ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਜੋ ਇਸ ਸਕੀਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ।