ਹਰੇਕ ਬੱਚੇ ਨੂੰ ਜੀਵਨ ਦੀ ਸਭ ਤੋਂ ਵਧੀਆ ਸੰਭਵ ਸ਼ੁਰੂਆਤ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮਿਸ਼ਨ ਆਰੰਭ' ਡਿਜੀਟਲ ਪਲੇਟਫਾਰਮਾਂ ਰਾਹੀਂ ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਇੱਕ ਦੂਜੇ ਦੇ ਨੇੜੇ ਲਿਆ ਕੇ ਮੁਢਲੀ ਬਾਲ ਅਵਸਥਾ ਦੀ ਸਿੱਖਿਆ ਵਿੱਚ ਵੱਡੀ ਤਬਦੀਲੀ ਲਿਆ ਰਿਹਾ ਹੈ।