ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈਕੇ ਚੱਲ ਰਹੇ ਸ਼ੰਘਰਸ਼ਾਂ ਦੀ ਲੜੀ ਤਹਿਤ ਅੱਜ ਬਲਾਕ ਪੱਧਰੀ ਧਰਨਾ 9ਵੇਂ ਦਿਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਹਮਣੇ ਜਾਰੀ ਰਿਹਾ।