Friday, May 17, 2024

Latest News

ਸੁਨਾਮ ਚ, ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਤੇ ਕਸਿਆ ਸ਼ਿਕੰਜਾ

ਮੌਡੀਫਾਈ ਕੀਤੇ ਲੱਗੇ ਸਾਈਂਲੈਂਸਰ ਬੁਲੇਟ ਨਹੀਂ ਚੱਲਣਗੇ- ਦੀਪਕ ਪਾਠਕ 

ਇੰਟਰਨੈੱਟ ਬੰਦ ਕਰਕੇ ਕਿਸਾਨ ਸੰਘਰਸ਼ ਦੱਬਣ ਦੀ ਕੋਸ਼ਿਸ਼ : ਗੋਲਡੀ

ਕਿਹਾ ਮਾਨ ਸਰਕਾਰ ਨੇ ਕਿਸਾਨਾਂ ਤੇ ਤਸ਼ੱਦਦ ਬਾਰੇ ਨਹੀਂ ਖੋਲ੍ਹਿਆ ਮੂੰਹ ਅਕਾਲੀ ਦਲ ਦੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ ਗੱਲਬਾਤ ਕਰਦੇ ਹੋਏ।
 

ਚੰਡੀਗੜ੍ਹ-ਸ਼ਿਮਲਾ ਫੋਰਲੇਨ ਅੱਜ ਹੋ ਸਕਦਾ ਬਹਾਲ, 6 ਦਿਨਾਂ ਤੋਂ ਰੋਡ ਬੰਦ ਹੋਣ ਕਾਰਨ ਲੋਕ ਸੀ ਪ੍ਰੇਸ਼ਾਨ

ਚੰਡੀਗੜ੍ਹ-ਸ਼ਿਮਲਾ ਫੋਰਲੇਨ ਸੋਲਨ ਦੇ ਚੱਕੀ ਮੋੜ ਨੇੜੇ 6 ਦਿਨਾਂ ਤੋਂ ਬੰਦ ਹੈ। ਇਸ ਨੂੰ ਬਣਾਉਣ ਵਾਲੀ ਕੰਪਨੀ ਨੇ ਅੱਜ ਸ਼ਾਮ ਤੱਕ ਛੋਟੇ ਵਾਹਨਾਂ ਲਈ ਫੋਰਲੇਨ ਬਹਾਲ ਕਰਨ ਦਾ ਦਾਅਵਾ ਕੀਤਾ ਹੈ। ਭਾਵੇਂ ਵਾਰ-ਵਾਰ ਲੈਂਡਸਲਾਇਡ ਕਾਰਨ ਸੜਕ ਦੀ ਬਹਾਲੀ ਵਿੱਚ ਦਿੱਕਤ ਆ ਰਹੀ ਹੈ ਪਰ ਮੌਕੇ ’ਤੇ ਹੀ 4 JCB ਲਗਾ ਕੇ ਸੜਕ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਪੁਰਾਣੀ ਸੜਕ ਦਾ ਨਾਮ ਨਿਸ਼ਾਨ ਤੱਕ ਮਿਟ ਗਿਆ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼, 9 ਅਗਸਤ ਤੱਕ ਸਿਲਸਲਾ ਰਹੇਗਾ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ 9 ਅਗਸਤ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ।  

ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ-ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਕੁਝ ਹਿੱਸਿਆਂ ਵਿੱਚ  ਪੇਚਸ (ਡਾੲਰੀਆ) ਦੇ ਪ੍ਰਕੋਪ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਮੋਹਾਲੀ ਸਥਿਤ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਪੇਚਸ ਦੇ ਮਰੀਜ਼ਾਂ ਲਈ ਬਣਾਏ ਗਏ ਵਿਸ਼ੇਸ਼ ਵਾਰਡ ਦਾ ਅਚਨਚੇਤ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਪੀਲੀਆ ਇੱਕ ਜਿਗਰ ਦੀ ਬਿਮਾਰੀ, ਜਾਗਰੂਕਤਾ ਨਾਲ ਕੀਤਾ ਜਾ ਸਕਦੇ ਬਿਮਾਰੀ ਤੋਂ ਬਚਾਅ : ਸਿਵਲ ਸਰਜਨ ਡਾ. ਰਮਿੰਦਰ ਕੌਰ

ਪੀਲੀਆ ਇੱਕ ਜਿਗਰ ਦੀ ਬਿਮਾਰੀ ਹੈ ਅਤੇ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਲਈ ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵੱਲੋਂ ਹਫ਼ਤਾ ਭਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ 28 ਜੁਲਾਈ ਨੂੰ ਵਿਸ਼ਵ ਹੈਪੇਟਾਈਟਸ ਦਿਵਸ ਮਨਾਉਣ ਅਤੇ ਇਸ ਸਬੰਧੀ ਹਫ਼ਤਾ ਭਰ ਗਤੀਵਿਧੀਆਂ ਕਰਨ ਦੇ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਨੂੰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ

ਨਵੀਨ ਬੰਸਲ ਖਿਜਰਾਬਾਦ ਜਿਲ੍ਹਾ ਕਾਗਰਸ ਕਮੇਟੀ ਦੇ ਮੀਤ ਪ੍ਰਧਾਨ ਚੁਣੇ

ਇੱਥੋਂ ਨੇੜਲੇ ਕਸਬੇ ਖਿਜਰਾਬਾਦ ਦੇ ਮਿਹਨਤੀ ਅਤੇ ਅਣਥੱਕ ਕਾਗਰਸੀ ਵਰਕਰ ਨਵੀਨ ਬੰਸਲ ਨੂੰ ਜਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਚੁਣਿਆ ਗਿਆ ਹੈ, ਅੱਜ ਕੁਰਾਲੀ ਦੇ ਚੰਡੀਗੜ੍ਹ ਰੋਡ ਤੇ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਇਸ ਅਹੁਦੇ ਦਾ ਨਿਯੁਕਤੀ ਪੱਤਰ ਸੌਂਪਦਿਆਂ ਵਿਜੈ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਪਾਰਟੀ ਦੇ ਮਿਹਨਤੀ ਵਰਕਰਾਂ ਦੀ ਕਦਰ ਕੀਤੀ ਹੈ ਅਤੇ ਅਜਿਹੇ ਵਰਕਰਾਂ ਦੇ ਲਾਮਬੰਦ ਹੋਣ ਨਾਲ ਪਿੰਡ ਪੱਧਰ ਤੇ ਪਾਰਟੀ ਮਜਬੂਤ ਹੋਵੇਗੀ। 

ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। 

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਉੱਤਰੀ ਭਾਰਤ ਵਿੱਚ ਬੇਮਿਸਾਲ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕੇ ਨੰਗਲ ਫਲਾਈਉਵਰ ਵਿਚਕਾਰ ਆਉਂਦੇ ਰੇਲਵੇ ਲਾਇਨ ਉਤੇ ਸਟੀਲ ਗਾਡਰ ਰੱਖਣ ਦਾ ਕੰਮ ਆਰੰਭ ਹੋ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਫਲਾਈਉਵਰ ਦੀ ਉਸਾਰੀ ਵਿਚ ਦੇਰੀ ਦਾ ਸਭ ਤੋਂ ਵੱਡਾ  ਕਾਰਨ ਇਹ ਹਿੱਸਾ ਹੀ ਸੀ।

ਸ਼ਹੀਦਾਂ ਤੇ ਸੂਰਬੀਰਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫ਼ਰਜ਼ : ਜਿੰਪਾ

1746 ‘ਚ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ।

ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਪਟਵਾਰੀ ਅਭੀਜੋਤ ਸਿੰਘ ਅਤੇ ਤਹਿਸੀਲਦਾਰ ਦੇ ਰੀਡਰ ਗੁਰਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫ਼ਤਾਰ ਕੀਤਾ ਹੈ। ਮੁਲਜ਼ਮ ਪਟਵਾਰੀ ਅਤੇ ਰੀਡਰ ਨੂੰ ਅਵਤਾਰ ਸਿੰਘ ਵਾਸੀ ਪਿੰਡ ਸਵਰਗਾਪੁਰੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਨੂੰ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਅਤੇ ਹੋਰ ਲਾਭ ਦੇਣ ਦਾ ਐਲਾਨ

ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ।

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ। 

ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਵਿੱਚ ਮੈਸ ਦੀ ਅਚਨਚੇਤੀ ਚੈਕਿੰਗ ਕਰਦਿਆਂ ਖਿਡਾਰੀਆਂ ਨੂੰ ਪਰੋਸੇ ਜਾ ਰਹੇ ਮਾੜੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ।

ਗਣਤੰਤਰ ਦਿਵਸ ਮੌਕੇ ਵਾਤਾਵਰਣ ਸੇਵੀ ਹੋਏ ਸਨਮਾਨਿਤ

 ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸੰਪੰਨ ਹੋਏ 74ਵੇੰ ਗਣਤੰਤਰ ਦਿਵਸ ਸਮਾਰੋਹ ਮੌਕੇ ਵਾਤਾਵਰਣ ਸੇਵੀਆਂ ਨੂੰ ਸਨਮਾਨਿਤ ਕੀਤਾ ਗਿਆ। ਉਮੰਗ ਵੈਲਫੇਅਰ ਫਾਉਂਡੇਸ਼ਨ, ਪਬਲਿਕ ਹੈਲਪ ਫਾਉੰਡੇਸ਼ਨ ਅਤੇ ਵਣ ਮੰਡਲ (ਵਿਸਥਾਰ) ਪਟਿਆਲਾ ਵਿਖੇ ਕਾਰਜਸ਼ੀਲ ਅਮਨ ਅਰੋੜਾ ਨੂੰ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਜਿਲਾ ਪੱਧਰੀ ਐਵਾਰਡ ਨਾਲ ਨਿਵਾਜਿਆ ਗਿਆ। 

ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨ

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ।

ਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਗਾਤਾਰ ਯਤਨਸ਼ੀਲ ਹੈ।

ਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 300 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੈਕ (ਪੀ.ਵੀ.) ਪ੍ਰਾਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਅਤੇ ਜਲ ਭੰਡਾਰਾਂ ਤੇ ਝੀਲਾਂ ਉਤੇ ਲਾਏ ਜਾਣ ਵਾਲੇ 100 ਮੈਗਾਵਾਟ ਦੇ ਫਲੋਟਿੰਗ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਸ਼ਾਮਲ ਹਨ।

ਸਰਕਾਰੀ ਮਹਿੰਦਰਾ ਕਾਲਜ ਦੇ ਕਮਿਸਟਰੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ

ਡੇਂਗੂ ਫੈਲਣ ਤੋਂ ਰੋਕਣ ਲਈ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡਿਪਟੀ ਕਮਿਸ਼ਨਰ

ਬੱਚਿਆਂ ਦਾ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਦੀ ਮਹੱਤਵਪੂਰਨ ਜ਼ਿੰਮੇਵਾਰੀ: ਡਾ. ਬਲਜੀਤ ਕੌਰ

ਦੇਸ ਲਈ ਛੋਟੀ ਉਮਰ ਵਿੱਚ ਜਾਨ ਵਾਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ : ਪ੍ਰੋ. ਬਡੂੰਗਰ

ਚੰਡੀਗੜ੍ਹ ਹੋਰਸ ਸ਼ੋਅ ਯਾਦਗਾਰੀ ਹੋ ਨਿੱਬੜਿਆ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਬੱਬੀ ਬਾਦਲ ਫਾਊਂਡੇਸ਼ਨ “ਦਾ ਰੈਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦੇ ਆਖਰੀ ਦਿਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਪਿੰਡ ਮਦਨਹੇੜੀ ਦੀ ਪੰਚਾਇਤ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਪਿੰਡ ਮਦਨਹੇੜੀ ਬਲਾਕ ਖਰੜ ਦੀ ਪੰਚਾਇਤ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਮਤਾ ਪਾਕੇ ਸਹਿਮਤੀ ਪ੍ਰਗਟਾਈ ਕਿ ਝੋਨੇ ਦੀ ਪਰਾਲੀ ਨੂੰ ਇਸ ਪਿੰਡ ਦਾ ਕੋਈ ਵੀ ਕਿਸਾਨ ਅੱਗ ਨਹੀ ਲਗਾਏਗਾ,

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਹਲਕਾਅ ਵਿਰੋਧੀ ਦਿਵਸ

ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ਵ ਹਲਕਾਅ (ਰੇਬੀਜ਼) ਵਿਰੋਧੀ ਦਿਵਸ  ਮਨਾਇਆ ਗਿਆ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਤੇ ਹੋਰ ਸਿਹਤ ਅਧਿਕਾਰੀਆਂ ਵਲੋਂ ਇਸ ਦਿਨ ਦੀ ਮਹੱਤਤਾ ਦਰਸਾਉਂਦਾ ਪੋਸਟਰ ਵੀ ਜਾਰੀ ਕੀਤਾ ਗਿਆ।

ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਫਿਊਚਰ ਟਾਈਕੂਨਜ਼ ਦਾ ਹੱਥ ਫੜਿਆ

ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਚਿਤਵੇ ਫਿਊਚਰ ਟਾਈਕੂਨਜ਼ (ਉਭਰਦੇ ਉਦਮੀਆਂ) ਦਾ ਹੱਥ ਫੜਿਆ ਹੈ। ਪੀ.ਐਮ.ਏ. ਨੇ ਇਨ੍ਹਾਂ ਉਭਰਦੇ ਉਦਮੀਆਂ ਨੂੰ ਆਪਣੇ ਕਾਰੋਬਾਰ ਨੂੰ ਅੱਗੇ ਵਧਾਅ ਕੇ ਹੋਰ ਵੱਡੇ ਪੱਧਰ 'ਤੇ ਲਿਜਾਣ ਲਈ ਸਲਾਹ ਦੇਣ ਅਤੇ ਸਹੀ ਮਾਰਗਦਰਸ਼ਨ ਕਰਨ ਲਈ ਇੱਥੇ ਕਰਵਾਏ ਇੱਕ ਸਮਾਰੋਹ ਦੌਰਾਨ ਸਨਮਾਨਤ ਕੀਤਾ।

ਕੋਲਕਾਤਾ ਵਿਚ ਈ.ਡੀ. ਨੇ ਮਾਰਿਆ 6 ਥਾਵਾਂ ’ਤੇ ਛਾਪਾ, 17 ਕਰੋੜ ਬਰਾਮਦ

 ਇਨਫ਼ੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੀਤੇ ਦਿਨੀਂ ਕੋਲਕਾਤਾ ਦੀ ਇਕ ਮੋਬਾਈਲ ਗੇਮਿੰਗ ਐਪ ਕੰਪਨੀ ਦੇ 6 ਠਿਕਾਣਿਆਂ ’ਤੇ ਛਾਪਾ ਮਾਰ ਕੇ ਵੱਡੀ ਗਿਣਤੀ ਵਿਚ ਕੈਸ਼ ਬਰਾਮਦ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ ਅਤੇ ਪੈਸਿਆਂ ਦੀ ਗਿਣਤੀ ਲਈ 5 ਮਸ਼ੀਨਾਂ ਵੀ ਲਿਆਉਣੀਆਂ ਪਈਆਂ।

ਸਖੀ ਵਨ ਸਟਾਪ ਸੈਂਟਰ ਇਕ ਬਿਹਤਰੀਨ ਉਪਰਾਲਾ : ਡਾ ਬਲਜੀਤ ਕੌਰ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ  ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇਕ ਬਿਹਤਰੀਨ ਉਪਰਾਲਾ ਹੈ। 

ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ।

ਲਾਂਰੇਸ ਬਿਸ਼ਨੋਈ ਗੈਂਗ ਦਾ ਗੁਰਗਾ ਬੀ.ਐਮ.ਡਬਲਿਊ ਕਾਰ ਅਤੇ 11 ਪਿਸਟਲਾਂ ਸਮੇਤ ਗ੍ਰਿਫਤਾਰ

ਸ਼੍ਰੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਰਹਿਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਬਲਦੇਵ ਸਿੰਘ ਨੇ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਸੈਕਟਰ-39 ਦੇ ਅਨਾਜ ਭਵਨ ਵਿਖੇ ਸ੍ਰੀ ਬਲਦੇਵ ਸਿੰਘ ਨੇ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। 

ਮੁੱਖ ਮੰਤਰੀ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ ਸੂਬੇ ਵਿੱਚੋਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾ ਕੇ ਬਦਲਾਅ ਦੇ ਮੋਢੀ ਬਣਨ ਦਾ ਸੱਦਾ ਦਿੱਤਾ।

ਜ਼ਿਲ੍ਹਾ ਸਿਹਤ ਵਿਭਾਗ ਨੇ ਦੁਕਾਨਦਾਰਾਂ ਨੂੰ ਰਿਸ਼ਵਤ ਮੰਗਣ ਵਾਲੇ ਜਾਅਲੀ ਅਫ਼ਸਰਾਂ ਤੋਂ ਕੀਤਾ ਚੌਕਸ

ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ/ਫੱਲ ਵਿਕਰੇਤਾਵਾਂ, ਦੋਧੀਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓ.) ਨੂੰ ਰਿਸ਼ਵਤ ਦੀ ਮੰਗ ਕਰਨ ਵਾਲੇ ਮਾੜੇ ਅਨਸਰਾਂ ਵਿਰੁਧ ਚੌਕਸ ਕੀਤਾ ਹੈ।

ਵਾਤਾਵਰਣ ਰੱਖਿਆ ਦਾ ਕਰਤੱਵ ਨਿਭਾਉਣ ਦਾ ਵੇਲਾ: ਡੀਐਫਓ ਵਿੱਦਿਆ ਸਾਗਰੀ

ਵਾਤਾਵਰਣ ਨੂੰ ਦਰਪੇਸ਼ ਚੁਨੌਤੀਆਂ ਦੇ ਮੱਦੇਨਜ਼ਰ ਉਹ ਸਮਾਂ ਆ ਚੁੱਕਿਆ ਹੈ ਕਿ ਸਾਨੂੰ ਇੱਕਜੁੱਟ ਹੋਕੇ ਕੁਦਰਤੀ ਸਾਧਨਾਂ, ਵਾਤਾਵਰਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਸੰਭਾਲ ਸਬੰਧੀ ਸੰਵਿਧਾਨ ਵਿੱਚ ਦਰਜ ਆਪਣੇ ਮੌਲਿਕ ਕਰਤੱਵ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਈਏ।

ਮੁਕੰਮਲ ਸੁਰੱਖਿਆ ਲਈ ਤੀਜਾ ਕੋਵਿਡ-ਰੋਕੂ ਟੀਕਾ ਲਗਵਾਉਣਾ ਬਹੁਤ ਜ਼ਰੂਰੀ : ਡਾ. ਅਲਕਜੋਤ ਕੌਰ

ਕੋਵਿਡ ਪਾਜ਼ੇਟਿਵ ਕੇਸਾਂ ’ਚ ਵਾਧੇ ਨੂੰ ਵੇਖਦਿਆਂ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਅਤੇ ਨੋਡਲ ਅਫ਼ਸਰ ਡਾ. ਵਿਕਾਸ ਰਣਦੇਵ ਨੇ ਹਰ ਲਾਭਪਾਤਰੀ ਨੂੰ ਕੋਵਿਡ-ਰੋਕੂ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ।

12345678910...