Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

LudhianaNews

“ਪਹਿਲਾਂ ਪੇਮੈਂਟ, ਫਿਰ ਕਬਜ਼ਾ” ਪਿੰਡ ਵਾਸੀਆਂ ਨੇ ਕਿਹਾ, ਉੱਚ ਅਧਿਕਾਰੀ ਮੌਕੇ ’ਤੇ ਆ ਕੇ ਦੇਣ ਭਰੋਸਾ

ਪਿੰਡ ਕੈਂਡ ਵਿਖੇ ਐਨਐਚਏਆਈ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੀ ਪੂਰੀ ਪੇਮੈਂਟ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਮੌਕੇ ’ਤੇ ਧਰਨਾ ਲਗਾਇਆ ਗਿਆ।

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸਤਜ਼ੋਤ ਨਗਰ ਵਿਖੇ ਲੱਖਾਂ ਦੀ ਲਾਗਤ ਨਾਲ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ

ਸਤਜ਼ੋਤ ਨਗਰ ਵਿਖੇ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੰਦਿਆਂ ਜੋਸਫ ਸਕੂਲ ਦੇ ਨਾਲ ਵਾਲੀ ਸੜਕ ਦਾ ਨਿਰਮਾਣ ਕਾਰਜ ਅੱਜ ਰਸਮੀ ਤੌਰ 'ਤੇ ਸ਼ੁਰੂ ਕਰਵਾਇਆ ਗਿਆ।

ਮਹਿਲਾ ਕਾਂਗਰਸ ਵੱਲੋਂ 79ਵੇਂ ਆਜ਼ਾਦੀ ਦਿਵਸ 'ਤੇ "ਮੇਰੀ ਪਤੰਗ, ਮੇਰੀ ਅਭਿਵੈਕਤੀ" ਮੁਹਿੰਮ ਦੀ ਸ਼ੁਰੂਆਤ

79ਵੇਂ ਆਜ਼ਾਦੀ ਦਿਵਸ ਦੇ ਸ਼ੁਭ ਅਵਸਰ 'ਤੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।

ਚੰਡੀਗੜ੍ਹ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਇੰਟਰਐਕਟਿਵ ਮੀਟਿੰਗ-ਕਮ-ਖੁੱਲ੍ਹੀ ਸੁਣਵਾਈ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਕੋਰ ਗਰੁੱਪ ਦੇ ਮੈਂਬਰਾਂ ਅਤੇ ਹੋਰ ਸਬੰਧਤ ਹਿੱਸੇਦਾਰਾਂ ਨਾਲ ਇੱਕ ਇੰਟਰਐਕਟਿਵ ਮੀਟਿੰਗ-ਕਮ-ਖੁੱਲ੍ਹੀ ਸੁਣਵਾਈ ਦਾ ਆਯੋਜਨ ਕੀਤਾ ਗਿਆ।

ਰਾਜਾ ਵੜਿੰਗ ਵੱਲੋਂ ਆਰ.ਐੱਸ.ਐੱਸ. ਵਿਰੁੱਧ ਮਾੜੀ ਸ਼ਬਦਾਵਲੀ ਵਰਤਣ ਦੀ ਐਡਵੋਕੇਟ ਪ੍ਰਗਟ ਸਿੰਘ ਵੱਲੋਂ ਸਖ਼ਤ ਨਿਖੇਧੀ

ਬੀਤੇ ਦਿਨੀਂ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਕਾਂਗਰਸ ਪਾਰਟੀ ਦੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਆਰ.ਐੱਸ.ਐੱਸ. ਦੇ ਵਰਕਰਾਂ ਵਿਰੁੱਧ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਚੌਤਰਫ਼ਾ ਨਿੰਦਾ ਹੋ ਰਹੀ ਹੈ।

ਜਥੇਬੰਦੀਆਂ ਦੇ ਸੱਦੇ ’ਤੇ ਤਹਿਸੀਲ ਪਾਇਲ ਦੇ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਕੰਮ ਬੰਦ ਕਰਕੇ ਰੋਸ ਧਰਨਾ

 ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀਐਸਐਮਐਸਯੂ), ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ-ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਤਹਿਸੀਲ ਪਾਇਲ ਦੇ ਮਨਿਸਟਰੀਅਲ ਕਰਮਚਾਰੀਆਂ ਨੇ ਕੰਮ ਬੰਦ ਕਰਕੇ ਰੋਸ ਧਰਨਾ ਦਿੱਤਾ।

ਪੰਥਕ ਏਕਤਾ ਅਤੇ ਨੌਜਵਾਨੀ ਨੂੰ ਗੁਰੂ ਲੜ ਲਾਉਣਾ ਸਮੇਂ ਦੀ ਮੁੱਖ ਲੋੜ : ਸੋਢੀ

ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਜੀ ਦਾ ਨਿੱਘਾ ਆਗਮਨ ਹੋਇਆ।

"ਆਕਲੀ ਦਲ ਵਾਰਿਸ ਪੰਜਾਬ ਦੇ" ਨੇ ਅਕਾਲੀ ਦਲ ਬਾਦਲ ਦੇ ਵਿੱਚ ਲਾਈ ਸੰਨ੍ਹ

ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਥਰੀਕੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੱਖੇ ਪ੍ਰੋਗਰਾਮ ਤਹਿਤ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ

'ਹਰ ਬੂਥ ਕਾਂਗਰਸ ਮਜਬੂਤ' ਮੁਹਿੰਮ ਤਹਿਤ ਹਲਕਾ ਗਿੱਲ ਵਿਖੇ ਅਹਿਮ ਮੀਟਿੰਗ

ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਗ੍ਰਹਿ ਵਿਖੇ al ਕਾਂਗਰਸ ਪਾਰਟੀ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਲਕਾ ਗਿੱਲ ਦੇ ਸਮੂਹ ਕਾਂਗਰਸੀ ਵਰਕਰਾਂ, ਬਲਾਕ ਕਮੇਟੀ ਅਤੇ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਹਲਕਾ ਗਿੱਲ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਹਰਜੋਤ ਗਰੇਵਾਲ ਦਾ ਪਿੰਡ ਰਣੀਆ ਵਿਖੇ ਵਿਸ਼ੇਸ਼ ਸਨਮਾਨ

ਨੇੜਲੇ ਪਿੰਡ ਰਣੀਆ ਵਿਖੇ ਯੂਥ ਕਾਂਗਰਸ ਦੀਆਂ ਬੀਤੇ ਸਮੇਂ ਦੌਰਾਨ ਹੋਈਆਂ ਚੋਣਾਂ ਵਿੱਚ ਹਲਕਾ ਗਿੱਲ ਦੀ ਪ੍ਰਧਾਨਗੀ ਦੀ ਚੋਣ ਜਿੱਤਣ ਵਾਲੇ ਹਰਜੋਤ ਗਰੇਵਾਲ ਦੇ ਸਨਮਾਨ ਵਿੱਚ ਇੱਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।

ਸਾਡੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ।

ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਬਸੰਤ ਐਵੀਨਿਊ ਕਲੋਨੀ ਵਿੱਚ ਕੀਤੀ ਲੋਕ ਮਿਲਣੀ, ਵਿਕਾਸ ਕਾਰਜਾਂ ਦਾ ਦਿੱਤਾ ਭਰੋਸਾ

ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਬਸੰਤ ਐਵੀਨਿਊ ਕਲੋਨੀ ਵਿੱਚ 'ਲੋਕ ਮਿਲਣੀ ਮੁਹਿੰਮ' ਤਹਿਤ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ 'ਸਕੂਲ ਆਫ਼ ਐਮੀਨੈਂਸ' ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ।

ਪਿੰਡ ਰੁੜਕਾ ਦੇ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਾਮਲ

ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਰੁੜਕਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਯੂਥ ਆਗੂ ਪ੍ਰਦੀਪ ਸਿੰਘ ਪੰਚ ਅਤੇ ਲੋਕ ਭਲਾਈ ਪਾਰਟੀ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਠੇਕੇਦਾਰ ਨੇ ਆਪਣੇ ਦਰਜਨਾਂ ਨੌਜਵਾਨ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਦਿੱਤਾ।

ਹੈੱਡਮਾਸਟਰ ਦਾ ਮੂੰਹ ਮਿੱਠਾ ਕਰਵਾਉਣ ਲੱਗੇ ਅਧਿਆਪਕ ਨੂੰ ਆਇਆ 'ਰੱਦ' ਦਾ ਫ਼ੋਨ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਉਸ ਵੇਲੇ ਹਵਾ ਨਿਕਲ ਗਈ, ਜਦੋਂ ਸਕੂਲ ਦੇ ਖੇਡ ਵਿਭਾਗ ਵਿੱਚ ਦਿੱਤੇ ਗਏ ਨਿਯੁਕਤੀ ਪੱਤਰਾਂ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ।

"ਡਿਜ਼ਾਈਨ ਥਿੰਕਿੰਗ" ਵਿਸ਼ੇ ਉੱਤੇ ਰਾਸ਼ਟਰੀ ਪੱਧਰ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਹੋਇਆ ਸਫਲਤਾਪੂਰਵਕ ਸੰਪੰਨ

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਗਿੱਲ ਪਾਰਕ,ਲੁਧਿਆਣਾ, ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਆਈ.ਕਿਊ.ਏ.ਸੀ. ਦੇ ਤਹਿਤ ਅਤੇ ਸੰਸਥਾ ਦੀ ਇਨੋਵੇਸ਼ਨ ਕੌਂਸਲ (ਆਈਆਈਸੀ) ਦੇ ਸਹਿਯੋਗ ਨਾਲ "ਡਿਜ਼ਾਈਨ ਥਿੰਕਿੰਗ" ਵਿਸ਼ੇ 'ਤੇ ਕਰਵਾਇਆ ਗਿਆ ਰਾਸ਼ਟਰੀ ਪੱਧਰ ਦਾ ਇੱਕ ਹਫ਼ਤੇ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ।

ਏਬੀਓ-ਇਨਕੰਪੈਟੀਬਲ ਕਿਡਨੀ ਟ੍ਰਾਂਸਪਲਾਂਟ ਐਂਡ-ਸਟੇਜ ਕਿਡਨੀ ਰੋਗ ਦੇ ਮਰੀਜ਼ਾਂ ਲਈ ਵਰਦਾਨ: ਡਾ. ਰਾਕਾ ਕੌਸ਼ਲ

"ਏਬੀਓ-ਇਨਕੰਪੈਟੀਬਲ (ਵੱਖ-ਵੱਖ ਬਲੱਡ ਗਰੁੱਪ ) ਕਿਡਨੀ ਟ੍ਰਾਂਸਪਲਾਂਟੇਸ਼ਨ ਐਂਡ-ਸਟੇਜ ਕਿਡਨੀ ਰੋਗ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਦੀ ਤਸਵੀਰ ਬਦਲ ਰਿਹਾ ਹੈ।

ਸ਼ਿਵਾਲਿਕ ਦੀ ਅਗਵਾਈ ਹੇਠ ਹਲਕਾ ਗਿੱਲ ਤੋਂ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਕਰਨ ਲਈ ਵੱਡਾ ਕਾਫਲਾ ਹੋਇਆ ਰਵਾਨਾ

"ਅਕਾਲੀ ਦਲ ਵਾਰਿਸ ਪੰਜਾਬ ਦੇ" ਜਥੇਬੰਦੀ ਦੇ ਅਹਲਾ ਆਗੂਆਂ ਦੇ ਆਦੇਸ਼ਾਂ ਅਨੁਸਾਰ, ਬਾੜੇਵਾਲ ਪੁੱਲ ਨੇੜਿਓ ਸ੍ਰ: ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ, ਉਨ੍ਹਾਂ ਦੇ ਦਫਤਰ ਤੋਂ ਅੱਜ ਵਿਧਾਨ ਸਭਾ ਹਲਕਾ ਗਿੱਲ ਨਾਲ ਸਬੰਧਿਤ "ਅਕਾਲੀ ਦਲ ਵਾਰਿਸ ਪੰਜਾਬ ਦੇ" ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦਾ ਜੱਥਾ, ਸੈਕੜੇ ਗੱਡੀਆਂ 'ਚ ਸਵਾਰ, ਵੱਡੇ ਕਾਫ਼ਲੇ ਦੇ ਰੂਪ 'ਚ, ਜੈਕਾਰਿਆਂ ਦੀ ਗੂੰਜ਼ 'ਚ ਚੰਡੀਗੜ੍ਹ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਰਵਾਨਾ ਹੋਇਆ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

 ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਮਾਨ ਸਰਕਾਰ ਦੀ ਸਕੀਮ ਤਹਿਤ ਲਾਡੋਵਾਲ, ਅਯਾਲੀ ਖੁਰਦ ਤੇ ਹੰਬੜਾ ਬੇਟ ਦੇ ਸਕੂਲਾਂ 'ਚ ਵੰਡੇ ਬੈਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਇਲਾਕੇ ਦੇ ਸਰਕਾਰੀ ਸਕੂਲ ਲਾਡੋਵਾਲ, ਅਯਾਲੀ ਖੁਰਦ ਅਤੇ ਹੰਬੜਾ ਬੇਟ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ।

ਹਲਕਾ ਗਿੱਲ ਵਿੱਚ ਕਾਂਗਰਸ ਨੂੰ ਮਿਲ ਰਿਹਾ ਭਰਪੂਰ ਲੋਕ ਸਮਰਥਨ: ਬਿਕਰ ਸਿੰਘ ਨੱਤ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਿਕਰ ਸਿੰਘ ਨੱਤ ਵੱਲੋਂ ਅੱਜ ਹਲਕਾ ਗਿੱਲ ਦੇ ਅਧੀਨ ਆਉਂਦੀ ਜਨਤਾ ਕਲੋਨੀ, ਪਿੰਡ ਗਿੱਲ ਵਿਖੇ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਇਲਾਕਾ ਨਿਵਾਸੀਆਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ।

ਵਿਧਾਇਕ ਸੰਗੋਵਾਲ ਨੂੰ ਸਵਾਲ ਕਰਨ ਵਾਲਾ ਨੌਜਵਾਨ ਨਸ਼ਾ ਤਸਕਰ, ਪਹਿਲਾਂ ਹੀ ਦਰਜ ਹਨ ਕਈ ਮੁਕੱਦਮੇ: ਪੰਚਾਇਤ ਤਲਵੰਡੀ ਕਲਾਂ

ਬੀਤੇ ਦਿਨੀਂ ਹਲਕਾ ਗਿੱਲ ਦੇ ਪਿੰਡ ਤਲਵੰਡੀ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਰੱਖੀ ਗਈ 'ਲੋਕ ਮਿਲਣੀ' ਦੌਰਾਨ ਇੱਕ ਨੌਜਵਾਨ ਵੱਲੋਂ ਵਿਧਾਇਕ ਨੂੰ ਸਵਾਲ ਪੁੱਛਣ ਅਤੇ ਉਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਕੇ ਵਿਧਾਇਕ ਦੇ ਅਕਸ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਵੱਡਾ ਖ਼ੁਲਾਸਾ ਕੀਤਾ ਹੈ।

ਪਿੰਡ ਚੂਹੜਪੁਰ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀ ਮੀਟਿੰਗ ਬਣੀ ਰੈਲੀ

ਵਿਧਾਨ ਸਭਾ ਹਲਕਾ ਗਿੱਲ ਦੀ ਰਾਜਧਾਨੀ ਸਮਝੇ ਜਾਂਦੇ ਬੇਟ ਇਲਾਕੇ ਦੇ ਪਿੰਡ ਚੂਹੜਪੁਰ ਵਿਖੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹੋਈ।

ਥਰੀਕੇ ਤੇ ਥਰੀਕੇ ਕਲੋਨੀ ਦੇ ਸਰਕਾਰੀ ਸਕੂਲਾਂ ਵਿੱਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ ਕਲੋਨੀ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ।

ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨਗੇ : ਤੇਜਪਾਲ ਸਿੰਘ ਗਿੱਲ

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਤੇ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਸ੍ਰੀ ਤੇਜਪਾਲ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਨਵ-ਨਿਯੁਕਤ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਗੋਪੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ।

ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ 'ਚ ਵੱਡਾ ਵਾਧਾ ਪਿੰਡ ਪੋਹੀੜ ਤੋਂ ਮੋਹਤਵਰ ਵਿਆਕਤੀ ਪਾਰਟੀ 'ਚ ਹੋਏ ਸ਼ਾਮਲ

ਅਕਾਲੀ ਦਲ "ਵਾਰਿਸ ਪੰਜਾਬ ਦੇ" ਪਰਿਵਾਰ ਵਿੱਚ ਅੱਜ ਉਸ ਵੇਲੇ ਵੱਡਾ ਵਾਧਾ ਦੇਖਣ ਨੂੰ ਮਿਲਿਆ, ਜਦੋਂ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਪੋਹੀੜ ਦੇ ਦਰਜਨਾਂ ਮੋਹਤਵਰ ਵਿਆਕਤੀ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ  ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਹੋ ਗਏ। 

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਵਿਦਿਆਰਥੀਆਂ ਅਤੇ ਲੋਕਤੰਤਰ ਦੀ ਵੱਡੀ ਜਿੱਤ : ਨੋਨੀ ਸੀਲੋ, ਗਿੱਲ

ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ  ਅਤੇ ਪ੍ਰਧਾਨ ਕਾਂਗਰਸ ਕਿਸਾਨ ਸੈਲ ਹਲਕਾ ਗਿੱਲ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਦੇਸ਼ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਸਭ ਤੋਂ ਵੱਡੀ ਜਿੱਤ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

ਮਲੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ ਜੱਦੀ ਪਿੰਡ ਜਰਖੜ ਵਿੱਚ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਪਿੰਡ ਜਰਖੜ ਦੇ ਵਸਨੀਕ ਗੁਰਦੀਪ ਸਿੰਘ (36), ਪੁੱਤਰ ਸਿਕੰਦਰ ਸਿੰਘ, ਜੋ ਕਰੀਬ ਛੇ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਮਲੇਸ਼ੀਆ ਗਿਆ ਸੀ, ਦੀ 18 ਜੁਲਾਈ ਨੂੰ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਮੌਤ ਹੋ ਗਈ।

ਆਮ ਆਦਮੀ ਪਾਰਟੀ ਵੱਲੋਂ ਚਰਨਜੀਤ ਸਿੰਘ ਬੁਲਾਰਾ ਸੈਣ ਸਮਾਜ ਦੇ ਚੇਅਰਮੈਨ ਨਿਯੁਕਤ, ਸਮਾਜ ਵਿੱਚ ਖੁਸ਼ੀ ਦੀ ਲਹਿਰ

ਆਮ ਆਦਮੀ ਪਾਰਟੀ ਵੱਲੋਂ ਚਰਨਜੀਤ ਸਿੰਘ ਬੁਲਾਰਾ ਨੂੰ ਸੈਣ ਸਮਾਜ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਸੈਣ ਸਮਾਜ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਹੋਏ ਵਾਅਦੇ ਕੀਤੇ ਪੂਰੇ. ਵਿਧਾਇਕ ਜੀਵਨ ਸਿੰਘ ਸੰਗੋਵਾਲ

ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਵੀਰਵਾਰ ਨੂੰ ਆਪਣੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਇਲਾਕਾ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਕਈ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ 25 ਜੁਲਾਈ ਨੂੰ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ 25 ਜੁਲਾਈ 2026 ਨੂੰ ਮੁੱਲਾਪੁਰ ਦਾਖਾਂ ਅਤੇ ਜਗਰਾਉਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ।

ਹਲਕਾ ਗਿੱਲ ਦੇ ਵਿਧਾਇਕ ਸੰਗੋਵਾਲ ਨੇ ਲੋਕ ਮਿਲਣੀ ਕਰਕੇ ਵਿਕਾਸ ਕਾਰਜਾਂ ਨੂੰ ਦਿੱਤੀ ਰਫ਼ਤਾਰ

ਹਲਕਾ ਗਿੱਲ ਦੇ ਲੋਕਪ੍ਰਿਯ ਵਿਧਾਇਕ ਸ੍ਰੀ ਜੀਵਨ ਸਿੰਘ ਸੰਗੋਵਾਲ ਨੇ ਪਿੰਡ ਤਲਵੰਡੀ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫਾ ਦੇਵੇ : ਧਨੇਰ, ਲਲਤੋਂ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ, 20 ਜੁਲਾਈ ਨੂੰ ਜੰਤਰ ਮੰਤਰ ਤੋਂ ਸੰਸਦ ਵੱਲ ਮਾਰਚ/ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਕਾਕਰੋਚ ਜਨਤਾ ਪਾਰਟੀ ਦੇ ਹਮਾਇਤੀਆਂ ਤੇ ਕੀਤੇ ਅੰਨ੍ਹੇ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ।

ਜੰਤਰ-ਮੰਤਰ ਵਿਖੇ ਵਿਦਿਆਰਥੀਆਂ 'ਤੇ ਲਾਠੀਚਾਰਜ ਲੋਕਤੰਤਰ 'ਤੇ ਹਮਲਾ

ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਸਰੀਹ ਅਤੇ ਹਰਪਾਲ ਸਿੰਘ ਪਾਲੀ ਆਲਮਗੀਰ ਨੇ ਜੰਤਰ-ਮੰਤਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਵਿਦਿਆਰਥੀਆਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ।

ਘਰ-ਘਰ ਮਿਲਣੀ ਦੌਰਾਨ ਹਰਪ੍ਰੀਤ ਸਿੰਘ ਸਿਮਕ ਨੇ ਮੌਜੂਦਾ ਸਰਕਾਰ 'ਤੇ ਸਾਧਿਆ ਨਿਸ਼ਾਨਾ

ਹਲਕਾ ਗਿੱਲ ਦੇ ਪਿੰਡ ਜੱਸੀਆ ਦੀ ਕਲੋਨੀ ਗ੍ਰੀਨ ਇਨਕਲੇਵ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ  ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਆਪਣੇ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਯੁਗਿਤਾ ਜੈਨ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ।

ਨੌਕਰੀ ਪੱਕੀ ਕਰਨ ਦੀ ਮੰਗ ਕਰਦੇ 2100 ਨਰੇਗਾ ਮੁਲਾਜ਼ਮਾਂ ਨੂੰ ਸਰਕਾਰ ਨੇ ਕੀਤਾ ਬਰਖਾਸਤ

ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਵਿੱਚ ਸੇਵਾਵਾਂ ਮਰਜ਼ ਕਰਕੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਰੀਬ 2100 ਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਪੱਤਰ ਜਾਰੀ ਕਰ ਦਿੱਤੇ ਗਏ ਹਨ।

ਬੈਂਸ-ਕੜਵਲ ਵਿਚਾਲੇ ਨਫਰਤ ਵਾਲੀਆਂ ਦੂਰੀਆਂ ਹੋਈਆਂ ਖਤਮ

ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਸੂਬਾ ਕਾਂਗਰਸ ਦੇ ਦੋ ਆਗੂਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਕਵਲਜੀਤ ਸਿੰਘ ਕੜਵਲ਼ ਆਪੋ-ਆਪਣੇ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਗੁਰੂ ਸਾਹਿਬ ਜੀ ਸਨਮੁਖ ਨਤਮਸਤਕ ਹੋਏ ਅਤੇ ਮੱਤਭੇਦ ਦੂਰ ਕਰਵਾਉਣ ਵਾਲਿਆਂ ਸਨਮੁਖ ਸਿਰ ਨਿਵਾਉਂਦਿਆਂ ਬਚਦੇ ਸਾਹਾਂ ਤੱਕ ਇੱਕ-ਦੂਜੇ ਤੇ ਪ੍ਰਵਾਰਾਂ ਖਿਲਾਫ਼ ਦੂਸ਼ਣਬਾਜ਼ੀ ਨਾ ਕਰਨ ਦਾ ਪ੍ਰਣ ਕੀਤਾ।

123456