Monday, April 29, 2024
BREAKING NEWS
ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਹਰਿਆਣਾ ਵਿਚ ਚੋਣ ਨਾਮਜਦਗੀ ਪ੍ਰਕ੍ਰਿਆ ਹੋ ਚੁੱਕੀ ਹੈ ਸ਼ੁਰੂ : ਅਨੁਰਾਗ ਅਗਰਵਾਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

Latest News of Sehaj Times

ਕਪੂਰਥਲਾ ਅਤੇ ਫਗਵਾੜਾ ਵਿੱਚ ਸੇਫ ਸਿਟੀ ਪ੍ਰੋਜੈਕਟ ਦੀ ਸ਼ੁਰੂਆਤ

ਚੌਵੀ ਘੰਟੇ ਨਿਗਰਾਨੀ ਅਤੇ ਪ੍ਰਭਾਵਸ਼ਾਲੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ ਕਪੂਰਥਲਾ ਪੁਲਿਸ ਨੇ ਅੱਜ ਪੀਸੀਆਰ ਮੋਟਰਸਾਈਕਲਾਂ ਅਤੇ ਰੈਪਿਡ ਰੂਰਲ ਰਿਸਪਾਂਸ ਪੁਲਿਸ (ਆਰਆਰਆਰਪੀ) ਵਾਹਨਾਂ ਨੂੰ ਇਲਾਕੇ ਵਿਚ ਤਾਇਨਾਤ ਕਰ ਕੇ ਸੇਫ ਸਿਟੀ ਪ੍ਰੋਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ। ਸੀਨੀਅਰ ਸੁਪਰਡੈਂਟ ਪੁਲਿਸ ਹਰਕਮਲਪ੍ਰੀਤ ਸਿੰਘ ਖੱਖ ਨੇ 24 ਪੀਸੀਆਰ ਵਾਹਨਾਂ ਅਤੇ ਤਿੰਨ ਆਰਆਰਆਰ ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦਿੰਦੇ ਹੋਏ ਕਿਹਾ ਕਿ ਇਹ ਪੀਸੀਆਰ ਮੋਟਰਸਾਈਕਲ ਅਤੇ ਰੈਪਿਡ ਰੂਰਲ ਰਿਸਪਾਂਸ ਵਾਹਨ ਕਪੂਰਥਲਾ ਅਤੇ ਫਗਵਾੜਾ ਸ਼ਹਿਰਾਂ ਦੇ ਕੋਨੇ-ਕੋਨੇ ਵਿਚ ਘੁੰਮਣਗੇ। 

West Bengal Election Update ਬੰਗਾਲ ਵਿਚ ਚੌਥੇ ਗੇੜ ਲਈ ਚੋਣਾਂ ਜਾਰੀ

ਪੱਛਮੀ ਬੰਗਾਲ West Bengal ਦੇ 5 ਜ਼ਿਲ੍ਹਿਆਂ ਦੀਆਂ 44 ਸੀਟਾਂ ’ਤੇ ਚੌਥੇ ਗੇੜ ਦੇ ਲਈ ਚੋਣਾਂ ਜਾਰੀ ਹਨ। ਸਵੇਰੇ 10 ਵਜੇ ਤੱਕ 15.90 ਫ਼ੀ ਸਦੀ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਚੁੱਕੇ ਸਨ। ਇਥੇ 373 ਉਮੀਦਵਾਰ ਮੈਦਾਨ ਵਿਚ ਹਨ ਅਤੇ 1.15 ਕਰੋੜ ਵੋਟਰ ਇਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਸ ਗੇੜ ਵਿੱਚ ਕੇਂਦਰੀ ਮੰਤਰੀ ਸਮੇਤ 3 ਸੰਸਦ ਮੈਂਬਰ ਆਪਣੀ ਕਿਸਮਤ ਦਾ ਫ਼ੈਸਲਾ ਕਰ ਰਹੇ ਹਨ।

ਮੁੱਖ ਸਕੱਤਰ ਵੱਲੋਂ ਮੌਤ ਦਰ `ਤੇ ਕਾਬੂ ਪਾਉਣ ਲਈ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਰਕਰਨ ਦਾ ਟੀਚਾ

ਪੰਜਾਬ ਵਿੱਚ ਮੌਤ ਦਰ `ਤੇ ਕਾਬੂ ਪਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਿਹਤ ਵਿਭਾਗ ਨੂੰ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
ਉਨ੍ਹਾਂ ਸੂਬੇ ਵਿੱਚ ਕੋਵਿਡ ਦੇ ਢੁੱਕਵੇਂ ਪ੍ਰਬੰਧਨ ਲਈ ਹਰੇਕ ਜ਼ਿਲ੍ਹੇ ਵਾਸਤੇ ਇਕ-ਇੱਕ ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ।

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਚੱਲਦਿਆਂ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ

ਕੋਵਿਡ-19 ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਅੱਜ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਵੱਖ-ਵੱਖ ਸਤਹਾਂ 'ਤੇ ਵੱਖ-ਵੱਖ ਸਮੇਂ ਲਈ ਜੀਵਤ ਰਹਿੰਦਾ ਹੈ। ਇਹ ਰਸਾਇਣਕ ਕੀਟਨਾਸ਼ਕਾਂ ਨਾਲ ਅਸਾਨੀ ਨਾਲ ਅਕਿਰਿਆਸ਼ੀਲ ਹੋ ਜਾਂਦਾ ਹੈ। 

Corona Update of Bihar ਬਿਹਾਰ ’ਚ ਇਕ ਹਫ਼ਤੇ ਤੱਕ ਸਕੂਲ ਬੰਦ ਦਾ ਐਲਾਨ

ਬਿਹਾਰ ਵਿੱਚ ਕਰੋਨਾ ਦੇ ਦਿਨੋਂ ਦਿਨ ਵੱਧ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਇਕ ਹਫ਼ਤੇ ਤੱਕ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਕਰੋਨਾ ਦੀ ਲਾਗ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

ਜਿ਼ਲ੍ਹਾ ਮੁਹਾਲੀ ਵਿਖੇ 7ਵਾਂ ਰੋਜ਼ਗਾਰ ਮੇਲਾ 22 ਅਪਰੈਲ ਤੋਂ: ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ

ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿ਼ਲ੍ਹਾ ਐਸ. ਏ. ਐਸ. ਨਗਰ (ਮੋਹਾਲੀ) ਵਿਖੇ 7ਵਾਂ ਮੈਗਾ ਰੋਜ਼ਗਾਰ ਮੇਲਾ 22 ਅਪਰੈਲ, 2021 ਤੋਂ ਆਰੰਭ ਹੋ ਰਿਹਾ ਹੈ।ਇਹ ਮੇਲਾ 30 ਅਪਰੈਲ, 2021 ਤੱਕ ਲਗਾਇਆ ਜਾਵੇਗਾ।

ਜਿਲਾ ਰੈਡ ਕਰਾਸ ਸ਼ਾਖਾ ਵੱਲੋਂ ਸਕੂਲਾਂ/ਕਾਲਜਾਂ,ਕੰਡਕਟਰ ਅਤੇ ਕਮਰਸ਼ੀਅਲ ਡਰਾਈਵਰ,ਸਨੱਅਤੀ ਕਾਮਿਆ ਨੂੰ ਦਿੱਤੀ ਜਾਂਦੀ ਹੈ ਫਸਟ ਏਡ ਟਰੇਨਿੰਗ

ਜਿਲਾ ਰੈਡ ਕਰਾਸ ਸ਼ਾਖਾ,ਐਸ.ਏ.ਐਸ.ਨਗਰ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਕੂਲਾਂ/ਕਾਲਜਾਂ,ਕੰਡਕਟਰ ਅਤੇ ਕਮਰਸੀਅਲ ਡਰਾਈਵਰ,ਸਨੱਅਤੀ ਕਾਮਿਆ ਨੂੰ ਫਸਟ ਏਡ ਟਰੇਨਿੰਗ ਲਗਾਤਾਰ ਦਿੱਤੀ ਜਾ ਰਹੀ ਹੈ। ਜਿਸ ਦੀ ਫੀਸ ਨਿਸਚਿਤ ਕੀਤੀ ਹੋਈ ਹੈ ਫਸਟ ਏਡ ਟ੍ਰੇਨਿੰਗ ਦੀ 1180/-ਰੁ ਪ੍ਰਤੀ ਸਿਖਿਆਰਥੀ ਫੀਸ ਹੈ, ਜਿਸ ਨਾਲ ਕਿ ਫਸਟ ਏਡ ਟ੍ਰੇਨਿੰਗ ਦਾ ਸਰਟੀਫੀਕੇਟ ਵੀ ਦਿੱਤਾ ਜਾਂਦਾ ਹੈ

ਪੰਜਾਬ (Punjab) ਵਿਚ ਕਣਕ ਦੀ ਖਰੀਦ (Purchase of Weat) 10 ਅਪ੍ਰੈਲ ਤੋਂ

ਚੰਡੀਗੜ੍ਹ : ਕੋਵਿਡ ਮਹਾਂਮਾਰੀ (Covid Pandemic) ਦੇ ਦਰਮਿਆਨ ਭਲਕੇ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ (Purchase of Weat) ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ (Covid Vaccination Camp) ਸਥਾਪਤ ਕੀਤੇ ਤਾਂ ਕਿ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਅਨਾਜ 

ਚਾਰ ਦਿਨਾਂ ਤੋਂ ਖੇਤੀਬਾੜੀ ਬਿਜਲੀ ਸਪਲਾਈ ਨਾ ਮਿਲਣ ਤੇ ਕਿਸਾਨਾਂ ਜੜ੍ਹਿਆਂ ਧਰਨਾ

ਤਪਾ ਮੰਡੀ Tapa Mandi : ਪਾਵਰਕਾਮ ਵਿਭਾਗ ਤਪਾ (Powercom Department Tapa) ਵੱਲੋਂ ਖੇਤਾਂ ਵਾਲੇ ਫੀਡਰਾਂ ਦੀ ਮਾੜੀ ਸਪਲਾਈ ਕਾਰਨ ਕਿਸਾਨਾਂ ਵੱਲੋਂ ਪਾਵਰਕਾਮ ਗਰਿੱਡ ਵਿਖੇ ਧਰਨਾ ਲਾ ਕੇ ਸਬੰਧਤ ਅਧਿਕਾਰੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। 

ਤੁੰਗਾਂ 'ਚ 50 ਵਿਆਕਤੀਆਂ ਨੂੰ ਲਗਾਈ ਕੋਵਿਡ-19 ਵੈਕਸੀਨ (Covid-19 Vaccination)

ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) : ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਸਿੰਗਲਾ ਸੀ.ਐਚ.ਸੀ ਲੌਂਗੋਵਾਲ (Senior Medical Officer Dr. Anju Singla CHC Longowal) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਤੁੰਗਾਂ ਦੇ ਹੈਲਥ ਐਂਡ ਵੈਲਨੈਸ ਸੈਂਟਰ ਵਿਖੇ ਕੋਵਿਡ-19 (Covid-19) ਸਬੰਧੀ ਟੀਕਾਕਰਨ ਹੋਇਆ।

ਈ.ਡੀ. ਮਾਈਨਿੰਗ ED Mining ਵੱਲੋਂ ਗੈਰ-ਕਾਨੂੰਨੀ ਰੇਤ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ

ਗੈਰਕਾਨੂੰਨੀ ਖਣਨ ਗਤੀਵਿਧੀਆ ਨਾਲ ਵਾਤਾਵਰਣ ਅਤੇ ਸੂਬੇ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਰੇਤ ਮਾਫ਼ੀਆ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ.ਐਨ. ਢੋਕੇ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੰਨਾ ਪੁਲਿਸ ਨੇ ਸਤਲੁਜ ਦਰਿਆ ਦੇ ਆਸ-ਪਾਸ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਸਮਰਾਲਾ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਦੀ ਪਛਾਣ ਗੁਰਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਬਲਵਿੰਦਰ ਸਿੰਘ ਵਾਸੀ

ਐਸਡੀਐਮ (SDM) ਅਤੇ ਐਸ.ਐਮ.ਓ. (SMO) ਸੁਨਾਮ (Sunam) ਦੀ ਅਗਵਾਈ ਵਿੱਚ ਲਗਾਇਆ ਪਹਿਲਾ ਮੁਫ਼ਤ ਟੀਕਾਕਰਨ ਕੈਂਪ

ਸ੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ ਸੁਨਾਮ, ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਬਲਾਕ ਸੁਨਾਮ, ਸਿੱਟੀ ਜਿਮਖਾਨਾ ਸਪੋਰਟਸ ਐਂਡ ਕਲਚਰਲ ਕਲੱਬ ਸੁਨਾਮ ਅਤੇ ਅਰੋੜਵੰਸ਼ ਖੱਤਰੀ ਸਭਾ ਸੁਨਾਮ ਵੱਲੋਂ ਸਾਂਝੇ ਤੌਰ ਤੇ ਮੁਫਤ ਕੋਵਿਡ-19 ਟੀਕਾਕਰਨ ਕੈਂਪ (free camp of Covid-19 Vaccination) ਦਾ ਆਯੋਜਨ ਗੀਤਾ ਭਵਨ ਮੰਦਿਰ ਸੁਨਾਮ ਵਿਖੇ ਕੀਤਾ ਗਿਆ।

ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਦੀ ਲਘੂ ਫਿਲਮ ਅੱਜ ਹੋਵੇਗੀ ਦੂਰਦਰਸ਼ਨ ਤੋਂ ਪ੍ਰਸਾਰਿਤ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ