Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Mand

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ। ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਫੁੱਟ ਓਵਰ ਬ੍ਰਿਜ ਬਣਾਉਣ ਦੀ ਵੀ ਕੀਤੀ ਮੰਗ 

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਸਾਲ 2025 ਬੈਚ ਦੇ ਸਲੈਕਟ ਹੋਏ ਆਈਏਐਸ ਅਫਸਰ ਗੁਰਕੰਵਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ  ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ।

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਅਜਨਾਲਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਧਾਰਾ 307 ਦੇ ਮਾਮਲੇ ਵਿੱਚ ਅੱਜ ਅਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਟਿਵਾਣਾ ਅਤੇ ਲਾਲੜੂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਵੱਲੋਂ ਮਾਂ ਦਿਵਸ ਮਨਾਉਣ ਦੀਆਂ ਤਿਆਰੀਆਂ ਤੇਜ਼

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਪ੍ਰਧਾਨ ਮੋਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ 10 ਮਈ ਨੂੰ ਮਾਂ ਦਿਵਸ ਮਨਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜੀ ਸੀਜਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ ਗਿਆ। ਸ. ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ।

ਜੋਗਿੰਦਰ ਉਗਰਾਹਾਂ ਨੇ ਡੈਮ ਸੇਫਟੀ ਐਕਟ ਰੱਦ ਕਰਨ ਦੀ ਕੀਤੀ ਮੰਗ 

ਕਿਹਾ ਪਾਣੀਆਂ ਦੇ ਮੁੱਦੇ ਤੇ ਸੂਬਾ ਸਰਕਾਰ ਸੱਦੇ ਸਰਬ ਪਾਰਟੀ ਮੀਟਿੰਗ  

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅੰਮ੍ਰਿਤਸਰ ਦੇ ਦੌਰੇ ਦੌਰਾਨ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਦੌਰੇ ਦੌਰਾਨ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਅੱਜ ਅਜਨਾਲਾ ਦੇ ਪਿੰਡ ਲੱਬੇ ਦਰਿਆ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ

ਇਨਸਾਨੀਅਤ ਦੀ ਸੇਵਾ ਨੂੰ ਮੁੱਖ ਰੱਖਦਿਆਂ ਅਜਨਾਲਾ ਹਲਕੇ ਦੇ ਅਧੀਨ ਆਉਂਦੇ ਪਿੰਡ ਲੱਬੇ ਦਰਿਆ ਵਿਖੇ ਸਥਿਤ ਸ੍ਰੀ ਰਾਧੇ ਕ੍ਰਿਸ਼ਨਾ ਮੰਦਿਰ ਵਿੱਚ 18 ਅਪ੍ਰੈਲ, ਦਿਨ ਸ਼ਨੀਵਾਰ ਨੂੰ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਲਗਾਇਆ ਗਿਆ ਹੈ।

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਸ. ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਹਲਕਾ ਭੁੱਚੋ ਮੰਡੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਜਾਇਜ਼ਾ: ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਸਰਕਾਰ ਨੂੰ ਚੇਤਾਵਨੀ

ਸ਼੍ਰੋਮਣੀ ਅਕਾਲੀ ਦਲ ਦਿਹਾਤੀ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਭੁੱਚੋ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਵੱਲੋਂ ਅੱਜ ਭੁੱਚੋ ਮੰਡੀ, ਲਹਿਰਾ ਮੁਹੱਬਤ ਅਤੇ ਲਹਿਰਾ ਬੇਗਾ ਦੀ ਅਨਾਜ ਮੰਡੀ ਵਿੱਚ ਪਹੁੰਚ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਏ ਇੰਗਲੈਂਡ ਨਿਵਾਸੀ ਪਰਿਵਾਰ ਦਾ ਗੁੰਮ ਹੋਇਆ ਬੈਗ ਜਿਸ ਵਿਚ ਪਾਸਪੋਰਟ ਅਤੇ ਕਰੀਬ 20 ਲੱਖ ਰੁਪਏ ਦੀ ਕੀਮਤ ਦੇ ਪੌਂਡ ਸਨ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲੱਭ ਕੇ ਪਰਿਵਾਰ ਨੂੰ ਸੌਂਪੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਮਾਨਦਾਰੀ ਤੇ ਸਮਰਪਨ ਭਾਵ ਨਾਲ ਡਿਊਟੀ ਕਰਨ ਵਾਲੇ ਸ੍ਰੀ ਦਰਬਾਰ ਸਾਹਿਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। 

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

 ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ।

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਨੇ ਮਹਿਤਾ ਮੰਡੀ, ਅੰਮ੍ਰਿਤਸਰ ਪਹੁੰਚ ਕੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੋਂ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਮੰਡੀਆਂ ਵਿੱਚ ਚੱਲ ਰਹੇ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਰ ਕੀਤੀ।

ਵਿਸਾਖੀ ਮੌਕੇ ਸਿਹਤ ਵਿਭਾਗ ਵੱਲੋਂ ਡਾ. ਮਿਤਾਲੀ ਅਗਰਵਾਲ ਤੇ ਸਟਾਫ ਦਾ ਸਨਮਾਨ

ਵਿਸਾਖੀ ਦੇ ਪਵਿੱਤਰ ਮੌਕੇ ’ਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਬਠਿੰਡਾ ਵੱਲੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਸਬੰਧੀ ਸਥਾਨਕ ਆਮ ਆਦਮੀ ਕਲੀਨਿਕ ਵਿਖੇ ਇੱਕ ਸਧਾਰਨ ਪਰ ਅਰਥਪੂਰਨ ਸਮਾਗਮ ਆਯੋਜਿਤ ਕੀਤਾ ਗਿਆ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਅਧੀਨ ਪੈਂਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਸ. ਬਰਸਟ ਨੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। 

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਅੱਜ ਭੁੱਚੋ ਮੰਡੀ ਦੇ ਲਹਿਰਾ ਖਾਨਾ ਰੋਡ ‘ਤੇ ਬਿਜਲੀ ਵਾਲੇ ਟਰਾਂਸਫਾਰਮਰ ਕੋਲ ਖੜ੍ਹੀ ਪੱਕੀ ਕਣਕ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅੱਗ ਕਾਰਨ ਕਰੀਬ 5 ਕਿਲ੍ਹੇ ਕਣਕ ਅਤੇ ਟੰਗਰ ਸੜ ਕੇ ਸਵਾ ਹੋ ਗਏ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।

ਮੌੜ ਮੰਡੀ ‘ਚ ਸੈਕਟਰੀ ਹਰਸ਼ਵੰਤ ਸਿੰਘ ਦੀ ਪਹਿਲ—ਸੁੱਕੀ ਤੇ ਸਾਫ ਕਣਕ ਲਿਆਉਣ ਦੀ ਅਪੀਲ ਨਾਲ ਖਰੀਦ ਪ੍ਰਕਿਰਿਆ ਨੂੰ ਮਿਲੇਗੀ ਰਫ਼ਤਾਰ

ਅਨਾਜ ਮੰਡੀਆਂ ਅੰਦਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਮੌੜ ਦੇ ਸੈਕਟਰੀ ਹਰਸ਼ਵੰਤ ਸਿੰਘ ਵੱਲੋਂ ਲਿਆ ਗਿਆ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਕਾਬਿਲ-ਏ-ਤਾਰੀਫ਼ ਹੈ।

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ: ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਦੀ ਇੱਕ ਵਿਸ਼ੇਸ਼ ਮੀਟਿੰਗ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਅਮੀਂਸ਼ਾਹ ਦੀ ਪ੍ਰਧਾਨਗੀ ਹੇਠ ਹੋਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਮੰਡੀ ਵਿੱਚ ਕਣਕ ਖਰੀਦ ਦੀ ਸ਼ੁਰੂਆਤ

ਰਾਜਪੁਰਾ ਹਲਕੇ ਦੀ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਵੱਲੋਂ ਅੱਜ ਬਨੂਰ ਮੰਡੀ ਵਿੱਚ ਕਣਕ ਦੀ ਖਰੀਦ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਹੋ ਗਈ ਹੈ।

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 

ਮੁੱਖ ਮੰਤਰੀ ਤੇ "ਆਪ" ਦੇ ਸੂਬਾ ਪ੍ਰਧਾਨ ਦਾ ਪੁਤਲਾ ਫੂਕਿਆ

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 

ਮੁੱਖ ਮੰਤਰੀ ਤੇ " ਆਪ " ਦੇ ਸੂਬਾ ਪ੍ਰਧਾਨ ਦਾ ਪੁਤਲਾ ਫੂਕਿਆ

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਸੂਬਾ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਾਂ ਤੇ ਮਸਲਿਆਂ ਦਾ ਮੰਗਿਆ ਹੱਲ 

ਕਿਹਾ ਸੂਬਾ ਸਰਕਾਰ ਦੀਆਂ ਨੀਤੀਆਂ ਡੰਗ ਟਪਾਊ 

ਪੀ.ਐਸ.ਆਈ.ਈ.ਸੀ. ਉਦਯੋਗਿਕ ਪਲਾਟਾਂ ਦੀ ਮੰਗ ਲਗਾਤਾਰ ਵਧ ਰਹੀ

ਈ-ਨਿਲਾਮੀ ਵਿੱਚ 72.50 ਕਰੋੜ ਦੀ ਮੂਲ ਕੀਮਤ ਦੇ ਮੁਕਾਬਲੇ 163.50 ਕਰੋੜ ਦੀਆਂ ਬੋਲੀਆਂ ਹਾਸਲ ਹੋਈਆਂ, ਪੰਜਾਬ ਭਰ ਵਿੱਚ 77 ਪਲਾਟ ਅਲਾਟ ਕੀਤੇ: ਸੰਜੀਵ ਅਰੋੜਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ 

ਮਨਦੀਪ ਸੁਨਾਮ ਦੀ ਪੁਸਤਕ "ਸਿਰੜੀ ਯੋਧਾ" ਲੋਕ ਅਰਪਣ

ਅਰਜੁਨਾ ਐਵਾਰਡੀ ਸੁੱਚਾ ਸਿੰਘ ਦੇ ਸੰਘਰਸ਼ਮਈ ਜੀਵਨ ਦੀ ਪਾਵੇਗੀ ਬਾਤ 

ਦਾਮਨ ਬਾਜਵਾ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਮਿਲੇ 

ਸੁਨਾਮ ਵਿਖੇ ਖੇਡਾਂ ਲਈ ਬੁਨਿਆਦੀ ਲੋੜਾਂ ਦੀ ਕੀਤੀ ਮੰਗ 

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਦਿੱਤਾ ਮੰਗ ਪੱਤਰ 

ਕਿਹਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਾਮੀਲ ਕਰੇ ਸਰਕਾਰ

ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਲੁਧਿਆਣਾ ਵਿੱਚ ਸਰਕਾਰੀ ਅਤੇ ਪ੍ਰਮੁੱਖ ਦਫ਼ਤਰਾਂ ਦੀ ਕੀਤੀ ਸੀ ਰੇਕੀ: ਡੀਜੀਪੀ ਗੌਰਵ ਯਾਦਵ

328 ਪਾਵਨ ਸਰੂਪ ਮਾਮਲੇ ’ਚ ਵੱਡੀ ਸਾਜ਼ਿਸ਼ ਦੇ ਆਰੋਪ , ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਤ੍ਰਿਤ ਜਾਂਚ ਦੀ ਮੰਗ

ਸਤਿੰਦਰਪਾਲ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ ਮਗਰੋਂ ਇਮਾਨ ਸਿੰਘ ਮਾਨ ਨੇ ਐਸਜੀਪੀਸੀ ਤੇ ਬਾਦਲ ਪਰਿਵਾਰ ’ਤੇ ਚੁੱਕੇ ਸਵਾਲ

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ।

ਡਾ. ਮਨਦੀਪ ਸਿੰਘ (ਪੰਜਾਬੀ ਮਾਸਟਰ, ਸ.ਹ.ਸ. ਚੌਰਾ, ਪਟਿਆਲਾ) ਨੂੰ ਕੀਤਾ ਗਿਆ ਸਨਮਾਨਿਤ

ਭਾਸ਼ਾ ਵਿਭਾਗ ਪਟਿਆਲਾ ਵਿਖੇ ਸ਼ੁਭਕਰਮਨ ਫਾਉਂਡੇਸ਼ਨ ਵੱਲੋਂ ਉਮੰਗ ਅਤੇ ਤਰੰਗ ਸਿਰਲੇਖ ਹੇਠ ਪੇਂਟਿੰਗ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ 

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਜੰਮਪਲ ਮਨਦੀਪ ਸਿੰਘ ਡੀ ਪੀ ਈ ਜੋ ਮੌਜੂਦਾ ਸਮੇਂ ਸਰਕਾਰੀ ਹਾਈ ਸਕੂਲ ਸੇਖੂਵਾਸ ਵਿਖੇ ਸੇਵਾਵਾਂ ਨਿਭਾਅ ਰਹੇ ਹਨ 

12345678910