ਪਟਿਆਲਾ : ਨਸ਼ਿਆਂ ਵਿਰੁੱਧ ਪਟਿਆਲਾ ਪੁਲਿਸ (Patiala Police) ਦੀ ਸਮਾਜਿਕ ਲੜਾਈ ਦੀ ਨਿਵੇਕਲੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੋਕਾਂ ਦੀ ਸ਼ਮੂਲੀਅਤ ਨਾਲ ਕੀਤੀ ਗਈ ਇਸ ਪਹਿਲਕਦਮੀ ਸਦਕਾ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿਖੇ ਨਸ਼ਾ ਤਸਕਰਾਂ ਦੇ ਜਮਾਨਤੀ ਬਾਂਡ ਭਰਨ ਤੋਂ ਪਾਸਾ ਵੱਟਣ ਦੇ ਮਤੇ ਪਾਸ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਵੱਲੋਂ ਦਿੱਤੇ ਗਏ ਸੱਦੇ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਹਰੇਕ ਪੰਚਾਇਤ ਅਤੇ ਵਾਰਡਾਂ 'ਚ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ਮਤੇ ਪਾਸ ਕਰਦਿਆਂ ਨਸ਼ਾ ਤਸਕਰਾਂ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਤੋਂ ਪਾਸਾ ਵੱਟਣ ਦਾ ਅਹਿਦ ਲਿਆ ਗਿਆ ਹੈ।