ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।