ਪੰਜਾਬ ਸਰਕਾਰ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਬਾਬਾ ਗਾਂਧਾ ਸਿੰਘ ਸਕੂਲ 'ਚ ਅੱਜ ਅੱਗ ਲੱਗਣ ਦੀ ਸਥਿਤੀ 'ਚ ਉਸ ਨਾਲ ਨਜਿੱਠਣ ਸਬੰਧੀ ਉਪਾਅ ਬਾਰੇ ਮੌਕ ਡਰਿੱਲ ਕੀਤੀ ਗਈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸਿਵਲ ਡਿਫੈਂਸ ਵਿਭਾਗ, ਪੁਲਸ ਵਿਭਾਗ, ਸਿਹਤ ਵਿਭਾਗ ਅਤੇ ਹੋਰਨਾ ਅਫਸਰਾਂ ਨੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ।