ਕੌਮੀ ਭੋਜਨ ਸੁਰੱਖਿਆ ਐਕਟ-2013 ਤਹਿਤ ਗਠਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ।
ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਅਧਿਆਏ ਲਿਖਦਿਆਂ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਮਾਤਾ ਸੀਤੋ ਦੇਵੀ ਐਜੂਕੇਸ਼ਨ ਕਾਲਜ, ਕੋਟ ਧਰਮੂ ਵਿਖੇ ਆਪਣੇ ਨਵੇਂ ਰੀਜਨਲ ਸੈਂਟਰ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ।
'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ ‘ਤੇ ਵਸਦੀ ਆਬਾਦੀ ਨੂੰ ਦਹਾਕਿਆਂ ਵਿੱਚ ਪਹਿਲੀ ਵਾਰ ਸਿੰਚਾਈ ਸਹੂਲਤਾਂ ਮਿਲ ਰਹੀਆਂ ਹਨ।