ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (SIR)-2026 ਨੂੰ ਸਫ਼ਲ ਬਣਾਉਣ ਲਈ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਗਾਈ ਗਈ।