ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਫ਼ੌਜਦਾਰੀ ਸੰਘਤਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 31 ਮਾਰਚ 2026 ਦਿਨ ਮੰਗਲਵਾਰ ਨੂੰ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।