਾ

ਪੰਜਾਬ ਸੰਭਾਵੀ ਹਾਦਸਿਆਂ ਵਾਲੇ ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ : ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਮਹੀਨੇ ਦੀ ਕੀਤੀ ਸਮਾਪਤੀ ਕਿਹਾ, ਸਰਕਾਰ ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਲਗਾਤਾਰ ਯਤਨਸ਼ੀਲ "ਸੜਕੀ ਹਾਦਸਿਆਂ ਵਾਲੇ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ" ਵਿਸ਼ੇ 'ਤੇ ਵਰਕਸ਼ਾਪ ਅਤੇ ਸੜਕ ਸੁਰੱਖਿਆ 'ਤੇ ਲੈਕਚਰ ਕਰਵਾਇਆ ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ 'ਚ ਵੱਖ-ਵੱਖ ਸੜਕ ਸੁਰੱਖਿਆ ਗਤੀਵਿਧੀਆਂ ਕਰਵਾਈਆਂ

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ  (ਫੇਜ਼-3)" ਬਾਰੇ ਰਿਪੋਰਟ ਜਾਰੀ

 

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ
 

ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ।

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵਾਂਗਾਉੰ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਮੁਕਤ ਕਰਵਾਇਆ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ।

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

29 ਪਿੰਡਾਂ ਲਈ 1.45 ਕਰੋੜ ਰੁਪਏ ਦੀ ਰਾਸ਼ੀ ਛੇਤੀ ਹੋਵੇਗੀ ਜਾਰੀ ਪਿਛਲੇ ਵਿੱਤੀ ਵਰ੍ਹੇ ਦੌਰਾਨ 39 ਪਿੰਡਾਂ ਨੂੰ ਜਾਰੀ ਕੀਤੇ 1.95 ਕਰੋੜ ਰੁਪਏ
 

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

100 ਕਰੋੜ ਰੁਪਏ ਦੇ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖੁਦ ਟ੍ਰੈਕਟਰ ਚਲਾ ਕੇ ਖਾਲੀ ਕਰਵਾਈ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ 'ਚ 50 ਕਰੋੜ ਰੁਪਏ ਦਾ ਵਾਧਾ ਹੋਇਆ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ
 

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਬਲਾਕ ਤਲਵਾੜਾ ਦੇ ਪਿੰਡ ਭੰਬੋਤਾੜ ਵਿੱਚ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ 

ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ’ਚ ਬੱਝੇ, ਮੋਹਾਲੀ ਸਥਿਤ ਰਿਜ਼ੋਰਟ ’ਚ ਲਈਆਂ ਲਾਵਾਂ

ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਅੱਜ ਡਾਕਟਰ ਗੁਰਵੀਨ ਕੌਰ ਨਾਲ ਬਹੁਤ ਹੀ ਸਾਦੇ ਢੰਗ ਨਾਲ ਗੁਰਮਰਿਆਦਾ ਅਨੁਸਾਰ ਮੋਹਾਲੀ ਦੇ ਇਕ ਰਿਜ਼ੋਰਟ ਵਿੱਚ ਹੋਇਆ। ਜਿਥੇ ਸਿਰਫ਼ ਬਹੁਤ ਹੀ ਕਰੀਬੀਆਂ ਨੂੰ ਸੱਦਿਆ ਗਿਆ ਸੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕ ਹਾਦਸਿਆਂ 'ਚ ਮੌਤ ਦੀ ਦਰ 50 ਫ਼ੀਸਦੀ ਤੱਕ ਘਟਾਉਣ 'ਤੇ ਜ਼ੋਰ ਦਿੰਦਿਆਂ ਸੂਬੇ ਦੀਆਂ ਸੜਕਾਂ 'ਤੇ ਅਜਾਈਂ ਜਾ ਰਹੀਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੜਕੀ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ਨੂੰ ਵੱਧ ਤੋਂ ਵੱਧ ਹੱਦ ਤੱਕ ਘਟਾਉਣਾ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਨ.ਡੀ.ਆਰ.ਐੱਫ਼. ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈ

ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ, ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਜਾਰੀ ਰਾਹਤ ਕਾਰਜਾਂ ਦੀ ਅਗਵਾਈ ਕੀਤੀ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਅਤੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਿੰਡ ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਝੁੱਗੀਆਂ ਨੱਥਾ ਸਿੰਘ ਅਤੇ ਕੋਟ ਬੁੱਢਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਹੜ੍ਹਾਂ ਤੋਂ ਬਾਅਦ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ : ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਨਿਰੰਤਰ ਜਾਰੀ ਰੱਖਿਆ ਜਾਵੇ। ਵਿਕਾਸ ਭਵਨ (ਮੋਹਾਲੀ) ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਵਿਭਾਗ ਦੇ ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲਾਂਕਿ ਵਿਭਾਗ ਵੱਲੋਂ 11,665 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ ਪਰ ਹਾਲੇ ਵੀ ਸੂਬੇ ਵਿੱਚ ਹਜ਼ਾਰਾਂ ਏਕੜ ਕਾਸ਼ਤਯੋਗ ਅਤੇ ਗ਼ੈਰ-ਕਾਸ਼ਤਯੋਗ ਜ਼ਮੀਨ 'ਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਹੈ।