Thursday, November 27, 2025

Milkfed

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਵਿਸ਼ਵ ਦੁੱਧ ਦਿਵਸ 'ਤੇ ਸਹਿਕਾਰੀ ਸੰਸਥਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਪਹਿਲਕਦਮੀ

ਤਿਉਹਾਰਾਂ ਦੀ ਆਮਦ ਮੌਕੇ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ ਮਾਰਕੀਟ ਵਿੱਚ ਉਤਾਰੀਆਂ

ਸਹਿਕਾਰੀ ਅਦਾਰੇ ਮਿਲਕਫੈਡ ਵੱਲੋਂ ਆਪਣੇ ਉਤਪਾਦਾਂ ਵਿੱਚ ਨਿਰੰਤਰ ਵਾਧੇ ਨਾਲ ਦਾਇਰੇ ਵਿੱਚ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਵਿੱਚ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਮੌਕੇ ਅੱਜ ਵੇਰਕਾ ਬਰਾਂਡ ਵੱਲੋਂ ਸਾਰਾ ਸਾਲ ਵਿਕਰੀ ਲਈ ਨਵੀਆਂ ਮਠਿਆਈਆਂ ਲਾਂਚ ਕੀਤੀਆਂ ਗਈਆਂ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਇਥੇ ਸੈਕਟਰ-34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵੇਰਕਾ ਬਰਾਂਡ ਦੀ ਕਾਜੂ ਬਰਫੀ, ਬਰਾਊਨ ਪੇਡਾ, ਸੋਨ ਪਾਪੜੀ, ਮਿਲਕ ਕੇਕ, ਨਵਰਤਨ ਲੱਡੂ ਅਤੇ ਮੋਤੀਚੂਰ ਲੱਡੂ ਜਾਰੀ ਕੀਤੇ ਗਏ।