ਕਿਹਾ ਆਪ ਸਰਕਾਰ ਨੇ ਵਾਅਦਿਆਂ ਨੂੰ ਕੀਤਾ ਅਣਗੌਲਿਆਂ
ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਥੇਬੰਦੀ ਵਲੋਂ ਘੋਸ਼ਣਾ ਕਰਦਿਆਂ ਕਿਹਾ ਕਿ ਜੇਕਰ ਮੰਨੀਆਂ ਗਈਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਆਮ ਆਦਮੀ ਕਲੀਨਿਕ ਦੀਆਂ ਓ.ਪੀ.ਡੀ. ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ।
ਨਗਰ ਕੌਂਸਲ ਮੋਰਿੰਡਾ ਦੇ 9 ਕੌਂਸਲਰਾਂ ਨੇ ਐਸ ਡੀ ਐਮ ਮੋਰਿੰਡਾ ਅਤੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਤੇ ਇਤਰਾਜ਼ ਜਤਾਉਂਦਿਆਂ ਸਹੁੰ ਚੁੱਕ ਸਮਾਰੋਹ ਫ਼ਿਲਹਾਲ ਨਾ ਕਰਵਾਉਣ ਦੀ ਮੰਗ ਕੀਤੀ ਹੈ।
ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਭੰਡਾਰੀ ਪੁਲ 'ਤੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਡਾ. ਅਜੇ ਗੁਪਤਾ ਨੂੰ ਮੰਗ ਪੱਤਰ ਸੌਂਪਿਆ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ‘ਦੇਸ਼ ਬਚਾਓ ਮੋਰਚੇ’ ਦੇ ਸੱਦੇ ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਮੋਰਿੰਡਾ ਸ਼ਹਿਰ ਵਿੱਚ ਮੋਟਰਸਾਇਕਲ ਰੋਸ ਰੈਲੀ ਕੱਢੀ ਗਈ।
ਪੰਜ ਪੰਥਕਾਂ ਦਲਾਂ ਵਲੋਂ ਸਾਂਝੇ ਤੌਰ ਤੇ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ ਤੇ ਪੰਜਾਬ-95 ਫਿਲਮ ਬਿਨਾਂ ਕਿਸੇ ਕੱਟ ਤੋਂ ਰਲੀਜ਼ ਕਰਨ ਅਤੇ ਸ.ਜਸਵੰਤ ਸਿੰਘ ਖਾਲੜਾ ਨੂੰ ਸ਼ਹੀਦ ਕਰਨ ਵਾਲੇ ਡੀ.ਐਸ.ਪੀ.ਜਸਪਾਲ ਸਿੰਘ ਨੂੰ ਲੱਭਣ ਅਤੇ 1980-1995 ਤੱਕ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਟਰੁੱਥ ਕਮਿਸ਼ਨ ਸਥਾਪਿਤ ਕਰਨ ਦੀ ਮੰਗ ਨੂੰ ਲੈ ਕੇ ਜਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਇੰਟਰਨੈਸ਼ਨਲ ਪੰਥਕ ਦਲ,ਯੂਨਾਈਟਡ ਅਕਾਲੀ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਤੇ ਪੰਥਕ ਆਜਾਦ ਗਰੁੱਪ ਦੇ ਆਗੂਆਂ ਦੇ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਨਾਮ ਵਿਸਥਾਰਪੂਰਵਕ ਮੰਗ ਪੱਤਰ ਜਿਲਾ ਦੇ ਏ.ਡੀ.ਸੀ. ਰਾਹੀਂ ਸੌਂਪਿਆ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।
ਅੱਜ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਮੰਗਾਂ ਦੀ ਪੂਰਤੀ ਸਬੰਧੀ ਪੰਜਾਬ ਸਰਕਾਰ ਦੇ ਨਾਂ ਸ੍ਰੀ ਵਿਰਾਜ ਸਿ਼ਆਮਕਰਨ ਤਿੜਕੇ, ਆਈ.ਏ.ਐਸ., ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ 2500 ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਵਿੱਢੀ ਗਈ ਪੂਰਨ ਹੜਤਾਲ ਅੱਜ ਚੌਥੇ ਦਿਨ ਵੀ ਨਿਰੰਤਰ ਜਾਰੀ ਰਹੀ।
ਨੌਜਵਾਨ ਭਾਰਤ ਸਭਾ ਘੱਗਾ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਝੁੱਗੀਆਂ ਝੋਪੜੀਆਂ ਵਿੱਚ ਰਹਿ ਕੇ ਗੁਜ਼ਾਰਾ ਕਰ ਰਹੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਐਸਡੀਐਮ ਪਾਤੜਾਂ ਦੇ ਨਾਮ ਇੱਕ ਮੰਗ ਪੱਤਰ ਤਹਿਸੀਲਦਾਰ ਪਾਤੜਾਂ ਹਰਸਿਮਰਨ ਸਿੰਘ ਨੂੰ ਸੌਂਪਿਆ ਗਿਆ ।
ਖਾਨਪੁਰ ਸਥਿਤ ਅੰਬਿਕਾ ਗ੍ਰੀਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਪ੍ਰਤੀਨਿਧੀ ਮੰਡਲ ਐਸਡੀਐਮ ਖਰੜ ਨਾਲ ਮੁਲਾਕਾਤ ਕਰਕੇ ਕਾਲੋਨੀ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ।
ਬਰਨਾਲਾ ਨਗਰ ਨਿਗਮ ਚੋਣਾਂ ਦੌਰਾਨ ਕਥਿਤ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਰੁਖ ਹੋਰ ਸਖ਼ਤ ਕਰ ਦਿੱਤਾ ਹੈ।
ਲੌਂਗੋਵਾਲ ਇਲਾਕੇ ਦੀਆਂ ਜਨਤਕ, ਜਮਹੂਰੀ ਜਥੇਬੰਦੀਆਂ ਦਾ ਵਫਦ,ਜੋ ਪਿਛਲੇ 8 ਸਾਲ ਤੋਂ ਲਗਾਤਾਰ "ਹਸਪਤਾਲ ਬਚਾਓ ਐਕਸ਼ਨ ਕਮੇਟੀ"ਰਾਹੀਂ ਹਰ ਦਿਨ ਹਸਪਤਾਲ ਦੀ ਨਿੱਘਰ ਰਹੀ ਹਾਲਤ ਨੂੰ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦਾ ਆ ਰਿਹਾ ਹੈ
ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਨੇ ਅੱਜ ਜਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਦੀ ਅਗਵਾਈ ਹੇਠ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਵਿਚ ਆ ਕੇ ਭੜਕਾਊ ਭਾਸ਼ਣ ਦੇਣ ਦੇ ਸੰਬੰਧ 'ਚ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਏ. ਡੀ. ਸੀ. (ਜ) ਤੇ ਐਸ.ਪੀ. (ਡੀ) ਨੂੰ ਮੰਗ-ਪੱਤਰ ਦੇ ਕੇ ਮਨੀਸ਼ ਸਿਸਦੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।
ਜੁਝਾਰੂ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਨੇ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼ੀਨਾ ਅਗਰਵਾਲ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ।
ਕਿਹਾ ਲੈਂਡ ਪੂਲਿੰਗ ਸਕੀਮ ਕਿਸਾਨੀ ਲਈ ਘਾਤਕ
ਸੈਨਿਕ ਸਕੂਲ ਦੀ 19 ਸਾਲ ਪੁਰਾਣੀ ਮੰਗ ਹੋਈ ਪੂਰੀ