ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਤੇ ਸ੍ਰੀ ਨਵਨੀਤ ਸਿੰਘ ਮਾਹਲ ਕਪਤਾਨ ਪੁਲਿਸ (ਟ੍ਰੈਫਿਕ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।