ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ’ਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਸੂਬੇ ਵਿੱਚ ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧੇ ਦਾ ਐਲਾਨ ਕੀਤਾ ਹੈ।
ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ।