ਸੂਬੇ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਐਲਾਨ ਕੀਤਾ ਹੈ ਕਿ ਪਿੰਡ ਮਹਿਤਾ ਦੇ ਡੇਰਾ ਰੱਖੇ ਸ਼ਾਹ ਨੂੰ ਨਵੀਂ ਪੰਚਾਇਤ ਬਣਾਇਆ ਜਾਵੇਗਾ ਅਤੇ ਇਸ ਪਿੰਡ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।