ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 27.18 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ।