Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Mission

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਐਸਸੀ ਸਬ ਪਲਾਨ ਤਹਿਤ 17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ 

5 ਤਰਜੀਹਾਂ, ਇੱਕ ਮਿਸ਼ਨ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਪੁਲਿਸ ਕਾਰਵਾਈ ਤੋਂ ਲੈ ਕੇ ਪਿੰਡਾਂ ਦੀ ਨਿਗਰਾਨੀ ਤੱਕ, ਸਕੂਲਾਂ ਤੋਂ ਲੈ ਕੇ ਨਸ਼ਾ-ਮੁਕਤੀ ਕੇਂਦਰਾਂ ਤੱਕ: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਵਿਚਾਰ ਵਟਾਂਦਰਾ 

ਪੀ.ਐਸ.ਐਫ.ਸੀ. ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਪੋਸ਼ਣ ਸੁਰੱਖਿਆ ਲਈ ਬਾਇਓ-ਫੋਰਟੀਫਿਕੇਸ਼ਨ ਦੀ ਵਕਾਲਤ ਕੀਤੀ; ਜ਼ਮੀਨੀ ਫੀਡਬੈਕ ਨੂੰ ਭਵਿੱਖੀ ਪੀ.ਡੀ.ਐਸ. ਸੁਧਾਰਾਂ ਲਈ ਬੁਨਿਆਦ ਦੱਸਿਆ

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਮਾਈ ਭਾਗੋ ਏ.ਐਫ.ਪੀ.ਆਈ. ਦੀਆਂ ਦੋ ਮਹਿਲਾ ਕੈਡਿਟਾਂ ਨੂੰ ਏਵੀਏਸ਼ਨ ਅਤੇ ਆਰਡਨੈਂਸ ਕੋਰਜ਼ ਵਿੱਚ ਮਿਲਿਆ ਕਮਿਸ਼ਨ; ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਦੋ ਕੈਡਿਟ ਆਰਟਿਲਰੀ ਅਤੇ ਜੀਏਜੀ ਵਿੱਚ ਹੋਏ ਨਿਯੁਕਤ

ਡਿਪਟੀ ਕਮਿਸ਼ਨਰ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ

ਸਟੇਡੀਅਮ ਵਿਖੇ ਅਤੇ ਸ਼ੰਭੂ ਕਲਾਂ ਬਲਾਕ ਦੇ ਟੂਰਨਾਮੈਂਟ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਢਕਾਨਸੂ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਿਤੀ 14 ਤੋਂ 16 ਸਤੰਬਰ 2026 ਤੱਕ ਸਮਾਣਾ ਬਲਾਕ ਦੇ ਟੂਰਨਾਮੈਂਟ ਪਬਲਿਕ ਕਾਲਜ, ਸਮਾਣਾ ਵਿਖੇ, ਪਾਤੜਾਂ ਬਲਾਕ ਦੇ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਦੇਧਨਾ ਵਿਖੇ ਅਤੇ ਭੁਨਰੇਹੜੀ ਬਲਾਕ ਦੇ ਟੂਰਨਾਮੈਂਟ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਵਿਖੇ ਕਰਵਾਏ ਜਾਣਗੇ।

 
 

ਮਿਸ਼ਨ ਕਲੀਨ ਪੰਜਾਬ’ ਵਾਰਡ ਨੰਬਰ 82 ਦੇ ਕਾਲਾ ਘਣੂਪੁਰ ਬਾਈਪਾਸ ਵਿਖੇ ਵਿਧਾਇਕ ਸੰਧੂ ਵੱਲੋਂ ਵਿਸ਼ੇਸ਼ ਸਫ਼ਾਈ ਅਭਿਆਨ

ਕਲੀਨ ਪੰਜਾਬ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅਜਿਹੇ ਸਫ਼ਾਈ ਅਤੇ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਲੋਕਾਂ ਦੀ ਭਾਗੀਦਾਰੀ ਨਾਲ ਅੰਮ੍ਰਿਤਸਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।

ਮਿਸ਼ਨ ਕਲੀਨ ਪੰਜਾਬ ਤਹਿਤ ਘਨੌਰ ਬੱਸ ਸਟੈਂਡ ਤੋਂ ਸ਼ੁਰੂ ਕੀਤੀ ਕੂੜਾ ਸਫਾਈ ਮੁਹਿੰਮ

 ਵਿਧਾਇਕ ਗੁਰਲਾਲ ਘਨੌਰ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਖੁੱਲ੍ਹੇ ਵਿੱਚ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ, ਕੂੜਾ-ਮੁਕਤ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕੀਤੇ ਜਾ ਰਹੇ ਹਨ।

ਮਿਸ਼ਨ ਕਲੀਨ ਪੰਜਾਬ' ਤਹਿਤ ਨਗਰ ਨਿਗਮ ਨੇ ਚਲਾਇਆ ਵਿਸ਼ੇਸ਼ ਸਫ਼ਾਈ ਅਭਿਆਨ

 ਮੇਅਰ ਨੇ ਸਮਾਜਿਕ ਸੰਸਥਾਵਾਂ ਅਤੇ ਸਮੂਹ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ, ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਨਿਗਮ ਦੀਆਂ ਗੱਡੀਆਂ ਵਿੱਚ ਪਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖ ਕੇ 'ਮਿਸ਼ਨ ਕਲੀਨ ਪੰਜਾਬ' ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ।

 

ਮਿਸ਼ਨ ਕਲੀਨ ਪੰਜਾਬ' ਤਹਿਤ ਰਣਜੋਧ ਸਿੰਘ ਹਡਾਣਾ ਨੇ ਨਗਰ ਕੌਂਸਲ ਅਧਿਕਾਰੀਆਂ ਨਾਲ ਮਿਲ ਕੇ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ

ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਅਤੇ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਮਰਪਿਤ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਠੋਸ ਯਤਨ ਜਾਰੀ ਰਹਿਣਗੇ।

 
 

ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਵਿੱਚ ਲਿਆ ਹਿੱਸਾ

ਵਿਧਾਇਕਾ ਭਰਾਜ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ, ਨਗਰ ਕੌਂਸਲ ਅਤੇ ਸਬੰਧਤ ਟੀਮਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ ਅਤੇ ਅਗਲੇ 10 ਦਿਨਾਂ ਦੌਰਾਨ ਮੁਹਿੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ।
 

ਜ਼ਹਿਰੀਲੇ ਸੱਪ ਦੇ ਡੰਗੇ ਮਰੀਜ਼ਾਂ ਦਾ ਪ੍ਰਮੁੱਖ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ

 ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਦੇ ਸਾਥੀਆਂ ਨੇ ਬਿਨਾਂ ਦੇਰੀ ਕੀਤੇ ਉਸ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਪਹੁੰਚਾਇਆ । ਮਰੀਜ਼ ਦੇ ਪਰਿਵਾਰਜਨਾਂ ਨੇ ਵਧੀਆ ਇਲਾਜ ਕਰਨ ਲਈ ਡਾ. ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰ ਸਾਹਿਬਾਨ, ਨਰਸਿੰਗ ਸਟਾਫ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ । 

ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੌਨੀਟਰ ਵੱਲੋਂ ਘੱਗਰ ਕੁਸ਼ਟ ਆਸ਼ਰਮ ਦਾ ਦੌਰਾ

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕੁਸ਼ਟ ਰੋਗੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ।
 

ਮਿਸ਼ਨ ਕਲੀਨ ਪਟਿਆਲਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਿਆਲਾ ਸ਼ਹਿਰ ਵਿੱਚ ਦੋ ਵੱਡੀਆਂ ਸਫਾਈ ਮੁਹਿੰਮਾਂ ਦੀ ਅਗਵਾਈ ਕੀਤੀ

 ਉਨ੍ਹਾਂ ਕਿਹਾ ਕਿ ਪੀਪੀਸੀਬੀ ਇਸ ਗਤੀ ਨੂੰ ਬਣਾਉਣ ਅਤੇ ਸਫਾਈ, ਵਾਤਾਵਰਣ ਜ਼ਿੰਮੇਵਾਰੀ ਅਤੇ ਧੂੜ ਪ੍ਰਦੂਸ਼ਣ ਦੀ ਰੋਕਥਾਮ ਨੂੰ ਪਟਿਆਲਾ ਭਰ ਵਿੱਚ ਇੱਕ ਸਾਂਝੀ ਜ਼ਿੰਮੇਵਾਰੀ ਬਣਾਉਣ ਲਈ ਸਾਰੇ ਹਿੱਸੇਦਾਰਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ।”

 

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਤੇ ਐਚਬੀਏ1ਸੀ ਸ਼ੂਗਰ ਜਾਂਚ ਕੈਂਪ ’ਚ 217 ਮਰੀਜ਼ਾਂ ਨੇ ਲਿਆ ਲਾਭ

ਡਾ. ਰਾਹੁਲ ਗੋਇਲ ਦੀ ਅਗਵਾਈ ਹੇਠ ਮਰੀਜ਼ਾਂ ਦੇ ਥਾਇਰਾਇਡ ਅਤੇ ਐਚਬੀਏ1ਸੀ ਟੈਸਟ ਕੀਤੇ ਗਏ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਖੁਰਾਕ, ਜੀਵਨਸ਼ੈਲੀ ਅਤੇ ਸਿਹਤ ਸੰਭਾਲ ਸਬੰਧੀ ਸਲਾਹ ਵੀ ਦਿੱਤੀ ਗਈ।
 

ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਿਗਮ ਕਮਿਸ਼ਨਰ ਦੀ ਸਖ਼ਤੀ ਭੁਪਿੰਦਰਾ ਰੋਡ ਤੋਂ ਹਟਵਾਈਆਂ ਰੇੜ੍ਹੀਆਂ

ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਹੋਣ ਵਾਲੀ ਖੱਜਲ-ਖ਼ੁਆਰੀ ਅਤੇ ਜਾਮ ਦੀ ਸਮੱਸਿਆ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਖੁੱਲ੍ਹਾ-ਡੁੱਲ੍ਹਾ ਰੱਖਣ ਲਈ ਨਿਗਮ ਦੀਆਂ ਟੀਮਾਂ ਵੱਲੋਂ ਭਵਿੱਖ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਸੰਵੇਦਨਸ਼ੀਲ ਮਾਰਗਾਂ 'ਤੇ ਅਜਿਹੀਆਂ ਸਾਂਝੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ ਅਤੇ ਰੇੜ੍ਹੀ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਨਾਜਾਇਜ਼ ਕਬਜ਼ੇ ਨਾ ਕਰਨ ਅਤੇ ਨਿਗਮ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

ਪੰਜਾਬ ਨੂੰ ਕੰਗਾਲ ਬਣਾ ਕੇ ਛੱਡੇਗੀ ਭਗਵੰਤ ਮਾਨ ਸਰਕਾਰ: ਬਲਬੀਰ ਸਿੱਧੂ ਕਿਹਾ, 191 ਕਰੋੜ ਦਾ 'ਕਮਿਸ਼ਨ’ ਵੱਡਾ ਸਕੈਂਡਲ ਸਾਬਤ ਹੋਵੇਗਾ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਗਮਾਡਾ ਨੂੰ 15,000 ਕਰੋੜ ਰੁਪਏ ਦਾ ਮੋਟਾ ਕਰਜ਼ਾ ਲੈਣ ਅਤੇ ਇਹ ਕਰਜ਼ਾ ਲੈਣ ਲਈ ਗੁਜਰਾਤ ਦੀ ਇੱਕ ਨਿੱਜੀ ਫਰਮ ਨੂੰ 191.16 ਕਰੋੜ ਰੁਪਏ ਦੀ ਮੋਟੀ 'ਦਲਾਲੀ' ਦੇਣ ਦੇ ਰਾਹ ਤੋਰਨ ਦੇ ਤੁਗਲਕੀ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ਾ ਦੇਣ ਲਈ ਆਖਿਆ ਹੈ।

ਪੰਜਾਬੀ ਸ਼ਾਰਟਹੈਂਡ ਕੋਰਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ

 ਵਧੇਰੇ ਜਾਣਕਾਰੀ ਲਈ ਉਮੀਦਵਾਰ ਮਿਤੀ 24 ਅਗਸਤ 2026 ਤੱਕ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫਤਰੀ ਸਮੇਂ (ਸੋਮਵਾਰ ਤੋਂ ਸ਼ੁੱਕਰਵਾਰ) ਦਫ਼ਤਰ ਸਹਾਇਕ ਡਾਇਰੈਕਟਰ, ਪੰਜਾਬੀ ਸੈੱਲ, ਸਰਕਾਰੀ ਕਾਲਜ, ਫੇਜ-6 (ਸਾਹਮਣੇ ਸਰਕਾਰੀ ਹਸਪਤਾਲ) ਮੋਹਾਲੀ ਵਿਖੇ ਸੰਪਰਕ ਕਰ ਸਕਦੇ ਹਨ। ਮੋਬਾਇਲ ਨੰਬਰ - 7740077401

 

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

 ਅੰਮ੍ਰਿਤਸਰ ਦੇ ‘ਸਕੂਲ ਆਫ ਐਮੀਨੈਂਸ’, ਮਾਲ ਰੋਡ ਦੀ ਹੋਣਹਾਰ ਵਿਦਿਆਰਥਣ ਟੀਯਾ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ 80ਵਾਂ ਅਜ਼ਾਦੀ ਦਿਵਸ ਮਨਾਇਆ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ 80ਵਾਂ ਅਜ਼ਾਦੀ ਦਿਵਸ

 ਸੱਭਿਆਚਾਰਕ ਪੇਸ਼ਕਾਰੀਆਂ ਨੇ ਹਾਜ਼ਰੀਨ ਦੇ ਦਿਲਾਂ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਮਾਗਮ ਦੇ ਅੰਤ ਰਾਸ਼ਟਰੀ ਗੀਤ ਨਾਲ ਵਿੱਚ ਦੇਸ਼ ਦੀ ਤਰੱਕੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। 
 
 

ਜ਼ੋਨ ਖੇਡ ਮੁਕਾਬਲਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦੇ ਲੜਕਿਆਂ ਦੀ ਸ਼ਾਨਦਾਰ ਜਿੱਤ

 ਸਿੱਖਿਆ ਵਿਭਾਗ ਪੰਜਾਬ ਦੁਆਰਾ 70ਵੀਆਂ ਪੰਜਾਬ ਰਾਜ ਜੋਨ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਇਹਨਾਂ ਮੁਕਾਬਲਿਆਂ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। 

ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫ਼ਤ ਚੈਕਅੱਪ ਕੈਂਪ ਲੱਗਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿਚ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ ।

ਪ੍ਰਿੰਸੀਪਲ ਡਾ. ਪਲਵਿੰਦਰ ਪਾਲ ਸਿੰਘ ਨੂੰ ਸਟੇਟ ਕਮਿਸ਼ਨਰ ਆਫ਼ ਪੰਜਾਬ ਦਾ ਅਹੁਦਾ ਮਿਲਿਆ

ਕੈਂਪ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਨੇ ਸਕਾਊਟਿੰਗ ਅਤੇ ਗਾਈਡਿੰਗ ਦੇ ਸਿਧਾਂਤਾਂ ਨੂੰ ਆਪਣੇ ਸਕੂਲਾਂ ਵਿੱਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਸੰਕਲਪ ਲਿਆ।

ਚੰਡੀਗੜ੍ਹ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਇੰਟਰਐਕਟਿਵ ਮੀਟਿੰਗ-ਕਮ-ਖੁੱਲ੍ਹੀ ਸੁਣਵਾਈ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਕੋਰ ਗਰੁੱਪ ਦੇ ਮੈਂਬਰਾਂ ਅਤੇ ਹੋਰ ਸਬੰਧਤ ਹਿੱਸੇਦਾਰਾਂ ਨਾਲ ਇੱਕ ਇੰਟਰਐਕਟਿਵ ਮੀਟਿੰਗ-ਕਮ-ਖੁੱਲ੍ਹੀ ਸੁਣਵਾਈ ਦਾ ਆਯੋਜਨ ਕੀਤਾ ਗਿਆ।

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

 ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।

ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਸਾਬਕਾ ਫੌਜੀਆਂ ਲਈ ਈ.ਸੀ.ਐਚ.ਐਸ. ਜਾਗਰੂਕਤਾ ਸੈਮੀਨਾਰ ਆਯੋਜਿਤ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਸਾਬਕਾ ਫੌਜੀਆਂ ਦੀ ਭਲਾਈ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾਂਦੀ ਸਿਹਤ ਸਕੀਮ ਈ.ਸੀ.ਐਚ.ਐਸ. ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। 

ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਲਗਾਇਆ ਜਾ ਰਿਹਾ ਹੈ ।

ਵਿਦਿਆਰਥੀਆਂ ਤੇ ਆਮ ਲੋਕਾਂ ਨੇ ਮਿਲ ਕੇ ਪਟਿਆਲਾ ਦੀਆਂ ਪੰਜ ਪ੍ਰਮੁੱਖ ਸੜਕਾਂ ਦੀ ਸਫ਼ਾਈ ਕੀਤੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨਗਰ ਨਿਗਮ, ਪਟਿਆਲਾ ਦੇ ਸਹਿਯੋਗ ਨਾਲ ਆਪਣੀ ਵਡਮੁੱਲੀ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ, ਇਨਕਮ ਟੈਕਸ ਰੋਡ, ਜੇਲ੍ਹ-ਭਾਦਸੋਂ ਰੋਡ, ਘੁੰਮਣ ਰੋਡ ਅਤੇ ਪ੍ਰਤਾਪ ਨਗਰ ਰੋਡ 'ਤੇ ਸਫ਼ਾਈ ਮੁਹਿੰਮ ਚਲਾਈ।

ਵਿਦਿਆਰਥੀਆਂ ਦੇ ਹਿੱਤ ਵਿੱਚ ਵੱਡਾ ਫ਼ੈਸਲਾ: ਗ੍ਰੈਜੂਏਟ ਪਹਿਲੇ ਸਾਲ ਵਿੱਚ ਦਾਖ਼ਲੇ ਲਈ ਵਧੀਆਂ ਤਾਰੀਖਾਂ, 9 ਅਗਸਤ ਨੂੰ ਫਿਰ ਖੁੱਲ੍ਹੇਗਾ ਦਾਖ਼ਲਾ ਪੋਰਟਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਉਨ੍ਹਾਂ ਅਧਿਕਾਰੀਆਂ ਨੂੰ ਪੂਰੀ ਦਾਖ਼ਲਾ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਸਪੰਨ ਕਰਾਉਣ ਨਿਰਦੇਸ਼ ਦਿੱਤੇ ਹਨ। ਸ੍ਰੀ ਢਾਂਡਾ ਨੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਕਿਸਮ ਦੀ ਅਸੁਵਿਧਾ ਤੋਂ ਬਚਣ ਲਈ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੀ ਦਾਖ਼ਲਾ ਸਬੰਧੀ ਪ੍ਰਕਿਰਿਆ ਪੂਰੀ ਕਰ ਲੈਣ।

 

ਡਿਪਟੀ ਕਿਰਤ ਕਮਿਸ਼ਨਰ, ਪੰਚਕੂਲਾ ਦਾ ਦਫ਼ਤਰ ਹੁਣ ਅੰਬਾਲਾ ਕੈਂਟ ਵਿੱਚ ਹੋਵੇਗਾ ਤਬਦੀਲ, ਮੁੱਖ ਮੰਤਰੀ ਨਾਇਬ ਸੈਣੀ ਨੇ ਦਿੱਤੀ ਪ੍ਰਵਾਨਗੀ : ਕਿਰਤ ਮੰਤਰੀ ਅਨਿਲ ਵਿਜ

 ਉਨ੍ਹਾਂ ਦੱਸਿਆ ਕਿ ਡਿਪਟੀ ਕਿਰਤ ਕਮਿਸ਼ਨਰ ਦਾ ਇਹ ਦਫ਼ਤਰ ਪਹਿਲਾਂ ਤੋਂ ਹੀ ਸਰਕਾਰ ਵੱਲੋਂ ਪ੍ਰਵਾਨਿਤ ਅਤੇ ਸਿਰਜਤ ਦਫ਼ਤਰ ਹੈ, ਇਸ ਲਈ ਇਸ ਨੂੰ ਪੰਚਕੂਲਾ ਤੋਂ ਅੰਬਾਲਾ ਕੈਂਟ ਸ਼ਿਫਟ ਕਰਨ ਲਈ ਨਾ ਤਾਂ ਕਿਸੇ ਨਵੇਂ ਅਹੁਦੇ ਦੀ ਸਿਰਜਣਾ ਦੀ ਲੋੜ ਪਵੇਗੀ ਅਤੇ ਨਾ ਹੀ ਰਾਜ ਸਰਕਾਰ ਉੱਤੇ ਕਿਸੇ ਕਿਸਮ ਦਾ ਵਾਧੂ ਵਿੱਤੀ ਬੋਝ ਪਵੇਗਾ।

 

ਫਰੀਡਮ ਫਾਈਟਰਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਮੀਟਿੰਗ

 ਇਸ ਮੌਕੇ ਲੰਬਿਤ ਮਾਮਲਿਆਂ ਦੀ ਨਿਯਮਤ ਸਮੀਖਿਆ ਕਰਨ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।

ਵਿਜੇ ਦੱਤ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਅਚਨਚੇਤ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਬਲਾਕ ਦੇ ਮਾਨਾਵਾਲਾ ਖੇਤਰ ਅਤੇ ਤਲਵੰਡੀ ਡੋਗਰਾ ਪਿੰਡ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੀ ਕੀਤੀ ਸਮੀਖਿਆ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨਾਲ ਨੇ ਵਿਭਾਗਾਂ ਨੂੰ ਸਮਾਂਬੱਧ ਢੰਗ ਨਾਲ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਆਖਿਆ, ਨੀਤੀਗਤ ਮਾਮਲੇ ਰਾਜ ਸਰਕਾਰ ਕੋਲ ਉਠਾਏ ਜਾਣਗੇ

 ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਵਿੱਚ ਕੋਈ ਵੀ ਮਾਮਲਾ ਬਿਨਾਂ ਵਜ੍ਹਾ ਲੰਬਿਤ ਨਾ ਰਹੇ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸ.ਡੀ.ਐਮ. ਬਨੂੜ ਸ੍ਰੀਮਤੀ ਰਮਨਦੀਪ ਕੌਰ, ਡੀ.ਐਸ.ਪੀ. ਬਨੂੜ ਸ੍ਰੀ ਸੁਖਦੇਵ ਸਿੰਘ, ਵਾਈਸ ਚੇਅਰਮੈਨ ਸ੍ਰੀ ਤਰਲੋਚਨ ਸਿੰਘ ਬੈਦਵਾਨ, ਹਲਕਾ ਚੇਅਰਮੈਨ ਖਰੜ ਸ੍ਰੀ ਯਸ਼ਪਾਲ ਬਾਂਸਲ, ਹਲਕਾ ਚੇਅਰਮੈਨ ਡੇਰਾਬੱਸੀ ਸ੍ਰੀ ਅਜੈ ਕੁਮਾਰ, ਹਲਕਾ ਚੇਅਰਮੈਨ ਬਨੂੜ ਸ੍ਰੀ ਗੁਰਪ੍ਰੀਤ ਸਿੰਘ ਧਮਾਲੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਜਵਾਹਰ ਨਵੋਦਿਆ ਵਿਦਿਆਲਿਆ ਕਲਾਸ 6ਵੀਂ ਦਾਖਲਾ ਪ੍ਰੀਖਿਆ 2027-28 ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 7 ਅਗਸਤ ਤੱਕ ਵਧਾਈ

 ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੋਸਪੈਕਟਸ ਵਿੱਚ ਦਿੱਤੀਆਂ ਸਾਰੀਆਂ ਸ਼ਰਤਾਂ ਅਤੇ ਹਦਾਇਤਾਂ ਧਿਆਨ ਨਾਲ ਪੜ੍ਹ ਲੈਣੀਆਂ ਚਾਹੀਦੀਆਂ ਹਨ।

 

ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ

ਅੱਜ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਰਾਜਪੁਰਾ ਦੀ ਪੁਲਸ ਪ੍ਰਸ਼ਾਸਨ ਨਾਲ ਵਪਾਰਕ ਮਿਲਣੀ ਨਵੀਂ ਅਨਾਜ ਮੰਡੀ ਐਸੋਸੀਏਸ਼ਨ ਦੇ ਦਫਤਰ ਵਿਖੇ ਕਰਵਾਈ।

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਸੁਧਾਈ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ 'ਤੇ ਚੋਣ ਅਮਲੇ ਨੂੰ ਦਿੱਤੀ ਵਧਾਈ ਜ਼ਿਲ੍ਹੇ ਨੇ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ; ਖਰੜਾ ਵੋਟਰ ਸੂਚੀ 13 ਅਗਸਤ ਨੂੰ ਹੋਵੇਗੀ ਪ੍ਰਕਾਸ਼ਿਤ

 ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਦਾਅਵੇ ਅਤੇ ਇਤਰਾਜ਼ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਸਾਵਧਾਨੀ ਅਤੇ ਪਾਰਦਰਸ਼ਤਾ ਨਾਲ ਕੀਤਾ ਜਾਵੇ ਤਾਂ ਜੋ ਵੋਟਰ ਸੂਚੀਆਂ ਸਹੀ, ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਈਆਂ ਜਾ ਸਕਣ।

ਅੰਤਰਰਾਸ਼ਟਰੀ ਬਾਘ ਦਿਵਸ ਮੌਕੇ ਛੱਤਬੀੜ ਚਿੜੀਆਘਰ ਵਿਖੇ ਲੋਕਾਂ ਨੂੰ ਬਾਘਾਂ ਦੀ ਸੰਭਾਲ ਲਈ ਕੀਤਾ ਜਾਗਰੂਕ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਜਾਗਰੂਕਤਾ ਪੋਸਟਰ ਜਾਰੀ

 ਅੰਤ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਸੈਲਾਨੀਆਂ ਅਤੇ ਅਧਿਕਾਰੀਆਂ ਨੇ ਜੰਗਲੀ ਜੀਵਾਂ ਅਤੇ ਵਾਤਾਵਰਣ ਦੀ ਰੱਖਿਆ ਲਈ ਸਾਂਝਾ ਸੰਕਲਪ ਲਿਆ।
 

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਮੀਟਿੰਗ ਕਰਵਾਈ ਗਈ।

12345678910