ਯੂਨੀਵਰਸਿਟੀ ਦੀ ਲਿਖਤੀ ਮਨਜ਼ੂਰੀ ਲਾਜ਼ਮੀ ਹੋਵੇਗੀ। ਇਸ ਇਕਰਾਰਨਾਮੇ 'ਤੇ ਦਸਤਖ਼ਤ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਅਤੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਨੁਮਾਇੰਦੇ ਵੀ ਹਾਜ਼ਰ ਰਹੇ।
ਅੱਜ ਸਥਾਨਕ ਅਗਰਵਾਲ ਭਵਨ ਵਿਖੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਾਖਰਤਾ ਮੁਹਿੰਮ ਦੇ ਜਰਨੈਲ, ਨਾਮਵਰ ਸਮਾਜ ਸੇਵੀ ਅਤੇ ਇਲਾਕੇ ਦੀ ਰਾਜਨੀਤਿਕ ਅਤੇ ਵਪਾਰਿਕ ਖੇਤਰ ਦੀ ਪ੍ਰਮੁੱਖ ਸ਼ਖਸ਼ੀਅਤ ਕ੍ਰਿਸ਼ਨ ਸਿੰਗਲਾ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਸਮਾਗਮ ਕਰਕੇ ਯਾਦ ਕੀਤਾ ਗਿਆ।
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ (ਜੇਲ੍ਹਾਂ) ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਨਵੀਂ ਸਥਾਪਿਤ ਕੀਤੀ ਗਈ ਪੁਸਤਕ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਉਦਘਾਟਨ ਕੀਤਾ।
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ ਆਈ ਆਰ) ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਿਤ ਪੁਰਾਤਨ ਅਤੇ ਇਤਿਹਾਸਕ ਮਹੱਤਤਾ ਵਾਲੀ ਲਾਇਬ੍ਰੇਰੀ ਦਾ ਵੱਡੇ ਪੱਧਰ ‘ਤੇ ਨਵੀਨੀਕਰਨ ਸੰਗਤ ਦੇ ਸਹਿਯੋਗ ਨਾਲ ਸਫਲਤਾਪੂਰਵਕ ਕੀਤਾ ਗਿਆ ਹੈ।
ਡਾ. ਭੀਮ ਰਾਓ ਅੰਬੇਡਕਰ ਲਾਇਬਰੇਰੀ ਪਿੰਡ ਖੱਟੜਾ ਚੁਹਾਰਮ ਵੱਲੋ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਸਮਰਪਿਤ ਕਾਪੀਆਂ ਅਤੇ ਕਿਤਾਬਾਂ ਦਾ ਲੰਗਰ ਲਗਾਇਆ ਗਿਆ।
ਅੱਜ ਪੰਜਾਬ ਸਟੂਡੈਂਟਸ ਯੂਨੀਅਨ, ਵਿਚਾਰ ਮੰਚ ਫ਼ਰੀਦਕੋਟ, ਨੌਜਵਾਨ ਭਾਰਤ ਸਭਾ, ਸਫਾਈ ਸੇਵਕ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ ਅਤੇ ਇਨਸਾਫ਼ਪਸੰਦ ਲੋਕਾਂ ਵੱਲੋਂ ਪੁਲੀਸ ਦੀ ਢਿੱਲੀ ਕਾਰਜੁਗਾਰੀ ਖਿਲਾਫ਼ 11 ਮਈ ਨੂੰ ਧਰਨੇ ਦਾ ਐਲਾਨ ਕੀਤਾ ਗਿਆ|
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਨੂੰ ਹੋਰ ਮਜ਼ਬੂਤੀ ਦਿੰਦਿਆਂ, ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੀ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਮੱਲੂ ਨੰਗਲ ਵਿਖੇ ਨਵੀਂ ਤਿਆਰ ਕੀਤੀ ਗਈ ਸਾਇੰਸ ਲਾਇਬ੍ਰੇਰੀ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ।
ਲਾਇਬ੍ਰੇਰੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, ਸੰਵਿਧਾਨਕ ਉਪਬੰਧਾਂ, ਨਿਆਂਇਕ ਫੈਸਲਿਆਂ, ਖੇਤੀਬਾੜੀ, ਪੋਸ਼ਣ ਅਤੇ ਲੋਕ ਭਲਾਈ ਯੋਜਨਾਵਾਂ ਨਾਲ ਸਬੰਧਤ ਖੋਜ ਸਮੱਗਰੀ ਨਾਲ ਲੈਸ
ਕਸਬਾ ਭਦੌੜ ਦੀਆਂ ਵੱਖ-ਵੱਖ ਸੰਸਥਾਵਾਂ ਨੇ ਯਾਦਵਿੰਦਰ ਸਿੰਘ ਭੁੱਲਰ ਨੂੰ ਕੀਤਾ ਸਨਮਾਨਿਤ
ਰਿਆਤ ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਪਦਮਸ਼੍ਰੀ ਡਾ. ਐਸ. ਆਰ. ਰੰਗਨਾਥਨ ਦੇ ਜਨਮ ਦਿਵਸ ਨੂੰ ਯਾਦਗਾਰ ਬਣਾਉਂਦੇ ਹੋਏ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮੌਕੇ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਮੈਡਮ ਰਚਨਾ ਭਾਰਦਵਾਜ ਦੀ ਸਰਪ੍ਰਸਤੀ ਹੇਠ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ