Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Lok

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

 ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕੱਲ੍ਹ ਤੱਕ ਬੰਦੀ ਸਿੰਘਾਂ, 1984 ਦੇ ਪੀੜਤਾਂ ਅਤੇ ਸਿੱਖ ਕੌਮ ਦੇ ਹੱਕਾਂ ਦੀ ਗੱਲ ਕਰਦੇ ਸਨ, ਉਨ੍ਹਾਂ ਨੂੰ ਅੱਜ ਆਪਣੇ ਬਦਲੇ ਹੋਏ ਰੁਖ਼ ਬਾਰੇ ਸਿੱਖ ਸੰਗਤ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।

 
 

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਸ਼ਮਸਪੁਰ, ਮਾਜਰੀ ਤੇ ਸ਼ੇਖਪੁਰਾ ਕੰਬੋਆ 'ਚ 'ਲੋਕ ਮਿਲਣੀ', ਦੇਰ ਰਾਤ ਤੱਕ ਜੁੜਿਆ ਭਾਰੀ ਇਕੱਠ

ਰਣਜੋਧ ਸਿੰਘ ਹਡਾਣਾ ਨੇ ਅੱਗੇ ਆਖਿਆ, "ਸਾਡਾ ਮੁੱਖ ਟੀਚਾ ਹਲਕੇ ਦੇ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ 

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਅਦਾਲਤਾਂ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾ ਰਹੀ ਹੈ। 

ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਅਵਾਜ਼ ਐਸੋਸੀਏਸ਼ਨ ਖਰੜ ਦੀ ਅਗਵਾਈ ਵਿਚ ਜਾਗੋ ਰੈਲੀ ਕੱਢੀ

ਸ਼ਹਿਰ ਵਿੱਚ ਠੱਪ ਪਏ ਵਿਕਾਸ ਕਾਰਜਾਂ, ਸੀਵਰੇਜ ਅਤੇ ਪਾਣੀ ਦੀਆਂ ਗੰਭੀਰ ਸਮੱਸਿਆਵਾਂ ਤੋਂ ਅੱਕੇ ਖਰੜ ਵਾਸੀਆਂ ਦੀ ਆਵਾਜ਼ ਚੁੱਕਦਿਆਂ ਸਮਾਜ ਸੇਵੀ ਸੰਸਥਾ ‘ਲੋਕ ਆਵਾਜ਼ ਐਸੋਸੀਏਸ਼ਨ’ ਅਤੇ ‘ਕਰਤਾਰ ਸਿੰਘ ਸਰਾਭਾ ਕਲੱਬ’ ਵੱਲੋਂ ਖਰੜ ਵਿਖੇ ਇੱਕ ਵਿਸ਼ਾਲ ‘ਗੱਡੀ ਜਾਗੋ ਰੈਲੀ’ ਦਾ ਆਯੋਜਨ ਕੀਤਾ ਗਿਆ।

ਵਾਰਡ 55 'ਚ 'ਲੋਕ ਮਿਲਣੀ' ਦੌਰਾਨ ਵਿਧਾਇਕ ਅਜੈ ਗੁਪਤਾ ਵੱਲੋਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਭਰੋਸਾ

ਸੈਂਟਰਲ ਹਲਕੇ ਦੇ ਵਾਰਡ ਨੰਬਰ 55 ਵਾਰਡ ਇੰਚਾਰਜ ਮੰਨੂ ਕੁਮਾਰ ਜੀ ਵਲੋ ਸਥਾਨਕ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ 'ਲੋਕ ਮਿਲਣੀ' ਸਮਾਗਮ ਦਾ ਆਯੋਜਨ ਕੀਤਾ ਗਿਆ।

ਪਿੰਡ ਸਲੇਮਪੁਰ ਵਿਖੇ 'ਲੋਕ ਮਿਲਣੀ' ਵਿਧਾਇਕ ਪੰਡੋਰੀ ਅਤੇ ਚੇਅਰਮੈਨ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦੀ ਲੜੀ ਤਹਿਤ ਪਿੰਡ ਸਲੇਮਪੁਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ।

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਲਿਆ ਹੈ।

ਚੀਫ਼ ਖ਼ਾਲਸਾ ਦੀਵਾਨ ਵੱਲੋਂ ਵਿਸ਼ਾਲ ਅਲੌਕਿਕ ਕੀਰਤਨ ਦਰਬਾਰ 9 ਅਗਸਤ ਨੂੰ

ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਕੀਰਤਨ ਦਰਬਾਰ ਮਿਤੀ 09 ਅਗਸਤ 2026 ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਤੋ ਰਾਤ 9:30 ਵਜੇ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰਡਰੀ ਪਬਲਿਕ ਸਕੂਲ, ਜੀ.ਟੀ.ਰੋਡ ਵਿਖੇ ਵੱਡੇ ਪੱਧਰ ਤੇ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਦੇ ਸਬੰਧ ਵਿਚ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ।

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਰਾਜ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

ਪੀਆਰਟੀਸੀ ਚੇਅਰਮੈਨ ਜੁਨੇਜਾ, ਐੱਮ.ਡੀ ਮਨੀਸ਼ਾ ਰਾਣਾ ਦੇ ਯਤਨਾਂ ਸਦਕਾ ਪੀਆਰਟੀਸੀ ਵਿੱਚ ਲਗਾਈ ਲੋਕ ਅਦਾਲਤ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਦੂਰਅੰਦੇਸ਼, ਮਨੁੱਖਤਾ-ਪੱਖੀ ਅਤੇ ਕਰਮਚਾਰੀ ਹਿੱਤਾਂ ਨੂੰ ਸਮਰਪਿਤ ਸੋਚ ਦੇ ਸਦਕਾ ਅੱਜ ਪੀਆਰਟੀਸੀ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ।

ਮੰਤਰੀ ਅਮਨ ਅਰੋੜਾ ਨੇ ‘ਲੋਕ ਮਿਲਣੀ’ ਤਹਿਤ ਸੁਣੀਆਂ ਲੋਕਾਂ ਦੀਆਂ ਮੁਸਕਲਾਂ 

ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਢਿੱਲੋਂ

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿਖੇ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਦੀ ਨੇਗੋਸ਼ੇਬਲ ਇੰਸਟਰੁਮੈਂਟ ਐਕਟ 1881 ਦੇ ਕੇਸਾਂ ਦੇ ਨਿਪਟਾਰੇ ਲਈ

ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੇਗੋਸ਼ੇਬਲ ਇੰਸਟਰੁਮੈਂਟ ਐਕਟ 1881 ਦੇ ਕੇਸਾਂ ਦੇ ਰਾਜੀਨਾਮੇ ਰਾਹੀਂ ਨਿਪਟਾਰੇ ਲਈ 18 ਜੁਲਾਈ 2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। । 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

 ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਵਿਧਾਇਕ ਡਾ. ਅਜੇ ਗੁਪਤਾ ਨੇ "ਲੋਕ ਮਿਲਾਨੀ" ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 55 ਅਤੇ ਵਾਰਡ ਨੰਬਰ 57 ਵਿੱਚ "ਲੋਕ ਮਿਲਾਨੀ" ਦਾ ਆਯੋਜਨ ਕੀਤਾ।

"ਸਮਾਧਾਨ ਸਮਾਰੋਹ" ਅਤੇ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਆਯੋਜਿਤ ਵਿਸ਼ੇਸ਼ ਲੋਕ ਅਦਾਲਤ ਸਬੰਧੀ ਜਾਗਰੂਕਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਨੂੰ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਆਯੋਜਿਤ ਕੀਤੇ ਜਾ ਰਹੇ "ਸਮਾਧਾਨ ਸਮਾਰੋਹ" ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਚੈੱਕ ਬਾਊਂਸ (Cheque Bounce) ਦੇ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤਾਂ ਸਬੰਧੀ ਜਾਗਰੂਕਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਆਮ ਲੋਕਾਂ ਨੂੰ ਚੈੱਕ ਬਾਊਂਸ (Cheque Bounce) ਦੇ ਮਾਮਲਿਆਂ ਦੇ ਨਿਪਟਾਰੇ ਲਈ ਆਯੋਜਿਤ ਕੀਤੀਆਂ ਜਾਣ ਵਾਲੀਆਂ ਵਿਸ਼ੇਸ਼ ਲੋਕ ਅਦਾਲਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ "ਲੋਕ ਮਿਲਾਨੀ" ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ

ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 5 ਵਿੱਚ "ਲੋਕ ਮਿਲਾਨੀ" ਦਾ ਆਯੋਜਨ ਕੀਤਾ।

ਫਰੀਦ ਨਗਰ ਦੀ ‘ਲੋਕ ਮਿਲਣੀ’ ਨੇ ਬੰਨ੍ਹਿਆ ਰੰਗ, ਭਾਰੀ ਇਕੱਠ ਨੇ ਵਧਾਇਆ ਵਿਧਾਇਕ ਹੌਸਲਾ

ਹਲਕਾ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਚੱਲ ਰਹੀਆਂ ‘ਲੋਕ ਮਿਲਣੀਆਂ’ ਦੇ ਸਿਲਸਿਲੇ ਤਹਿਤ ਫਰੀਦ ਨਗਰ ਵਿਖੇ ਕਰਵਾਈ ਗਈ ਲੋਕ ਮਿਲਣੀ ਨੂੰ ਸ਼ਹਿਰ ਵਾਸੀਆਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ।

ਵਾਰਡ ਨੰਬਰ 55 ਵਿੱਚ ਆਮ ਆਦਮੀ ਪਾਰਟੀ ਵੱਲੋਂ 'ਲੋਕ ਮਿਲਣੀ' ਮੀਟਿੰਗ

ਵਾਰਡ ਨੰਬਰ 55 ਦੇ ਅੰਜੂ ਜੀ ਅਤੇ ਸਪੋਰਟਸ ਵਿੰਗ ਦੇ ਇੰਚਾਰਜ ਮੰਨੂ ਕੁਮਾਰ ਜੀ ਵੱਲੋਂ ਇਲਾਕੇ ਵਿੱਚ ਇੱਕ ਵਿਸ਼ੇਸ਼ 'ਲੋਕ ਮਿਲਣੀ' ਮੀਟਿੰਗ ਦਾ ਆਯੋਜਨ ਕੀਤਾ ਗਿਆ।

ਪੰਜਾਬ ਵਿੱਚ 'ਲੋਕ ਮਿਲਣੀ' ਮੁਹਿੰਮ ਤੇਜ਼: ਵਿਧਾਇਕ ਅਜੇ ਗੁਪਤਾ ਨੇ ਅਨਗੜ੍ਹ ਇਲਾਕੇ ਦਾ ਕੀਤਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ 'ਲੋਕ ਮਿਲਣੀ' ਮੁਹਿੰਮ ਦੇ ਤਹਿਤ ਹੁਣ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੀ ਲੋਕਾਂ ਦੇ ਦਰਵਾਜ਼ੇ 'ਤੇ ਜਾ ਕੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ।

ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਮੋਹਾਲੀ ਸਮੇਤ ਸੂਬੇ ਭਰ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਵੱਲੋਂ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਅੱਜ : ਸੰਧਵਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ 28 ਜੂਨ ਦਿਨ ਐਤਵਾਰ ਨੂੰ ਕੋਟਕਪੂਰਾ ਹਲਕੇ ਦੇ ਪਿੰਡ ਚੰਦਬਾਜਾ ਦੀ ਸੱਥ ਵਿਚ ਲੋਕ ਮਿਲਣੀ ਕਰਨਗੇ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ।

ਡਾ. ਕਮਲਜੀਤ ਸਿੰਘ ਨੂੰ ਨੇਪਾਲ ਵਿੱਚ "ਸ਼ਲੋਕ ਚੈਤੰਨਯ ਸਨਮਾਨ 2026" ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

ਪੋਖਰਾ, ਨੇਪਾਲ ਵਿੱਚ "ਵਿਸ਼ਵਵਿਆਪੀ ਸੰਦਰਭ ਵਿੱਚ ਖੇਤਰੀ ਪਛਾਣ ਲਈ ਸੰਘਰਸ਼" ਵਿਸ਼ੇ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਸੈਮੀਨਾਰ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜੋ ਕਿ ਸੰਸਕ੍ਰਿਤ ਯੂਨੀਵਰਸਿਟੀ ਰਿਸਰਚ ਮੈਨੇਜਮੈਂਟ ਯੂਨਿਟ, ਨੇਪਾਲ, ਪੰਜਾਬੀ ਸਭਾ, ਮਾਸਕੋ, ਰੂਸ ਅਤੇ ਵਿਦਿਆ ਵਿਕਾਸ ਮੰਡਲ ਕਾਲਜ ਆਫ਼ ਆਰਟਸ ਐਂਡ ਕਾਮਰਸ, ਮਹਾਰਾਸ਼ਟਰ ਦੁਆਰਾ ਸਾਂਝੇ ਤੌਰ 'ਤੇ ਕੀਤਾ ਗਿਆ।

ਪਿੰਡ ਕੁਦਨੀ ਵਿਖੇ ਮੰਤਰੀ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ, ਮੰਤਰੀ ਗੋਇਲ ਨੇ ਦਿੱਤਾ ਅਸ਼ੀਰਵਾਦ

ਆਪ ਸਰਕਾਰ ਦੀਆਂ ਲੋਕ ਪੱਖ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਜਨ ਜਨ ਤੱਕ ਪਹੁੰਚਾਉਣ ਲਈ "ਆਮ ਆਦਮੀ ਪਾਰਟੀ" ਵੱਲੋਂ "ਲੋਕ ਮਿਲਣੀ"ਪ੍ਰੋਗਰਾਮ ਦੇ ਤਹਿਤ ਜਨਤਾ ਨਾਲ ਸੰਵਾਦ ਕਰਨ ਦੀ ਚਲਾਈ ਮੁਹਿੰਮ ਦੇ ਤਹਿਤ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਹਲਕੇ ਦੇ ਪਿੰਡ ਕੜੈਲ, ਹਾਂਡਾ, ਕੁਦਨੀ ਅਤੇ ਰਾਮਪੁਰ ਗੁਜਰਾਂ ਵਿੱਚ ਕੀਤੀ ਜਾ ਰਹੀ "ਲੋਕ ਮਿਲਣੀ" ਦੌਰਾਨ ਪਿੰਡ ਕੁਦਨੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਜਨ ਸਮਰਥਨ ਮਿਲਿਆ

2027 ਚ 100 ਤੋਂ ਵੱਧ ਸੀਟਾਂ ਜਿੱਤਾਂਗੇ : ਮੰਤਰੀ ਗੋਇਲ

ਸੂਬੇ ਦੀ "ਆਪ" ਸਰਕਾਰ ਵੱਲੋਂ ਲੋਕ ਪੱਖੀ ਸਕੀਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਭਾਈ ਕੀ ਪਿਸੋਰ, ਘੋੜੇਨਬ, ਰੋੜੇਵਾਲਾ, ਰਾਏਧੜਾਣਾ, ਸ਼ੇਰਗੜ੍ਹ, ਬਾਦਲਗੜ੍ਹ ,ਰਾਜਲਹੇੜੀ ਅਤੇ ਮੂਨਕ ਵਿਖੇ ਲੋਕਾਂ ਨਾਲ ਕੀਤੇ ਜਾ ਰਹੇ

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਕੀਤੀ

ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਲੋਕਾਂ ਵਿੱਚ ਵਿਚਰ ਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਬਣਦਾ ਹੱਲ ਕਰ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ।

ਮੰਤਰੀ ਗੋਇਲ ਨੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਵੰਡੀਆਂ ਰਾਸ਼ਨ ਕਿਟਾਂ "ਆਮ ਆਦਮੀ ਪਾਰਟੀ" ਦੀ ਚੜ੍ਹਤ ਤੋਂ ਬੁਖਲਾਏ ਵਿਰੋਧੀ : ਮੰਤਰੀ ਗੋਇਲ

ਸੂਬੇ ਦੀ "ਆਪ" ਸਰਕਾਰ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਬੇਟੇ ਯੂਥ ਆਗੂ ਐਡਵੋਕੇਟ ਗੌਰਵ ਗੋਇਲ ਦੇ ਨਾਲ ਹਲਕੇ ਦੇ ਵੱਖ ਵੱਖ ਪਿੰਡਾਂ ਹੋਤੀਪੁਰ, ਨਵਾਂਗਾਓ, ਅਨਦਾਣਾ, ਬੋਪੁਰ, ਚੱਠਾ ਗੋਬਿੰਦਪੁਰਾ, ਖਨੌਰੀ ਖ਼ੁਰਦ,ਬਨਾਰਸੀ ਅਤੇ ਖਨੌਰੀ ਮੰਡੀ ਵਿਖੇ ਲੋਕਾਂ ਨਾਲ ਸੰਵਾਦ ਕਰਦਿਆਂ ਜਿੱਥੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਪੱਖੀ ਨੀਤੀਆਂ ਨੂੰ ਦੱਸਿਆ ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸੁਣਦਿਆਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿੱਥੇ ਸੂਬੇ ਅੰਦਰ ਅਕਾਲੀ, ਭਾਜਪਾ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ, ਉਥੇ ਹੀ ਆਮ ਆਦਮੀ ਪਾਰਟੀ ਆਪਣੇ ਵਿਕਾਸ ਏਜੰਡੇ ਨੂੰ ਲੋਕਾਂ ਵਿੱਚ ਲੈ ਕੇ ਜਾ ਰਹੀ ਹੈ,

ਪਿੰਡ ਚੰਦਬਾਜਾ ਵਿਖੇ ਸਪੀਕਰ ਸੰਧਵਾਂ ਨੇ ਕੀਤੀ ‘ਲੋਕ ਮਿਲਣੀ’

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਆਪ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ : ਵਿਧਾਇਕ ਬਾਜ਼ੀਗਰ ਲੋਕ ਮਿਲਣੀ ਤਹਿਤ ਪਿੰਡਾਂ ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਬੇਹਤਰ ਤਾਲਮੇਲ ਬਣਾਉਣ ਦੇ ਮਕਸਦ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਭਰਾਜ ਨੇ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਆਪਸੀ ਸਮਝੌਤੇ ਰਾਹੀਂ ਨਿਪਟਾਰੇ ਦੀ ਸਹੂਲਤ ਦੇਣਾ ਵਿਸ਼ੇਸ਼ ਲੋਕ ਅਦਾਲਤ ਦਾ ਉਦੇਸ਼

ਭਾਗੀਦਾਰੀ ਨਿਆਂ' ਅਤੇ ਘਰ-ਘਰ ਤਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ, ਸੁਪਰੀਮ ਕੋਰਟ ‘Supreme Court Action for Mediated Adjudication and Disputes Harmonization Across Nation’ ਸਮਾਧਾਨ ਸਮਾਰੋਹ ਕਰ ਰਹੀ ਹੈ, ਜੋ 21 ਅਪ੍ਰੈਲ, 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਾਉਣ ਨਾਲ ਸਮਾਪਤ ਹੋਵੇਗਾ।

ਆਮ ਲੋਕ ਸਥਾਈ ਲੋਕ ਅਦਾਲਤ ਮੋਗਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਨੀਲਮ ਅਰੋੜਾ

ਨੀਲਮ ਅਰੋੜਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ਼ (ਅਮੈਂਡਮੈਂਟ ਐਕਟ), 2002 ਅਨੁਸਾਰ ਮੋਗਾ ਵਿਖੇ ਜ਼ਿਲ੍ਹਾ ਪੱਧਰ ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਚਲ ਰਹੀ ਹੈ, ਜੋ ਕਿ ਡਾ: ਅੰਬੇਦਕਰ ਭਵਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਜੀ.ਟੀ. ਰੋਡ ਮੋਗਾ ਵਿਖੇ ਕੰਮ ਕਰ ਰਹੀ ਹੈ, ਜੋ ਕਿ ਰੋਜ਼ਾਨਾ ਦਫਤਰੀ ਕੰਮ–ਕਾਜ ਵਾਲੇ ਦਿਨ ਕੰਮ ਕਰਦੀ ਹੈ।

ਸ੍ਰੀ ਰਾਮ ਸਿੰਘ ਲੋਕ ਆਵਾਜ਼ ਐਸੋਸੀਏਸ਼ਨ ਖਰੜ ਦੇ ਬਣੇ ਪ੍ਰਧਾਨ

ਖਰੜ ਦੇ ਵਾਰਡ ਨੰਬਰ 5 ਦੇ ਬਾਸ਼ਿੰਦਿਆਂ ਨੇ ਇਕ ਮੀਟਿੰਗ ਕਰਕੇ ਲੋਕ ਆਵਾਜ਼ ਐਸੋਸੀਏਸ਼ਨ ਵਾਰਡ ਨੰਬਰ 5 ਦੇ ਅਹੁਦੇਦਾਰਾਂ ਦੀ ਚੋਣ ਸਰਬ ਸੰਮਤੀ ਨਾਲ ਕੀਤੀ। ਸ੍ਰੀ ਰਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਇਕੱਤਰ ਹੋਏ ਮੈਂਬਰਾਂ ਨੇ ਗੰਭੀਰ ਵਿਚਾਰ ਵਟਾਂਦਰੇ ਤੋਂ ਬਾਅਦ ਐਸੋਸੀਏਸ਼ਨ ਦੇ ਸੰਵਿਧਾਨ ਨੂੰ ਪ੍ਰਵਾਨਗੀ ਦਿੱਤੀ ਅਤੇ ਜਥੇਬੰਦੀ ਦੀ ਰਜਿਸਟਰੇਸ਼ਨ ਕਰਵਾਉਣ ਲਈ ਵੀ ਮਤਾ ਪਾਸ ਕੀਤਾ।

ਬੱਲੀ ਈਲਵਾਲ ਦਾ ਸੱਭਿਆਚਾਰਕ ਗੀਤ ਲੋਕ ਅਰਪਣ

ਸਾਹਿਤਕਾਰਾਂ ਨੇ ਗੁਰੂ ਅਰਜਨ ਦੇਵ ਜੀ ਨੂੰ ਭੇਟ ਕੀਤੀ ਅਕੀਦਤ 

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

“ਹਰ ਦਰਵਾਜ਼ੇ ਤੱਕ ਇਨਸਾਫ – ਵਿਵਾਦਾਂ ਦਾ ਨਿਪਟਾਰਾ, ਸਾਂਝ ਅਤੇ ਸਮਝੌਤੇ ਦੀ ਬਹਾਲੀ”

ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਯੋਗ ਅਗਵਾਈ ਅਤੇ ਸ੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਦੇਖ-ਰੇਖ ਹੇਠ ਮਿਤੀ 09.05.2026 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਅਧੀਨ ਰਾਸ਼ਟਰੀ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ।

ਫ਼ਰੀਦਕੋਟ ਵਿੱਚ ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਆਯੋਜਨ

ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਾਈ ਗਈ।

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਵੱਲੋ ਦੱਸਿਆ ਗਿਆ ਕਿ ਘਰ ਘਰ ਤੱਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ ਮੁਹਿੰਮ ਸਮਾਧਾਨ ਸਮਾਰੋਹ 2026, ਮਿਤੀ 21 ਅਪ੍ਰੈਲ 2026 ਤੋਂ ਚਲਾਈ ਗਈ ਹੈ ।

12