ਕੇਵਲ ਸਿੰਘ ਢਿੱਲੋਂ ਜੀ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਭਾਜਪਾ ਫਰੀਦਕੋਟ ਦੇ ਜਿਲ੍ਹਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਸ. ਕੇਵਲ ਸਿੰਘ ਢਿੱਲੋਂ ਜੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਜੀ ਇੱਕ ਮਿਹਨਤੀ, ਇਮਾਨਦਾਰ ਅਤੇ ਲੋਕਪ੍ਰਿਯ ਆਗੂ ਹਨ, ਜਿਨ੍ਹਾਂ ਨੇ ਸਦਾ ਹੀ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਮਜਬੂਤੀ ਨਾਲ ਲੋਕਾਂ ਤੱਕ ਪਹੁੰਚਾਇਆ ਹੈ।