ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਲਗਾਤਾਰ ਜਾਰੀ ਮੁਹਿੰਮ ਤਹਿਤ, ਵਿਧਾਨ ਸਭਾ ਹਲਕਾ ਬਲਾਚੌਰ ਅਧੀਨ ਪੈਂਦੇ ਪਿੰਡ ਗੜ੍ਹੀ ਕਾਨੂੰਗੋ ਵਿਖੇ ਨਵੇਂ ਬਣੇ 'ਆਮ ਆਦਮੀ ਕਲੀਨਿਕ' ਦਾ ਉਦਘਾਟਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਕੀਤਾ ਗਿਆ।
ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਪਿੰਡ ਲੰਬੂਆ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ।