ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਮੈਥਨੌਲ ਦੀ ਸਟੋਰੇਜ, ਰਿਕਾਰਡ, ਵਿਕਰੀ ਅਤੇ ਸਪਲਾਈ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨੂੰ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੈਥਨੌਲ ਦੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਖਪਤ, ਸਟੋਰੇਜ ਜਾਂ ਸਪਲਾਈ ਨੂੰ ਰੋਕਣ ਲਈ ਨਿਯਮਾਂ ਅਨੁਸਾਰ ਸਖ਼ਤ ਨਿਗਰਾਨੀ ਰੱਖੀ ਜਾਵੇ ਅਤੇ ਉਲੰਘਣਾ ਸਾਹਮਣੇ ਆਉਣ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।