ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਫਰੀਦਕੋਟ ਦੀ ਮਲੇਰੀਆ ਵਿੰਗ ਵੱਲੋਂ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫੈਕਟਰੀਆਂ, ਰਾਈਸ ਸ਼ੈਲਰਾਂ, ਪਲਾਂਟ ਨਰਸਰੀਆਂ, ਪਾਰਕਾਂ, ਨਿਰਮਾਣ ਅਧੀਨ ਸਾਈਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਡੇਂਗੂ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਵਿਸ਼ੇਸ਼ ਲਾਰਵਾ ਚੈਕਿੰਗ ਅਤੇ ਮਾਸ ਮੀਡੀਆ ਟੀਮ ਵੱਲੋੰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।