Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

MCElection

ਪਟਿਆਲਾ ਨਗਰ ਨਿਗਮ ਚੋਣਾਂ ਸੁਪਰੀਮ ਕੋਰਟ ਵੱਲੋਂ ਨਿਯੁਕਤ ਤੱਥ-ਖੋਜ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਕਾਂਗਰਸ ਨੇ ਤੇਜ਼ ਕੀਤੀ ਆਪਣੀ ਮੁਹਿੰਮ

ਪਟਿਆਲਾ ਨਗਰ ਨਿਗਮ ਚੋਣਾਂ ਨਾਲ ਸਬੰਧਤ ਵਿਵਾਦ ਵਿੱਚ ਸੁਪਰੀਮ ਕੋਰਟ ਵੱਲੋਂ ਗਠਿਤ ਫੈਕਟ ਫਾਈਂਡਿੰਗ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਇਸ ਨੂੰ ਪਟਿਆਲਵੀਆਂ ਅਤੇ ਲੋਕਤੰਤਰਿਕ ਪ੍ਰਕਿਰਿਆ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।

ਆਪ ਕੌਂਸਲਰ ਦੇ ਪਤੀ ਦੀ ਸ਼ਰੇ ਬਾਜ਼ਾਰ ਕੁੱਟਮਾਰ ਨਗਰ ਕੌਂਸਲ ਚੋਣਾਂ ਦੌਰਾਨ ਹੋਏ ਝਗੜੇ ਨੇ ਵਿਕਰਾਲ ਰੂਪ ਧਾਰਿਆ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦਾ ਦਾਅਵਾ

ਪਿਛਲੇ ਮਹੀਨੇ ਹੋਈਆਂ ਨਗਰ ਕੌਂਸਲ ਚੋਣਾਂ ਦੀ ਨਾਮਜਦਗੀ ਪੱਤਰਾਂ ਦੇ ਦਾਖਲੇ ਸਮੇਂ ਸਬ ਡਿਵੀਜ਼ਨ ਕੰਪਲੈਕਸ ਵਿਖੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਨੇ ਅੱਜ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੇ ਜਿੱਤੇ ਕੌਂਸਲਰ ਪਰਮਜੀਤ ਕੌਰ ਦੇ ਪਤੀ ਅਤੇ ਆਪ ਦੇ ਸੀਨੀਅਰ ਆਗੂ ਅਤੇ ਉੱਤਰੀ ਭਾਰਤ ਵਿੱਚ ਪੁਰਾਣੀਆਂ ਘਰਾਂ ਦੀ ਵੇਚ ਖਰੀਦ ਲਈ ਪ੍ਰਸਿੱਧ ਪਾਤੜਾਂ ਦੇ ਕਾਰ ਬਾਜ਼ਾਰ ਦੇ ਡੀਲਰਾਂ ਦੀ ਜਥੇਬੰਦੀ ਕਾਰ ਡੀਲਰਜ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਕੁਲਦੀਪ ਸਿੰਘ ਬਿੱਟੂ ਬੰਦੇਸ਼ਾਂ ਉੱਤੇ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ਤੇ ਜਾਨਲੇਵਾ ਹਮਲਾ ਕਰਕੇ ਉਹਨਾਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਗਨ।

ਨਗਰ ਨਿਗਮ ਚੋਣਾਂ ਵਿੱਚ ਕਥਿਤ ਧਾਂਦਲੀਆਂ ਦੇ ਦੋਸ਼ਾਂ 'ਤੇ ਅਕਾਲੀ ਦਲ ਹੋਇਆ ਸਖ਼ਤ, ਡੀ.ਸੀ. ਨੂੰ ਸੌਂਪਿਆ ਮੰਗ ਪੱਤਰ, ਅਦਾਲਤ ਜਾਣ ਦੀ ਚੇਤਾਵਨੀ

ਬਰਨਾਲਾ ਨਗਰ ਨਿਗਮ ਚੋਣਾਂ ਦੌਰਾਨ ਕਥਿਤ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਰੁਖ ਹੋਰ ਸਖ਼ਤ ਕਰ ਦਿੱਤਾ ਹੈ।

ਡਾ. ਰੀਮਾ ਸੂਦ ਨੇ ਲੋਕਾਂ ਦਾ ਧੰਨਵਾਦ ਕੀਤਾ

ਕੌਂਸਲਰ ਡਾ. ਰੀਮਾ ਸੂਦ ਨੇ ਕਿਹਾ ਕਿ ਜੋ ਫਤਵਾ ਲੋਕਾਂ ਨੇ ਐਡੀ ਵੱਡੀ ਲੀਡ ਨਾਲ ਜਿਤਾ ਕੇ ਮੈਨੂੰ ਦਿੱਤਾ ਮੈਂ ਉਸ ਲਈ ਵਾਰਡ ਵਾਸੀਆਂ ਦਾ ਸਦਾ ਰਿਣੀ ਰਹਾਂਗੀ।

ਸੁਨਾਮ 'ਚ ਭਾਜਪਾ ਮੁੱਖ ਵਿਰੋਧੀ ਧਿਰ ਵਜੋਂ ਉੱਭਰੀ ਦੋ ਮਹਿਲਾ ਕੌਂਸਲਰਾਂ ਨੇ ਕੀਤੀ ਜਿੱਤ ਦਰਜ਼

ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਵਿਖੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸੁਨਾਮ ਦੀ ਰਾਜਨੀਤੀ ਵਿੱਚ ਨਵੀਂ ਗਤੀਸ਼ੀਲਤਾ ਪੈਦਾ ਕੀਤੀ ਹੈ।

ਨਗਰ ਕੌਂਸਲ ਚੋਣਾਂ-2026 ਕੋਟਕਪੂਰਾ 'ਆਪ' ਉਮੀਦਵਾਰ ਅਨੰਤਦੀਪ ਸਿੰਘ ਰੋਮਾ ਬਰਾੜ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਦਿੱਤੀ ਵਧਾਈ

ਨਗਰ ਕੋਂਸਲ ਚੋਣਾ-2026 ਕੋਟਕਪੂਰਾ ਵਿਖੇ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਵੋਟਰਾਂ ਵੱਲੋਂ ਜਿਆਦਾਤਰ ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਗਿਆ ਹੈ।

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਚੋਣਾਂ ਦੀ ਗਰਮੀ ਤੋਂ ਬਾਅਦ ਨਵਾਂਸ਼ਹਿਰ 'ਚ ਕੁਦਰਤ ਮਿਹਰਬਾਨ ਤੇਜ਼ ਬਾਰਿਸ਼ ਨਾਲ ਤਾਪਮਾਨ 'ਚ ਵੱਡੀ ਗਿਰਾਵਟ

ਨਗਰ ਕੌਂਸਲ ਚੋਣਾਂ ਦੀ ਸਿਆਸੀ ਗਰਮਾ-ਗਰਮੀ ਖ਼ਤਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਨਵਾਂਸ਼ਹਿਰ ਦਾ ਮੌਸਮ ਪੂਰੀ ਤਰ੍ਹਾਂ ਬਦਲਿਆ ਹੋਇਆ ਨਜ਼ਰ ਆਇਆ। 26 ਮਈ ਨੂੰ ਹੋਈਆਂ ਨਗਰ ਕੌਂਸਲ ਚੋਣਾਂ ਅਤੇ 29 ਮਈ ਨੂੰ ਐਲਾਨੇ ਗਏ ਨਤੀਜਿਆਂ ਤੋਂ ਬਾਅਦ ਜਿੱਥੇ ਇੱਕ ਪਾਸੇ ਸਿਆਸੀ ਮਾਹੌਲ ਸ਼ਾਂਤ ਹੋਇਆ, ਉੱਥੇ ਹੀ ਦੂਜੇ ਪਾਸੇ ਮੀਹ ਕਾਰਨ ਰਾਹਤ ਦੀ ਫੁਹਾਰ ਨੇ ਲੋਕਾਂ ਨੂੰ ਭਿਆਨਕ ਗਰਮੀ ਅਤੇ ਅੱਤ ਦੀ ਲੂ ਤੋਂ ਵੱਡੀ ਨਿਜਾਤ ਦਿਵਾਈ।

ਨਗਰ ਕੋਂਸਲ ਚੋਣਾ ਕੋਟਕਪੂਰਾ’ ਵਿੱਚ ਆਮ ਆਦਮੀ ਪਾਰਟੀ ਦੀ ਧਮਾਕੇਦਾਰ ਜਿੱਤ

ਨਗਰ ਕੋਂਸਲ ਕੋਟਕਪੂਰਾ ਦੇ ਨਤੀਜਿਆਂ ਮੁਤਾਬਿਕ ਵਾਰਡ ਨੰਬਰ 1 ਤੋਂ ‘ਆਪ’ ਦਲਜੀਤ ਕੌਰ (364), ਅਕਾਲੀ ਦਲ ਰਾਣੀ (294), ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਰਨਜੀਤ ਕੌਰ ਨੂੰ 199 ਵੋਟਾਂ ਅਤੇ ਭਾਜਪਾ ਪਿੰਕੀ ਦੇਵੀ (107), ਵਾਰਡ ਨੰਬਰ 2 ਤੋਂ ਕਾਂਗਰਸ ਹਰਜਿੰਦਰ ਕੌਰ (671), ‘ਆਪ’ ਗੁਰਵਿੰਦਰ ਕੌਰ (480), ਅਕਾਲੀ ਦਲ ਰਮਨਦੀਪ ਕੌਰ (266) ਅਤੇ ਭਾਜਪਾ ਕਰਮਜੀਤ ਕੌਰ (39), ਵਾਰਡ ਨੰਬਰ 3 ਤੋਂ ‘ਆਪ’

ਨਗਰ ਕੌਂਸਲ ਪਾਤੜਾਂ ਚ ਆਪ ਨੂੰ ਸਪਸ਼ਟ ਬਹੁਮਤ

ਨਗਰ ਕੌਂਸਲ ਪਾਤੜਾਂ ਦੀਆਂ ਹੋਈਆਂ ਚੋਣਾਂ ਲਈ ਐਲਾਨੇ ਗਏ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਨੇ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ। ‌

ਨਵਾਂਸ਼ਹਿਰ ਨਗਰ ਕੌਂਸਲ ਚੋਣਾਂ ਦੇ ਨਤੀਜੀਆਂ 'ਚ ਕਾਂਗਰਸ ਨੇ ਮਾਰੀ ਬਾਜ਼ੀ, 'ਆਪ' ਦੂਜੇ ਨੰਬਰ 'ਤੇ

ਨਵਾਂਸ਼ਹਿਰ ਨਗਰ ਕੌਂਸਲ ਚੋਣਾਂ ਦੀ ਅੱਜ ਹੋਈ ਵੋਟਾਂ ਦੀ ਗਿਣਤੀ ਤੋਂ ਬਾਅਦ ਸਾਰੇ 19 ਵਾਰਡਾਂ ਦੇ ਅਧਿਕਾਰਤ ਨਤੀਜੇ ਸਾਹਮਣੇ ਆ ਚੁੱਕੇ ਹਨ।

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ।

ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਦੇ ਵਿੱਚੋਂ 8 'ਤੇ ਸੱਤਾਧਾਰੀ 'ਆਪ' ਪਾਰਟੀ ਦੇ ਉਮੀਦਵਾਰ ਜਿੱਤੇ

ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਦੇ ਆਏ ਚੋਣ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 13 ਵਾਰਡਾਂ ਵਿੱਚੋਂ 8 ਵਾਰਡਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਨਗਰ ਕੌਂਸਲ ਚੋਣਾਂ-2026 ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੇ ਨਤੀਜੇ ਐਲਾਨੇ- ਦਮਨਜੀਤ ਸਿੰਘ ਮਾਨ

ਜ਼ਿਲ੍ਹਾ ਪਟਿਆਲਾ 'ਚ ਰਾਜਪੁਰਾ,ਨਾਭਾ,ਸਮਾਣਾ ਤੇ ਪਾਤੜਾਂ ਨਗਰ ਕੌਂਸਲ ਦੀਆਂ ਆਮ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਸਬੰਧਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਕਰਵਾਈ ਗਈ ਗਿਣਤੀ ਦੌਰਾਨ 92 ਵਾਰਡਾਂ ਵਿੱਚੋਂ 41 ਸੀਟਾਂ 'ਤੇ ਆਮ ਆਦਮੀ ਪਾਰਟੀ ਜਿੱਤ ਹਾਸਲ ਕੀਤੀ ਹੈ।

ਮੋਗਾ ਨਗਰ ਨਿਗਮ ਨਤੀਜੇ

ਮੋਗਾ ਨਗਰ ਨਿਗਮ ਲਈ ਅੱਜ ਗਿਣਤੀ ਪਿੱਛੋਂ ਐਲਾਨੇ ਗਏ 50 ਵਾਰਡਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ 30, ਕਾਂਗਰਸ ਨੇ 7, ਸ਼੍ਰੋਮਣੀ ਅਕਾਲੀ ਦਲ ਨੇ 3, ਭਾਜਪਾ ਨੇ 3 ਤੇ ਆਜ਼ਾਦ ਉਮੀਦਵਾਰਾਂ ਨੇ 7 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ। 

ਮੁੱਖ ਮੰਤਰੀ ਦੇ ਹਲਕੇ ‘ਧੂਰੀ’ ਵਿੱਚ ਵਿਰੋਧੀਆਂ ਦਾ ਸਫ਼ਾਇਆ

ਇਸ ਚੋਣ ਦੰਗਲ ਵਿੱਚ ਸਭ ਤੋਂ ਵੱਡਾ ਅਤੇ ਰਿਕਾਰਡਤੋੜ ਨਤੀਜਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਸਾਹਮਣੇ ਆਇਆ ਹੈ।

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ 'ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ।

ਨਗਰ ਕੌਂਸਲ ਦੀਆਂ ਚੋਣਾਂ ‘ਚ ਸਤਾਧਾਰੀ ਪਾਰਟੀ ਨੇ 13, ਸ੍ਰੋਮਣੀ ਅਕਾਲੀ ਦਲ 3, ਭਾਜਪਾ-2, ਕਾਂਗਰਸ 2 ਤੇ ਇੱਕ ਅਜਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ

ਐਸ ਡੀ ਐਮ ਮੈਡਮ ਰਿਚਾ ਗੋਇਲ ਅਤੇ ਡੀ ਐਸ ਪੀ ਸਮਾਣਾ ਫਤਿਹ  ਸਿੰਘ ਬਰਾੜ ਦੀ ਨਿਗਰਾਨੀ ਹੇਠ  ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿਆ ਅੱਜ 26 ਮਈ ਨੂੰ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਦੇ  ਆਏ ਨਤੀਜਿਆਂ ਵਿੱਚ ਸਤਾਧਾਰੀ ਪਾਰਟੀ ਆਪ  ਨੂੰ 13, ਸ੍ਰੋਮਣੀ ਅਕਾਲੀ ਦਲ ਬਾਦਲ ਨੂੰ 3, ਭਾਰਤੀ ਜਨਤਾ ਪਾਰਟੀ ਨੂੰ 2,ਇੰਡੀਅਨ ਨੈਸਨਲ ਕਾਂਗਰਸ ਨੂੰ 2 ਤੇ ਇੱਕ ਸੀਟ ਤੇ ਆਜਾਦ ਉਮੀਦਵਾਰ ਨੇ ਜਿੱਤ ਹਾਸਿਲ ਕੀਤੀ ਹੈ।

ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਨੇ ‘ਆਪ’ ਦੇ ਕੰਮਾਂ ਤੇ ਲਾਈ ਮੋਹਰ: ਹਰਚੰਦ ਸਿੰਘ ਬਰਸਟ

ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਦਰਜ ਕੀਤੀ ਗਈ ਵੱਡੀ ਅਤੇ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਮੂਹ ਪੰਜਾਬੀਆਂ, ਜੇਤੂ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ।

ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਕਰਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ: ਰਾਜ ਚੋਣ ਕਮਿਸ਼ਨ ਪੰਜਾਬ

ਰਾਜ ਚੋਣ ਕਮਿਸ਼ਨ ਵੱਲੋਂ 29.05.2026 ਨੂੰ ਸਵੇਰੇ 08:00 ਵਜੇ ਤੋਂ ਸ਼ੁਰੂ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

29 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਨਗਰ ਕੌਂਸਲ ਨਵਾਂਸ਼ਹਿਰ, ਰਾਹੋਂ ਅਤੇ ਬੰਗਾਂ ਦੀ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਿੰਨ ਨਗਰ ਕੌਂਸਲਾਂ ਨਵਾਂਸ਼ਹਿਰ, ਰਾਹੋਂ ਅਤੇ ਬੰਗਾਂ ਦੀਆਂ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

ਫਰੀਦਕੋਟ ਜ਼ਿਲ੍ਹੇ ਵਿੱਚ 61 ਵਾਰਡਾਂ ਦੇ 249 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ

ਜ਼ਿਲ੍ਹੇ ਵਿੱਚ ਤਿੰਨ ਨਗਰ ਕੌਂਸਲਾਂ ਦੇ 61 ਵਾਰਡਾਂ ਦੇ 249 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ 26 ਮਈ ਨੂੰ ਹੋਈਆਂ ਸਥਾਨਕ ਸਰਕਾਰ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਵਾਸਤੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਬਨੂੜ, ਨਵਾਂਗਾਓਂ ਅਤੇ ਕੁਰਾਲੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ।

ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਚੋਣ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ

ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਆਮ ਚੋਣ ਅੱਜ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਈ ਹੈ।

ਨਗਰ ਨਿਗਮ ਚੋਣਾਂ ਦੋਰਾਨ ਹੋਈਆਂ ਝੜਪਾਂ ਅਤੇ ਬੂਥ ਕੈਪਚਰਿੰਗ ਨਿੰਦਣਯੋਗ: ਬੀਬੀ ਜਸਮੀਤ ਕੌਰ ਛੀਨਾ

ਨਗਰ ਨਿਗਮ ਚੋਣਾਂ ਦੌਰਾਨ ਵਾਪਰੀਆਂ ਝੜਪਾਂ ਅਤੇ ਹਿੰਸਕ ਘਟਨਾਵਾਂ ਦੀ ਭਰਪੂਰ ਨਿੰਦਾ ਕਰਦਿਆਂ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਨੇ ਇਸ ਨੂੰ ਲੋਕਤੰਤਰ ਲਈ ਵੱਡਾ ਦੁਖਾਂਤ ਐਲਾਨਿਆ ਹੈ।

ਸਰਕਾਰ ਧੱਕੇਸ਼ਾਹੀ ਨਾਲ ਕੌਸਲ ਤੇ ਨਗਰ ਨਿਗਮ ਚੋਣਾਂ ਨੂੰ ਲੁੱਟਣਾ ਚਾਹੁੰਦੀ: ਪਵਨ ਮਨੋਚਾ

ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਬੀ.ਐਲ. ਅਤੇ ਸੀਨੀਅਰ  ਆਗੂ ਪਵਨ ਮਨੋਚਾ ਨੇ ਕਿਹਾ ਕਿ ਪੰਜਾਬ ਵਿਚ ਨਗਰ ਨਿਗਮਾਂ, ਨਗਰ ਕੌਸਲਾਂ, ਨਗਰ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਵਿਚ ਜਿਵੇਂ ਕਥਿਤ ਤੌਰ ਤੇ ਗੁੰਡਾਗਰਦੀ ਕੀਤੀ ਗਈ ਹੈ, ਉਸੇ ਤਰ੍ਹਾਂ ਹਾਕਮ ਧਿਰ ਇਨ੍ਹਾਂ ਚੋਣਾਂ ਨੂੰ ਗਿਣਤੀ ਵਾਲੇ ਦਿਨ ਵੀ ਲੁੱਟਣਾ ਚਾਹੁੰਦੀ ਹੈ।

ਨਗਰ ਕੌਂਸਲ ਪਾਤੜਾਂ ਲਈ ਵੋਟਾਂ ਦਾ ਕੰਮ ਸ਼ਾਂਤੀ ਪੂਰਵਕ ਸੰਪੰਨ

ਨਗਰ ਕੌਂਸਲ ਪਾਤੜਾਂ ਲਈ ਹੋਈ ਚੋਣ ਦੌਰਾਨ ਵੋਟਾਂ ਪੈਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ ਹੈ।

ਸਮਾਣਾ ਨਗਰ ਕੌਂਸਲ ਚੋਣਾਂ 'ਚ ਖੜਕਾ-ਦੜਕਾ

ਸਮਾਣਾ ਨਗਰ ਕੌਂਸਲ ਦੀਆਂ ਚੋਣਾਂ ਅੱਜ ਭਾਰੀ ਹੰਗਾਮੇ, ਹਿੰਸਾ ਅਤੇ ਖੜਕੇ-ਦੜਕੇ ਦਰਮਿਆਨ ਸੰਪੰਨ ਹੋਈਆਂ।

ਵਿਧਾਇਕ ਕੁਲਵੰਤ ਸਿੰਘ ਨੇ ਪਰਿਵਾਰ ਸਮੇਤ ਪਾਈ ਵੋਟ ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਕੀਤੀ ਅਪੀਲ

ਸਰਦਾਰ ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ (ਮੋਹਾਲੀ) ਨੇ ਅੱਜ ਆਪਣੇ ਪੁੱਤਰ ਸਰਬਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਸਮੇਤ ਨਗਰ ਨਿਗਮ ਮੋਹਾਲੀ ਚੋਣਾਂ ਲਈ ਵਾਰਡ ਨੰਬਰ 42 ਵਿੱਚ ਆਪਣਾ ਵੋਟ ਪਾਇਆ।

ਨਗਰ ਕੋਂਸਲ ਚੋਣਾ ਲਈ ਪੋਲਿੰਗ ਦੀ ਪ੍ਰਕਿਰਿਆ ਸ਼ੁਰੂ ਹੁੰਦਿਆਂ ਹੀ ਲੱਗੀਆਂ ਲੰਮੀਆਂ ਕਤਾਰਾਂ

ਅੱਜ ਸਵੇਰੇ 8:00 ਵਜੇ ਨਗਰ ਕੌਂਸਲ ਕੋਟਕਪੂਰਾ ਦੀਆਂ ਚੋਣਾ ਲਈ ਪੋਲਿੰਗ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਲਗਭਗ ਹਰ ਪੋਲਿੰਗ ਬੂਥ ’ਤੇ ਲੰਮੀਆਂ ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ।

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ।

ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਪਰਿਵਾਰ ਸਮੇਤ ਸ਼ਮੂਲੀਅਤ ਕਰਕੇ ਵਿਧਾਇਕ ਕੁਲਵੰਤ ਸਿੰਘ ਨੇ ਇਸਤੇਮਾਲ ਕੀਤਾ ਵੋਟ ਦਾ ਹੱਕ

ਸਰਦਾਰ ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ (ਮੋਹਾਲੀ) ਨੇ ਅੱਜ ਆਪਣੇ ਪੁੱਤਰ ਸਰਬਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਸਮੇਤ ਨਗਰ ਨਿਗਮ ਮੋਹਾਲੀ ਚੋਣਾਂ ਲਈ ਵਾਰਡ ਨੰਬਰ 42 ਵਿੱਚ ਆਪਣਾ ਵੋਟ ਪਾਇਆ।

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਸਬੰਧ ਵਿੱਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ

 ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ, ਐਸ.ਏ.ਐਸ. ਨਗਰ ਵੱਲੋਂ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਸਮਾਣਾ ਦੇ ਵਿਕਾਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਕੀਤੀ ਅਪੀਲ : ਬਰਸਟ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਮਾਣਾ ਸ਼ਹਿਰ ਦੀ ਮਿਊਂਸੀਪਲ ਕੌਂਸਲ ਚੋਣ ਪ੍ਰਚਾਰ ਦੌਰਾਨ ਸ਼ਹਿਰ ਦੇ ਅਹਿਮ ਵਿਕਾਸ ਮੁੱਦਿਆਂ ਤੇ ਗੱਲ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਣਾ ਸ਼ਹਿਰ ਦੇ ਵਿਕਾਸ ਲਈ ਵੋਟ ਕਰਨ।

ਨਗਰ ਕੌਂਸਲ ਚੋਣਾਂ ਦੇ ਸੁਚਾਰੂ ਸੰਚਾਲਨ ਲਈ 69 ਪੋਲਿੰਗ ਪਾਰਟੀਆਂ ਰਵਾਨਾ

ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਸੁਚਾਰੂ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵੱਖ-ਵੱਖ ਕੇਂਦਰਾਂ ਤੋਂ 69 ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ।

ਨਗਰ ਨਿਗਮ ਚੋਣਾਂ ਅਮਨ-ਅਮਾਨ ਨਾਲ ਕਰਾਉਣ ਲਈ ਪੁਲਿਸ ਨਜਰ ਆ ਰਹੀ ਪੂਰੀ ਤਰ੍ਹਾਂ ਮੁਸ਼ਤੈਦ

ਨਗਰ ਨਿਗਮ ਚੋਣਾਂ-2026 ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਡਾ. ਪ੍ਰਗਿਆ ਜੈਨ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ

ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਵੋਟਿੰਗ ਵਾਲੇ ਕਰਮਚਾਰੀਆਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

 ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਹੋਣ ਵਾਲੀਆਂ ਮਿਊਂਸਪਲ ਚੋਣਾਂ-2026 ਦੇ ਮੱਦੇਨਜ਼ਰ 26 ਮਈ 2026 (ਮੰਗਲਵਾਰ) ਨੂੰ ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਉਹਨਾਂ ਕਰਮਚਾਰੀਆਂ ਨੂੰ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇਗੀ,

ਭਾਜਪਾ ਆਪ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ : ਪਰਨੀਤ ਕੌਰ

ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸ਼੍ਰੀਮਤੀ ਪਰਨੀਤ ਕੌਰ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਨੂੰ ਹੁਲਾਰਾ ਦਿੱਤਾ।

12