ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅੱਜ ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।
ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਆਖਿਆ ਹੈ ਕਿ ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ ਜਥੇਬੰਦੀ ਵੱਲੋਂ ਕੱਲ੍ਹ 17 ਜੁਲਾਈ ਨੂੰ ਸਿੱਖ ਕੌਮ ਦੇ ਮਹਾਨ ਆਗੂ ਸ ਤੇਜਾ ਸਿੰਘ ਸਮੁੰਦਰੀ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ।
ਜੂਨ 1984 ਘੱਲੂਘਾਰੇ ਦੇ ਆਖ਼ਰੀ ਸ਼ਹੀਦ ਭਾਈ ਮੇਜਰ ਸਿੰਘ ਨਾਗੋਕੇ ਦੀ ਯਾਦ 'ਚ ਪਿੰਡ ਨਾਗੋਕੇ ਵਿਖੇ ਸ਼ਹੀਦੀ ਸਮਾਗਮ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ ਗਿਆ।
ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਸਿੰਘ ਸੂਰਮਿਆਂ ਦੀ ਯਾਦ ਵਿੱਚ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ।