ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ।
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਕਰਵਾਈ ਗਈ।
ਹੱਕੀ ਮੰਗਾਂ ਮਨਵਾਉਣ ਲਈ ਕੜਕਦੀ ਧੁੱਪ ਵਿੱਚ ਕੰਪਿਊਟਰ ਅਧਿਆਪਕਾਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਮੀਟਿੰਗਾਂ ਕੀਤੀਆਂ।
ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ।