ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਵਲ ਲਾਈਨ ਪੁਲਿਸ ਨੇ ਪੰਜਾਬ ਪੁਲਿਸ ਦੀ ਵਰਦੀ ਅਤੇ ਫਰਜ਼ੀ ਪਛਾਣ ਪੱਤਰ ਦੀ ਵਰਤੋਂ ਕਰਕੇ ਲਾਇਸੰਸੀ ਪਿਸਤੌਲ ਧੋਖੇ ਨਾਲ ਹੜੱਪਣ ਵਾਲੇ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।