Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

MalerKotlaNews

ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ।

ਪੰਜਾਬ ਕਾਂਗਰਸ ਨੂੰ ਪੂਰਾ ਬਹੁਮਤ ਦੇਣ ਲਈ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ: ਬਘੇਲ

ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੇ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ "ਹਰ ਬੂਥ,ਕਾਂਗਰਸ ਮਜ਼ਬੂਰ" ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਲਾਕੇ ਦੇ ਕਾਂਗਰਸੀਆਂ ਨੇ ਸ਼ਿਰਕਤ ਕੀਤੀ।

ਡੀ.ਸੀ. ਕੰਪਲੈਕਸ ਦੀ ਮਰਿਆਦਾ ਬਰਕਰਾਰ ਰੱਖਣ ਲਈ ਨਿਰਧਾਰਤ ਹਦੂਦ ਤੋਂ ਬਾਹਰ ਹੀ ਕੀਤੇ ਜਾਣ ਰੋਸ ਪ੍ਰਦਰਸ਼ਨ : ਸੂਬਾ ਪ੍ਰਧਾਨ

ਪਿਛਲੇ ਦੋ ਦਿਨਾਂ ਦੌਰਾਨ ਕੁਝ ਅਧਿਆਪਕ ਜਥੇਬੰਦੀਆਂ ਅਤੇ ਵਕੀਲਾਂ ਵੱਲੋਂ ਡੀ.ਸੀ. ਕੰਪਲੈਕਸ ਅੰਦਰ ਕੀਤੇ ਗਏ ਰੋਸ ਪ੍ਰਦਰਸ਼ਨਾਂ ਕਾਰਨ ਪ੍ਰਭਾਵਿਤ ਹੋ ਰਹੇ ਸਰਕਾਰੀ ਕੰਮਕਾਜ ਦਾ ਗੰਭੀਰ ਨੋਟਿਸ ਲੈਂਦਿਆਂ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸ: ਤੇਜਿੰਦਰ ਸਿੰਘ ਨੰਗਲ ਨੇ ਆਪਣੀ ਟੀਮ ਸਮੇਤ ਡੀ.ਸੀ.ਦਫਤਰ ਦਾ ਦੌਰਾ ਕੀਤਾ।

ਮੁਹੰਮਦ ਜਾਵੇਦ ਐਮ ਸੀ ਬਣੇ ਬਲਾਕ ਕਾਂਗਰਸ ਕਮੇਟੀ ਮਾਲੇਰਕੋਟਲਾ -1 ਦੇ ਕਾਰਜਕਾਰੀ ਪ੍ਰਧਾਨ

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਬਲਾਕ ਕਾਂਗਰਸ ਕਮੇਟੀ ਮਾਲੇਰਕੋਟਲਾ -1 ਦੇ ਪ੍ਰਧਾਨ ਅਕਰਮ ਲਿਬੜਾ ਦੀ ਥਾਂ ਨਵੇਂ ਬਣੇ ਕੌਂਸਲਰ ਮੁਹੰਮਦ ਜਾਵੇਦ ਪੁੱਤਰ ਮੁਹੰਮਦ ਇਸਹਾਕ ਸਾਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। 

ਆਲ ਇੰਡੀਆ ਕਾਂਗਰਸ ਕਮੇਟੀ ਨੇ ਨਿਸ਼ਾਤ ਅਖ਼ਤਰ ਨੂੰ ਬੇਸਟ ਜ਼ਿਲ੍ਹਾ ਪ੍ਰਧਾਨ ਐਲਾਨਿਆ

 ਕੱਲ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਨੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਕਾਰਗੁਜ਼ਾਰੀ ਅਤੇ ਪਾਰਟੀ ਦੇ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਦਫਤਰੀ ਕਰਮਚਾਰੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ, ਕਲਮ ਛੋੜ ਹੜਤਾਲ ਦੀ ਚੇਤਾਵਨੀ

ਅੱਜ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਮੰਗਾਂ ਦੀ ਪੂਰਤੀ ਸਬੰਧੀ ਪੰਜਾਬ ਸਰਕਾਰ ਦੇ ਨਾਂ ਸ੍ਰੀ ਵਿਰਾਜ ਸਿ਼ਆਮਕਰਨ ਤਿੜਕੇ, ਆਈ.ਏ.ਐਸ., ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਨੂੰ ਮੰਗ ਪੱਤਰ ਸੌਂਪਿਆ ਗਿਆ। 

ਕਾਂਗਰਸ ਹਾਈਕਮਾਂਡ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ ਨੂੰ ਖ਼ਤਮ ਕਰਨ ਲਈ ਠੋਸ ਕਦਮ ਚੁੱਕੇ : ਮੁਸਤਫ਼ਾ

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਜਲਦ ਤੋਂ ਜਲਦ ਖਤਮ ਕਰਨ ਲਈ ਠੋਸ ਅਤੇ ਫੈਸਲਾਕੁੰਨ ਕਦਮ ਚੁੱਕੇ ਜਾਣ।

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ।

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

ਜ਼ਿਲ੍ਹੇ ਵਿੱਚ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਨੂੰ ਮਿਲਾਵਟ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ ਸ੍ਰੀ ਕ੍ਰਿਸ਼ਨਾ ਕਲੋਨੀ, ਮਾਲੇਰਕੋਟਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।

ਇਯਾਲੀ ਅਤੇ ਰੱਖੜਾ ਦਾ ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ’ਚੋਂ ਲਾਂਭੇ ਹੋਣਾਂ ਬੇਹੱਦ ਮੰਦ ਭਾਗਾ: ਢੀਂਡਸਾ

ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਦੋ ਅਹਿਮ ਆਗੂਆਂ ਮਨਪ੍ਰੀਤ ਸਿੰਘ ਇਯਾਲੀ ਤੇ ਸੁਰਜੀਤ ਸਿੰਘ ਰੱਖੜਾ ਦੇ ਪਾਰਟੀ ਤੋਂ ਲਾਂਭੇ ਹੋਣ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ।

ਰੈਵਨਿਊ ਨਾਇਬ ਤਹਿਸੀਲਦਾਰ, ਕੰਨੂਗੋ ਪਟਵਾਰੀ ਰਿਟਾਇਡ ਪੈਨਸ਼ਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰੈਵਨਿਊ ਨਾਇਬ ਤਹਿਸੀਲਦਾਰ, ਕੰਨੂਗੋ ਪਟਵਾਰੀ ਰਟਾਇਡ ਪੈਨਸ਼ਰ ਐਸੋਸੀਏਸ਼ਨ ਦੀ ਮੀਟਿੰਗ ਮਾਲੇਰਕੋਟਲਾ ਵਿਖੇ ਜਿ਼ਲ੍ਹਾ ਪ੍ਰਧਾਨ ਨਿਰਮਲ ਸਿੰਘ ਮਸੌਣ ਦੀ ਪ੍ਰਧਾਨਗੀ ਹੇਠ ਹੋਈ

ਨਗਰ ਕੌਂਸਲ ਚੋਣਾਂ ਜ਼ਿਲ੍ਹਾ ਪ੍ਰਧਾਨ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ ਮਾਲੇਰਕੋਟਲਾ ਦੇ 33 ਕਾਂਗਰਸੀ ਉਮੀਦਵਾਰਾਂ ਨੇ ਕੀਤੇ ਕਾਗਜ਼ ਦਾਖਲ

ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਅੱਜ ਮਾਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਸਾਰੇ 33 ਉਮੀਦਵਾਰਾਂ ਨੂੰ ਨਾਲ ਲੈਕੇ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਮਾਲੇਰਕੋਟਲਾ ਦੇ ਦਫ਼ਤਰ ਪਹੁੰਚ ਕੇ ਉਹਨਾਂ ਦੇ ਕਾਗਜ਼ ਦਾਖਲ ਕਰਵਾਏ ਅਤੇ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਲਿਸਟ ਅਤੇ ਟਿਕਟ ਦੇ ਫਾਰਮ ਸੋਂਪੇ।

ਕੈਬਨਿਟ ਮੰਤਰੀ ਸੰਜੀਵ ਅਰੌੜਾ ਦੀ ਗ੍ਰਿਫਤਾਰੀ ਨੂੰ ਲੈਕੇ ਆਪ ਵਲੋਂ ਰੋਸ ਪ੍ਰਦਰਸ਼ਨ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੌੜਾ ਦੀ ਗ੍ਰਿਫਤਾਰੀ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਅੱਜ ਭਾਜਪਾ ਦੇ ਆਗੁਆਂ ਦੇ ਦਫ਼ਤਰਾਂ ਤੇ ਰੋਸ ਪ੍ਰਦਰਸ਼ਨ ਕੀਤੇ।

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਵਰਲਡ ਪ੍ਰੈੱਸ ਫ੍ਰੀਡਮ ਡੇ ਦੇ ਮੌਕੇ ‘ਤੇ 3 ਮਈ 2026 ਦਿਨ ਐਤਵਾਰ ਸ਼ਾਮ 4.30 ਵਜ਼ੇ ਸਥਾਨਕ ਕਪੂਰ ਹੋਮਿਓ ਹਸਪਤਾਲ ਵਿਖੇ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਪੱਤਰਕਾਰਤਾ ਦੀ ਅਹਿਮੀਅਤ ਅਤੇ ਅਭਿਵੈਕਤੀ ਦੀ ਆਜ਼ਾਦੀ ਦੇ ਮੂਲ ਸਿਧਾਂਤਾਂ ਨੂੰ ਯਾਦ ਕੀਤਾ ਜਾਵੇਗਾ।   

ਵੱਡੀ ਈਦਗਾਹ ਕਮੇਟੀ ਮਲੇਰਕੋਟਲਾ ਦੀ ਹੋਈ ਮੁੜ ਚੋਣ, ਮੁਹੰਮਦ ਸ਼ਾਹਿਦ ਥਿੰਦ ਬਣੇ ਨਵੇਂ ਪ੍ਰਧਾਨ

ਬੀਤੇ ਦਿਨ ਪੰਜਾਬ ਦੀ ਇਤਿਹਾਸਕ ਵੱਡੀ ਈਦਗਾਹ ਮਲੇਰਕੋਟਲਾ ਦੀ ਮੁੜ ਤੋਂ ਚੋਣ ਕਰਨ ਲਈ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਦੀ ਪ੍ਰਧਾਨਗੀ ਹੇਠ ਈਦਗਾਹ ਦਫ਼ਤਰ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਰੱਖੀ ਗਈ।

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਜਾ ਕੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਦਿਆਂ ਸੰਭਾਵੀ ਭਵਿੱਖੀ ਯੋਜਨਾਵਾਂ ਨੂੰ ਨੇਪਰੇ ਚਾੜਨ ਦੇ ਲਈ ਯਤਨਸ਼ੀਲਤਾ ਵਿਖਾਉਂਦਿਆਂ ਪੂਰੀ ਸਰਗਰਮੀ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ ।

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਹਾਲ ਹੀ ਵਿੱਚ ਜਿ਼ਲ੍ਹਾ ਮਾਲੇਰਕੋਟਲਾ ਦੇ ਮਨੁੱਖੀ ਅਧਿਕਾਰ ਕੋਰ ਗਰੁੱਪ ਮੈਂਬਰਾਂ ਨੇ ਬੱਸ ਸਟੈਂਡ ਦੇ ਨਾਲ ਬਣੇ ਕੂੜਾ ਡੰਪ ਅਤੇ ਬਾਬਾ ਬੋਦਲੇ ਸਾਹਿਬ ਦਰਗਾਹ ਨੇੜੇ ਖੰਨਾ ਰੋਡ ਤੇ ਬਨੇ ਕੂੜਾ ਡੰਪ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਹਨਾ ਨਾਲ ਪਰਮਜੀਤ ਸਿੰਘ ਸਨੈਟਰੀ ਇੰਸਪੈਕਟਰ ਵੀ ਸਨ।

ਮੁਹੰਮਦ ਮੁਸਤਫਾ ਸਾਬਕਾ ਡੀ.ਜੀ.ਪੀ ਪੰਜਾਬ ਵੱਲੋਂ ਸ਼ਮਸ਼ੂਦੀਨ ਚੌਧਰੀ ਅਤੇ ਹੋਰ ਵਿਅਕਤੀਆਂ ਦੇ ਖਿਲਾਫ ਬੀ.ਐਨ.ਐਸ ਅਤੇ ਆਈ ਟੀ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਸਾਈਬਰ ਕ੍ਰਾਈਮ ਮਲੇਰਕੋਟਲਾ ਵਿਖੇ ਕਰਵਾਇਆ ਗਿਆ ਮੁਕੱਦਮਾ ਦਰਜ

ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀਆਂ ਸੋਸ਼ਲ ਮੀਡੀਆ ਤੇ AI ਦੀ ਮਦਦ ਨਾਲ ਤਿਆਰ ਕੀਤੀਆਂ ਹੋਈਆਂ ਵੀਡੀਓਜ਼ ਅਤੇ ਭੱਦੀ ਸ਼ਬਦਾਵਲੀ ਦੇ ਮੱਦੇ ਨਜ਼ਰ ਸਾਬਕਾ ਡੀ.ਜੀ.ਪੀ ਪੰਜਾਬ ਮੁਹੰਮਦ ਮੁਸਤਫਾ ਵੱਲੋਂ ਇੱਕ ਲਿਖਤੀ ਸ਼ਿਕਾਇਤ ਐਸ.ਐਸ.ਪੀ ਮਲੇਰਕੋਟਲਾ ਨੂੰ ਮਿਤੀ 11 ਅਪ੍ਰੈਲ 2026 ਨੂੰ ਦਿੱਤੀ ਗਈ।

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ {ਸੰਗਠਨ} ਇੰਚਾਰਜ  ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਅੱਜ ਪੰਜਾਬ ਦੇ 103 ਬਲਾਕ ਕਾਂਗਰਸ ਪ੍ਰਧਾਨਾਂ ਦੀ ਜਾਰੀ ਸੂਚੀ ਮੁਤਾਬਿਕ ਕੁਲਵਿੰਦਰ ਸਿੰਘ ਝੁਨੇਰ ਨੂੰ ਬਲਾਕ ਕਾਂਗਰਸ ਦਿਹਾਤੀ ਮਾਲੇਰਕੋਟਲਾ ਅਤੇ ਅਕਰਮ ਲਿਬੜਾ ਨੂੰ ਬਲਾਕ ਕਾਂਗਰਸ ਸ਼ਹਿਰੀ ਮਾਲੇਰਕੋਟਲਾ ਦਾ ਮੁੜ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਅੱਜ ਭਾਰਤੀ ਜਨਤਾ ਪਾਰਟੀ ਜਿਲ੍ਹਾ ਮਲੇਰਕੋਟਲਾ ਵੱਲੋਂ ਸਾ. ਜਿਲਾ ਪ੍ਰਧਾਨ ਸ੍ਰੀ ਅਮਨ ਥਾਪਰ ਜੀ ਦੀ ਯੋਗ ਅਗਵਾਈ ਹੇਠ ਵੈਦ ਮੋਹਨ ਲਾਲ ਜੀ ਜਿਲ੍ਹਾ ਸਕੱਤਰ ਭਾਜਪਾ ਜੀ ਦੇ ਨਿਵਾਸ ਸਥਾਨ ਤੇ ਭਾਜਪਾ ਦਾ 47ਵਾਂ ਸਥਾਪਨਾ ਦਿਵਸ ਬੜੇ ਹੀ ਧੂਮ ਧਾਮ ਨਾਲ ਮਨਾਇਆ ਗਿਆ।

ਪੰਜਾਬ ਪੱਧਰੀ ਸੰਮੇਲਣ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਜਿ਼ਲ੍ਹਾ ਮਾਲੇਰਕੋਟਲਾ ਦੀ ਨਿਯੁਕਤੀ ਕੀਤੀ ਗਈ

ਮਿਉਸਪਲ ਭਵਨ ਚੰਡੀਗੜ੍ਹ ਵਿਖੇ ਹਿਉਮਨ ਰਾਈਟਸ ਕਮਿਸ਼ਨ ਵੱਲੋਂ ਸੰਮੇਲਣ ਦਾ ਆਜੋਯਨ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਸੀ੍ ਕੇ.ਏ.ਪੀ.ਸਿਨਹਾ ਚੀਫ ਸੈਕਟਰੀ ਪੰਜਾਬ, ਸ੍ਰੀ ਐਚ.ਰਾਜੇਸ਼ ਪ੍ਰਸ਼ਾਦ ਚੀਫ ਸੈਕਟਰੀ ਚੰਡੀਗੜ੍ਹ, ਸ੍ਰੀ ਗੌਰਵ ਯਾਦਵ ਡਾਇਰੈਕਟਰ ਜਰਨਲ ਆਫ ਪੁਲਿਸ ਪੰਜਾਬ, ਡਾ:ਸਾਗਰ ਪ੍ਰੀਤ ਹੁੱਡਾ ਡਾਇਰੈਕਟਰ ਜਰਨਲ ਆਫ ਪੁਲਿਸ ਚੰਡੀਗੜ ਨੇ ਅਤੇ ਹਾਲ ਵਿੱਚ ਪੰਜਾਬ ਤੋਂ ਨਿਯੁਕਤ ਕੀਤੇ ਗਏ ਕੋਰ ਗਰੁੱਪ ਮੈਂਬਰਾਂ ਨੇ ਸਿ਼ਰਕਤ ਕੀਤੀ।

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਫ਼ੌਜਦਾਰੀ ਸੰਘਤਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163  ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 31 ਮਾਰਚ 2026 ਦਿਨ ਮੰਗਲਵਾਰ ਨੂੰ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਸੈਟਲਾਈਟ ਮਾਨੀਟਰਿੰਗ ਰਾਹੀਂ ਮਾਲੇਰਕੋਟਲਾ ਸਬ ਡਵੀਜਨ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਤੁਰੰਤ ਸੰਬੰਧਤ ਕਿਸਾਨ ਵਿਰੁੱਧ ਵਿਭਾਗੀ ਮੁਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੋਡਲ ਅਤੇ ਫੀਲਡ ਅਧਿਕਾਰੀਆਂ ਨੂੰ ਫੀਲਡ ਰਿਪੋਰਟ ਸਬਮਿਟ ਕਰਵਾਉਣ ਦੇ ਆਦੇਸ਼ ਦਿੱਤੇ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਆਰੰਭੀ ਜਾ ਸਕੇ।