ਦੇਸ਼ ਦੇ 80ਵੇਂ ਅਜ਼ਾਦੀ ਦਿਵਸ ਮੌਕੇ ਪੁਲਿਸ ਜਿਲ੍ਹਾ ਖੰਨਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਪ੍ਰਬੰਧ ਕਰ ਲਏ ਗਏ ਹਨ। ਇਸ ਮੌਕੇ ਪਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਪੁਲਿਸ ਜਿਲ੍ਹਾ ਖੰਨਾ ਦੇ ਐਸਐਸਪੀ ਡਾਕਟਰ ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪੂਰੇ ਖੰਨਾ ਜ਼ਿਲ੍ਹਾ ਦੀ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਵਾਧੂ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਜਾ ਰਹੀ ਹੈ।