ਪਟਿਆਲਾ ਵਿਖ਼ੇ ਧਰਨਾਕਾਰੀਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਬਲਾਕ ਪ੍ਰਧਾਨ ਨੋਨੀ ਸੀਲੋ,ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਢੋਡੇ, ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ, ਹਲਕਾ ਗਿੱਲ ਤੋਂ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਗਿੱਲ, ਰਵਦੀਪ ਸਿੰਘ ਬਿੱਟੂ ਸਾਬਕਾ ਸਰਪੰਚ, ਹਰਵਿੰਦਰ ਕੌਰ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਲੋਕਾਂ 'ਤੇ ਪੁਲਿਸ਼ ਬਲ ਦਾ ਪ੍ਰਯੋਗ ਕਰਨਾ ਕਿੰਨਾ ਕੁ ਜਾਇਜ਼ ਹੈਂ ਉਨ੍ਹਾਂ ਕਿਹਾ ਸਰਕਾਰ ਵੱਲੋ ਮੰਗਾਂ ਸੁਣਨ ਦੀ ਬਜਾਏ ਪੁਲਿਸ ਰਾਹੀਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਕਦਮ ਹੈ।