Tuesday, January 18, 2022
BREAKING NEWS
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੋਵਿਡ ਮਹਾਂਮਾਰੀ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ 'ਚ ਉਪਬਲਧ ਸੇਵਾਵਾਂ ਦਾ ਲਾਭ ਲੈਣ ਦੀ ਅਪੀਲਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਕੀਤਾ ਰਸਮੀ ਐਲਾਨ; ਹਾਈਵੇਅ ਅਤੇ ਹੋਰ ਵੱਖ-ਵੱਖ ਸਥਾਨਾਂ 'ਤੇ ਮੌਜੂਦਾ ਅੰਦੋਲਨ ਮੁਲਤਵੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਾਈਐਂਡ ਜਾਬ ਫੇਅਰ 10 ਦਸੰਬਰ ਨੂੰ: ਡਿਪਟੀ ਕਮਿਸ਼ਨਰਗਾਇਕ ਗੁਰਮੀਤ ਮੀਤ ਦੇ ਨਵੇਂ ਆਏਂ ਗੀਤ, ਸਰਹੰਦ ਦੀ ਦੀਵਾਰ ਨੂੰ ਦੇਸ਼ ਪਰਦੇਸਾਂ ਵਿੱਚੋਂ ਮਿਲਿਆਂ ਭਰਵਾਂ ਹੁੰਗਾਰਾਪੰਜਾਬੀ ਫ਼ਿਲਮ 'ਕਦੇ ਹਾ ਕਦੇ ਨਾ' ਰਾਹੀ ਵੱਖਰੇ ਅੰਦਾਜ਼ ਚ ਨਜਰ ਆਏਗਾ ਕਲਾਕਾਰ: ਹੈਪੀ ਸਿੰਘਜੀਐਸਟੀ ਲਾਗੂ ਹੋਣ ਬਾਅਦ ਪੰਜਾਬ ਵਿੱਚ ਦੂਜੀ ਵਾਰ ਸਭ ਤੋਂ ਵੱਧ ਨਕਦੀ ਇਕੱਤਰ ਪਟਿਆਲਾ ਪੁਲਿਸ ਵੱਲੋ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ-ਐਸ.ਐਸ.ਪੀ.ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਨਵਜੋਤ ਸਿੱਧੂ ਦੀ ਰਿਹਾਇਸ਼ ਵੱਲ ਮਾਰਚਅਧਿਆਪਕ ਮੰਗਾਂ ਹੱਲ ਕਰਨ 'ਚ ਨਾਕਾਮ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਲਾਗੇ ਵਿਸ਼ਾਲ ਰੋਸ ਮੁਜ਼ਾਹਰਾਮੁੱਖ ਮੰਤਰੀ ਚੰਨੀ ਵਲੋਂ ਤਲਵੰਡੀ ਸਾਬੋ ਵਿਖੇ ਵਿਰਾਸਤੀ ਮਾਰਗ ਬਣਾਉਣ ਦਾ ਐਲਾਨ

Mohali

ਹਰ ਘਰ ਦਸਤਕ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਪਿੰਡ ਘੜੂੰਆਂ ਦਾ ਦੌਰਾ

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਭਾਰਤ ਸਮੇਤ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਸਰੂਪ ‘ਓਮੀਕਰੌਨ’ ਦੇ ਉਭਾਰ ਦੇ ਸਨਮੁਖ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤੀਜੀ ਸੰਭਾਵੀ ਲਹਿਰ ਤੋਂ ਬਚਾਅ ਲਈ ਤਿੰਨ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ ਜਿਵੇਂ ਮਾਸਕ ਆਦਿ ਨਾਲ ਮੂੰਹ ਢੱਕ ਕੇ ਰਖਣਾ, ਇਕ ਦੂਜੇ ਤੋਂ ਦੂਰੀ ਬਣਾ ਕੇ ਰਖਣਾ ਅਤੇ ਵਾਰ-ਵਾਰ ਹੱਥ ਧੋਣਾl 

ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦਾ ਲਾਭ ਲੈਣ ਦੀ ਅਪੀਲ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਇਸ ਮੁਹਿੰਮ ਤਹਿਤ 26 ਨਵੰਬਰ ਤੋਂ ਅੱਜ ਤਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ ਕੁਲ 3067 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਰੋਜ਼ਗਾਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗਾ 7 ਦਸੰਬਰ ਨੂੰ ਸਵੈ ਰੁਜ਼ਗਾਰ ਕੈਂਪ

ਪੰਜਾਬ ਸਰਕਾਰ ਦੇ ਘਰ- ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਇਆ ਕਰਵਾਉਣ ਲਈ 7 ਦਸੰਬਰ 2021 ਨੂੰ ਸਵੈ ਰੋਜਗਾਰ ਕੈਂਪ ਰੋਜ਼ਗਾਰ ਦਫ਼ਤਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਜੀ ਵਲੋਂ ਅੱਜ ਮਿਤੀ 03/12/2021 ਨੂੰ ਗਵਰਨਿੰਗ ਕਾਉਂਸਲ ਦੀ ਮੀਟਿੰਗ ਦੋਰਾਨ ਏ.ਡੀ.ਸੀ (ਵਿ) ਜੀ ਦੀ ਮੌਜੂਦਗੀ ਵਿੱਚ ਮੈਗਾ ਜਾਬ ਫੇਅਰ ਅਤੇ ਸਵੈ ਰੋਜਗਾਰ ਮੇਲਿਆਂ ਬਾਰੇ ਰਿਵਿਊ ਲਿਆ ਗਿਆ।

ਬਲਬੀਰ ਸਿੱਧੂ ਨੇ 171 ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ

ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਮਨੌਲੀ ਤੇ ਸੋਹਾਣਾ ਵਿੱਚ 171 ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵੱਡ ਆਕਾਰੀ ਯੋਜਨਾ ਹਰੇਕ ਤਬਕੇ ਦੇ ਲੋਕਾਂ ਨੂੰ ਰਾਹਤ ਦੇ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸੀ

ਚੋਣ ਕਮਿਸ਼ਨ ਦੇ ਡਾਇਰੈਕਟਰ ਨੇ ਈਵੀਐਮ ਅਤੇ ਵੀਵੀਪੈਟਸ ਦੇ ਫਸਟ ਲੈਵਲ ਚੈਕਿੰਗ ਦਾ ਕੀਤਾ ਨਿਰੀਖਣ

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਕ (ਈਵੀਐਮ) ਐਸ ਸੁੰਦਰ ਰਾਜਨ ਦੀ ਅਗਵਾਈ ਵਿੱਚ ਚੋਣ ਕਮਿਸ਼ਨ ਦੀ ਟੀਮ ਨੇ ਈਵੀਐਮ ਵੇਅਰਹਾਊਸ, ਉਦਯੋਗਿਕ ਖੇਤਰ ਫ਼ੇਜ਼-7 ਵਿਖੇ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲ (ਵੀਵੀਪੈਟਸ) ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਕੀਤਾ।

ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ: ਸਿੱਧੂ

ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਉਹ ਵਚਨਬੱਧ ਹਨ ਤਾਂ ਕਿ ਨੌਜਵਾਨ ਵਾਲੇ ਪਾਸੇ ਤੋਂ ਹਟ ਕੇ ਆਪਣੇ ਪਰਿਵਾਰ ਤੇ ਸਮਾਜ ਲਈ ਰਾਹ ਦਸੇਰਾ ਬਣ ਸਕਣ। 

ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 8 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68735 ਮਿਲੇ ਹਨ ਜਿਨ੍ਹਾਂ ਵਿੱਚੋਂ 67631 ਮਰੀਜ਼ ਠੀਕ ਹੋ ਗਏ ਅਤੇ 40 ਕੇਸ ਐਕਟੀਵ ਹਨ । ਜਦਕਿ 1064 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 8 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ

ਸਮਾਰਟ ਵਿਲੇਜ ਮੁਹਿੰਮ: ਦੂਜੇ ਪੜਾਅ ਵਿੱਚ ਜ਼ਿਲ੍ਹੇ ਵਿੱਚ ਪੇਂਡੂ ਵਿਕਾਸ ਲਈ 74.41 ਕਰੋੜ ਰੁਪਏ ਦੀ ਲਾਗਤ ਨਾਲ 1255 ਵਿਕਾਸ ਕਾਰਜ ਸ਼ੁਰੂ

ਜ਼ਿਲ੍ਹੇ ਭਰ ਦੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਹੁਣ ਤੱਕ ਵੱਖ-ਵੱਖ ਗ੍ਰਾਮ ਪੰਚਾਇਤਾਂ ਵਿੱਚ ਪਿੰਡਾਂ ਦੇ ਸਮੁੱਚੇ ਵਿਕਾਸ ਲਈ 74.41 ਕਰੋੜ ਦੀ ਲਾਗਤ ਨਾਲ 1255 ਵਿਕਾਸ ਕਾਰਜ ਸ਼ੁਰੂ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਿਸ਼ੇਸ਼ ਸਮੀਖਿਆ ਮੀਟਿੰਗ ਦੌਰਾਨ ਕਈ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਵਧੀਕ ਡਿਪਟੀ ਕਮਿਸ਼ਨਰ (ਡੀ) ਡਾ: ਹਿਮਾਂਸ਼ੂ ਅਗਰਵਾਲ ਦੀ ਹਾਜ਼ਰੀ ਵਿੱਚ ਦੱਸਿਆ ਕਿ ਪਹਿਲੇ ਪੜਾਅ ਅਧੀਨ ਲਗਪਗ 441 ਵਿਕਾਸ ਕਾਰਜ ਹੋਏ ਸਨ। ਜਿਨ੍ਹਾਂ ਉਤੇ 16.96 ਕਰੋੜ ਰੁਪਏ ਦੀ ਲਾਗਤ ਆਈ।

5 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 2 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68714 ਮਿਲੇ ਹਨ ਜਿਨ੍ਹਾਂ ਵਿੱਚੋਂ 67618 ਮਰੀਜ਼ ਠੀਕ ਹੋ ਗਏ ਅਤੇ 33 ਕੇਸ ਐਕਟੀਵ ਹਨ । ਜਦਕਿ 1063 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਲਾਇਨਜ਼ ਕਲੱਬ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਸੌਂਪੇ ਅਤਿ ਆਧੁਨਿਕ ਬੈਟਨਜ਼

ਜ਼ਿਲ੍ਹੇ ਵਿੱਚ ਟਰੈਫਿਕ ਪ੍ਰਬੰਧ ਨੂੰ ਹੋਰ ਸੁਚਾਰੂ ਰੂਪ ਵਿੱਚ ਚਲਾਉਣ ਦੇ ਮੱਦੇਨਜ਼ਰ ਲਾਇਨਜ਼ ਕਲੱਬ ਵੱਲੋਂ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਅਤਿ ਆਧੁਨਿਕ ਰਾਤ ਨੂੰ ਜਗਣ ਵਾਲੇ ਬੈਟਨਜ਼ ਦਿੱਤੇ ਗਏ ਹਨ, ਜੋ ਖਾਸ ਤੌਰ ਉਤੇ ਰਾਤ ਨੂੰ ਟਰੈਫਿਕ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਈ ਸਿੱਧ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਪੀ. (ਟਰੈਫਿਕ) ਗੁਰਜੋਤ ਸਿੰਘ ਕਲੇਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲਾਇਨਜ਼ ਕਲੱਬ ਵੱਲੋਂ ਉਪਰੋਕਤ ਬੈਟਨ ਸੌਂਪੇ ਜਾਣ ਮੌਕੇ ਕੀਤਾ।

ਮੋਹਾਲੀ ‘ਚ ਵੀਕੈਂਡ ਲੌਕਡਾਊਨ ਖ਼ਤਮ

ਐਸਏਐਸ ਨਗਰ : ਮੋਹਾਲੀ ਵਿਚ ਪ੍ਰਸ਼ਾਸਨ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਐਤਵਾਰ ਨੂੰ ਹਫਤਾਵਾਰੀ ਪਾਬੰਦੀ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਦੁਕਾਨਦਾਰਾਂ ਅਤੇ ਹੋਟਲ ਮਾਲਕਾਂ ਵਿਚ ਖ਼ੁਸ਼ੀ ਵੇਖਣ ਨੂੰ ਮਿਲੀ ਹੈ। ਮਤਲਬ ਕਿ ਹੁਣ ਬਾਕੀ ਦਿਨਾਂ ਵਾਂਗ ਸਾਰੀਆਂ ਦੁਕਾਨਾਂ ਐਤਵਾਰ ਨੂੰ ਵੀ ਖੁੱਲ੍ਹਣਗੀਆਂ। 

ਮੋਹਾਲੀ ਨੂੰ ਮੈਡੀਕਲ-ਹੱਬ ਵਜੋਂ ਕੀਤਾ ਜਾ ਰਿਹੈ ਵਿਕਸਿਤ: ਬਲਬੀਰ ਸਿੰਘ ਸਿੱਧੂ

ਅੱਜ 27 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 22 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡੀ.ਸੀ.

ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 27 ਮਰੀਜ਼ ਠੀਕ ਹੋਏ ਹਨ ਅਤੇ 22 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਦੇ ਪਾਜੇਟਿਵ ਕੁਲ ਕੇਸ 68234 ਮਿਲੇ ਹਨ ਜਿਨ੍ਹਾਂ ਵਿੱਚੋਂ 66922 ਮਰੀਜ਼ ਠੀਕ ਹੋ ਗਏ ਅਤੇ 264 ਕੇਸ  ਐਕਟੀਵ ਹਨ । ਜਦਕਿ 1048 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਜ਼ਿਲ੍ਹੇ ਵਿਚ 44,229 ਬੱਚਿਆਂ ਨੂੰ ਪਿਲਾਈਆਂ ਪੋਲੀਉ-ਰੋਕੂ ਬੂੰਦਾਂ

ਤਿੰਨ ਰੋਜ਼ਾ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਵਿਚ ਕੁਲ 44,229 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਜ਼ਿਲ੍ਹੇ ਵਿਚ 42,120 ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਸੀ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ 27 ਜੂਨ ਨੂੰ ਸ਼ੁਰੂ ਹੋਈ ਪਲਸ ਪੋਲੀਉ ਮੁਹਿੰਮ ਤਹਿਤ ਪਹਿਲੇ ਦਿਨ 0 ਤੋਂ 5 ਸਾਲ ਤਕ ਦੀ ਉਮਰ ਦੇ 19,762 ਅਤੇ ਦੂਜੇ ਦਿਨ 16,157 ਅਤੇ ਤੀਜੇ 8310 ਬੱਚਿਆਂ ਨੂੰ ਦਵਾਈ ਪਿਲਾਈ ਗਈ। 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਿੰਨ ਰੋਜ਼ਾ ਪਲਸ ਪੋਲੀਉ ਮੁਹਿੰਮ ਦੀ ਸ਼ੁਰੂਆਤ

Farmer Protest : ਪਹਿਲਾਂ ਕਿਸਾਨਾਂ ਨੇ ਗੁਰਦੁਆਰਾ ਅੰਬ ਸਾਹਿਬ ਡੇਰੇ ਲਾਏ ਫਿਰ ਬੋਲਿਆ ਹੱਲਾ

ਮੋਹਾਲੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਤੜਕੇ ਤੋਂ ਚਲ ਰਹੀਆਂ ਤਿਆਰੀਆਂ ਮਗਰੋਂ ਰਾਜ ਭਵਨ ਵੱਲ ਮਾਰਚ ਕਰਨ ਲਈ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਸਥਾਨਕ ਗੁਰਦੁਆਰਾ ਅੰਬ ਸਾਹਿਬ ਵਿੱਖੇ ਇਕੱਠੇ ਹੋਏ। ਇਸ ਤੋਂ ਬਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਲਈ ਆਯੋਜਿਤ ਤਿੰਨ ਰੋਜ਼ਾ ਇਮਿਊਨਿਟੀ ਐਂਡ ਵੈੱਲਬੀਇੰਗ ਪ੍ਰੋਗਰਾਮ ਸਫ਼ਲਤਾ ਪੂਰਵਕ ਹੋਇਆ ਸੰਪੰਨ

ਸਰਕਾਰੀ ਮੁਲਾਜ਼ਮਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚਲਾਇਆ ਤਿੰਨ ਰੋਜ਼ਾ ਇਮਿਊਨਿਟੀ ਐਂਡ ਵੈੱਲਵੀਇੰਗ ਪ੍ਰੋਗਰਾਮ ਅੱਜ ਸਫਲਤਾ ਪੂਰਵਕ ਸੰਪੰਨ ਹੋਇਆ। ਇਸ ਮੌਕੇ ਸ੍ਰੀਮਤੀ ਆਸ਼ਿਕਾ ਜੈਨ ਏਡੀਸੀ (ਜਨਰਲ) ਨੇ ਆਰਟ ਆਫ਼ ਲੀਵਿੰਗ ਸੰਸਥਾ ਦੀ ਟੀਮ ਦਾ ਯੋਗ/ਸਾਧਨਾ ਦੀ ਟ੍ਰੇਨਿੰਗ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਅਜੋਕੀ ਭੱਜ-ਨੱਠ ਭਰਪੂਰ ਜਿੰਦਗੀ ਤਣਾਅ ਅਤੇ ਮਾਨਸਿਕ ਬਿਮਾਰੀਆਂ ਪੈਦਾ ਕਰਦੀ ਹੈ। ਤਣਾਅ ਗ੍ਰਸਤ ਆਦਮੀ ਦੀ ਇਮਿਊਨਿਟੀ (ਰੋਗਾਂ ਨਾਲ ਲੜਨ ਦੀ ਸ਼ਕਤੀ) ਘੱਟ ਜਾਂਦੀ ਹੈ ਅਤੇ ਉਸ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। 

ਪੁਲਿਸ ਕੁੱਝ ਨਾ ਕਰ ਸਕੀ ਤਾਂ ਪਾਲਤੂ ਕੁੱਤੇ ਨੇ ਮਾਲਕ ਦੀ ਲਾਸ਼ ਇਵੇਂ ਲੱਭੀ

ਮੋਹਾਲੀ : ਮੋਹਾਲੀ ਵਿਚ ਨਯਾਗਾਉ ਇਲਾਕੇ ਵਿਚ ਇਕ ਵਿਅਕਤੀ ਗ਼ਾਇਬ ਹੋ ਗਿਆ ਸੀ ਅਤੇ ਪੁਲਿਸ ਉਸ ਨੂੰ ਲੱਭ ਰਹੀ ਸੀ ਪਰ ਹੁਣ ਜੋ ਕੰਮ ਪੁਲਿਸ ਨਹੀਂ ਕਰ ਸਕੀ ਉਹ ਕੰਮ ਪਾਲਤੂ ਕੁੱਤੇ ਨੇ ਕਰ ਵਿਖਾਇਆ ਹੈ। ਮਤਲਬ ਕਿ ਮ੍ਰਿਤਕ ਨੂੰ ਕਾਤਲ ਨੇ ਕਤਲ ਕਰਨ 

ਹੁਣ ਸਪੂਤਨਿਕ (Sputnik) ਵੈਕਸੀਨ ਸਨਿਚਰਵਾਰ ਤੋਂ ਮੋਹਾਲੀ ਵਿੱਚ ਉਪਲਬਧ ਹੋਵੇਗੀ

ਮੁਹਾਲੀ: ਕੋਰੋਨਾ ਮਾਰੂ ਦੋ ਤਰ੍ਹਾਂ ਦੇ ਟੀਕੇ ਭਾਰਤ ਵਿਚ ਵਿਕਸਤ ਕੀਤੇ ਜਾ ਚੁੱਕੇ ਹਨ ਅਤੇ ਕੁੱਝ ਸਮਾਂ ਪਹਿਲਾਂ ਭਾਰਤ ਦੇਸ਼ ਵਿਚ ਤੀਜੀ ਟੀਕਾ ਰੂਸ ਦੀ ਕੋਰੋਨਾ ਵੈਕਸੀਨ ਸਪੂਤਨਿਕ ਨੂੰ ਮਨਜ਼ੂਰੀ ਮਿਲ ਗਈ ਸੀ ਤੇ ਇਹ ਕਈ ਸ਼ਹਿਰਾਂ ਵਿੱਚ ਲੋਕਾਂ ਨੂੰ ਵੀ ਦਿੱਤੀ ਜਾ ਰਹੀ ਹੈ। 

ਸਿਖਿਆ ਸਕੱਤਰ ਦੇ ਦਫਤਰ ਸਾਹਮਣੇ ਕੱਚੇ ਅਧਿਆਪਕਾਂ ‘ਚੋਂ ਇਕ ਅਧਿਆਪਕਾ ਨੇ ਖਾਧੀ ਸਲਫਾਸ

ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਸਾਹਮਣੇ ਇੱਕ ਪਾਸੇ ਪੁਲੀਸ ਨਾਲ ਜ਼ੋਰ ਅਜ਼ਮਾਈ ਜਾਰੀ ਹੈ ਤੇ ਦੂਜੇ ਪਾਸੇ ਬਿਲਡਿੰਗ ਦੇ ਸਾਰੇ ਗੇਟਾਂ ਨੂੰ ਘੇਰੇ ‘ਚ ਲੈ ਲਿਆ ਹੈ। ਅਬੋਹਰ ਦੀ ਇੱਕ ਅਧਿਆਪਕਾ ਗੁਰਵੀਰ ਕੌਰ ਵੱਲੋਂ ਸਲਫਾਸ ਦੀਆ ਗੋਲ਼ੀਆਂ ਨਿਗਲ ਜਾਣ ਤੋਂ ਬਾਦ ਉਸਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਹਾਲਾਤ ਪੂਰੇ ਖਿਚਾਅ ਤੇ ਤਨਾਅਪੂਰਨ ਬਣੇ ਹੋਏ ਹਨ। ਪੁਲਿਸ ਦੇ ਜਵਾਨ ਸਥਿੱਤੀ ਤੇ ਕਾਬੂ ਪਾਉਣ ਲਈ ਹੱਥ ਪੈਰ ਮਾਰ ਰਹੇ ਹਨ ਪਰ ਛੱਤ ਉੱਪਰ ਖੜੇ ਪੰਜ ਅਧਿਆਪਕ ਪੁਲਿਸ ਲਈ ਖਤਰਾ ਬਣੇ ਹੋਏ ਹਨ।

ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿਖਿਆ ਭਵਨ 'ਤੇ ਚੜ੍ਹੇ ਅਧਿਆਪਕ

ਮੋਹਾਲੀ : ਲਗਾਤਾਰ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਨੇ ਅੱਜ ਅਚਨਚੇਤ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰ ਲਿਆ। 5 ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦੀ 7ਵੀਂ ਮੰਜ਼ਿਲ ਉਤੇ ਜਾ ਚੜ੍ਹੇ। ਕੱਚੇ ਅਧਿਆਪਕਾਂ ਨੇ ਭਵਨ ਉਪਰ 

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 55 ਸਰਕਾਰੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ

ਜ਼ਿਲ੍ਹਾ ਐਸ.ਏ.ਐਸ ਨਗਰ ਵਿਚ ਇਸ ਵੇਲੇ ਕੁਲ 55 ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਟੀਕੇ ਲਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਿਕਰਾਂਤ ਨਾਗਰਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਵੇਲੇ ਜਿਲ਼੍ਹੇ ਵਿਚ ਕੋਵਿਡ ਰੋਕੂ ਦਵਾਈ ਦੀ ਕੋਈ ਘਾਟ ਨਹੀਂ ਹੈ ਅਤੇ ਸਾਰੇ ਯੋਗ ਲਾਭਪਾਤਰੀਆਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਦਸਿਆ ਕਿ ਇਸ ਵੇਲੇ ਜ਼ਿਲ੍ਹਾ ਭਰ ਵਿਚ 11 ਪੱਕੇ ਅਤੇ 44 ਆਰਜ਼ੀ ਟੀਕਾਕਰਨ ਕੇਂਦਰ ਚੱਲ ਰਹੇ ਹਨ।

ਮੋਹਾਲੀ ਸਿਹਤ ਵਿਭਾਗ ਨੇ ਗ਼ਰੀਬ ਆਟੋ ਚਾਲਕ ਦੇ ਬੱਚੇ ਦੀ ਫੜੀ ‘ਬਾਂਹ’

ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵਲੋਂ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਮੁਹੰਮਦ ਸਾਹਰੁਖ ਉਰਫ ਨੀਲਾ, ਗ੍ਰਿਫਤਾਰ : ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਮਾੜੇ ਅਂਨਸਰਾ ਖਿਲਾਫ ਚਲਾਈ ਵਿੱਢੀ ਮੁਹਿੰਮ ਤਹਿਤ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ਼੍ਰੀ ਮੁਖਤਿਆਰ ਰਾਏ, ਐਸ.ਪੀ (ਆਪਰੇਸ਼ਨ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਸੁਖਬੀਰ ਸਿੰਘ ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਮੁਹੰਮਦ ਸਾਹਰੁੱਖ ਉਰਫ ਨੀਲਾ ਨੂੰ ਗ੍ਰਿਫਤਾਰ ਕੀਤਾ।

ਸੁਖਬੀਰ ਬਾਦਲ ਤੇ ਉਸ ਦੇ 200 ਸਾਥੀਆਂ ਵਿਰੁਧ ਪਰਚਾ ਦਰਜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਵਿਰੁਧ ਖਰੂਦ ਪਾਉਣ 'ਤੇ ਪਰਚਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਤੇ 200 ਦੇ ਕਰੀਬ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 188, 269,270 ਤੇ ਐਕਟ, 2005 ਦੀ ਧਾਰਾ 51-ਏ

ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

ਐਸ.ਏ.ਐਸ ਨਗਰ ਚ ਬਣਨਗੇ ਦੋ ਨਵੇਂ ਅਰਬਨ ਪ੍ਰਾਇਮਰੀ ਹੈਲਥ ਸੈੱਟਰ

ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਔਨਲਾਈਨ ਸਿਖਲਾਈ ਕਰਵਾਇਆ ਕੋਰਸ

ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਔਨਲਾਈਨ “ਸਿਖਲਾਈ ਕੋਰਸ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਐਸੋਸੀਏਟ ਡਾਇਰੈਕਟਰ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਕੋਰਸ ਵਿੱਚ 18 ਕਿਸਾਨ ਅਤੇ ਕਿਸਾਨ ਔਰਤਾਂ ਨੇ ਭਾਗ ਲਿਆ।
ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਿਸਾਨਾਂ ਨੂੰ ਕਰੋਨਾ ਮਹਾਂਮਾਰੀ ਦੌਰਾਨ ਸਬਜ਼ੀਆਂ ਦੀ ਖੇਤੀ ਨੂੰ ਅਪਣਾਉਣ ਬਾਰੇ ਉਤਸ਼ਾਹਿਤ ਕੀਤਾ। ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਲਈ ਮਿੱਟੀ ਮੁਤਾਬਿਕ  ਫ਼ਸਲਾਂ ਦੀ ਚੋਣ, ਫ਼ਸਲਾਂ ਦੀ ਸਹੀ ਅਵਸਥਾ ਅਤੇ ਸਹੀ ਸਮੇਂ ਉੱਤੇ ਸਿੰਚਾਈ ਦੇਣ ਤੇ ਜ਼ੋਰ ਦਿੱਤਾ ਗਿਆ ।

ਪਿੰਡਾਂ ਵਿਚ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ ਕੋਵਿਡ ਸਰਵੇ : ਸਿਵਲ ਸਰਜਨ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਫ਼ੇ਼ਜ਼ 6 ਵਿਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਡਾ. ਬੀ.ਆਰ. ਅੰਬੇਦਕਰ ਮੈਡੀਕਲ ਕਾਲਜ ਲਈ ਜਮੀਨ ਦੀ ਲੀਜ ਡੀਡ ‘ਤੇ ਹੋਏ ਹਸਤਾਖਰ

ਬੀਬੀ ਸੁਰਜੀਤ ਕੌਰ ਕਾਲਕਟ ਦਾ ਦਿਹਾਂਤ

ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਇਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਦੱਸਣਯੋਗ ਹੈ ਕਿ ਬੀਬੀ ਸੁਰਜੀਤ ਕੌਰ ਕਾਲਕਟ ਪਿਛਲੇ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਹਨ ਜਿਨ੍ਹਾਂ ਦਾ 29 ਮਈ ਨੂੰ ਦਿਹਾਂਤ ਹੋ ਗਿਆ ਸੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਮੋਹਾਲੀ ਵਿਚ ਦੁਕਾਨਾਂ ਖੁਲ੍ਹਣ ਸਬੰਧੀ ਨਵੇਂ ਹੁਕਮ

ਮੋਹਾਲੀ : ਕੋਰੋਨਾ ਵਾਇਰਸ ਪੂਰੇ ਦੇਸ਼ ਵਿਚ ਫ਼ੈਲਿਆ ਹੋਇਆ ਹੈ ਪਰ ਹੁਣ ਇਸ ਦੀ ਰਫ਼ਤਾਰ ਘਟ ਹੋਣ ਕਾਰਨ ਕੁੱਝ ਪਾਬੰਦੀਆਂ ਵਿਚ ਢਿਲ ਦਿਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੋਵਿਡ ਦੇ ਐਕਟਿਵ ਮਾਮਲਿਆਂ ਦੀ ਗਿਣਤੀ 'ਚ ਕਮੀ ਦੇ ਮੱਦੇਨਜ਼ਰ ਮੋਹਾਲੀ ਸ਼ਹਿਰ ਵਿਚ

ਬੀਤੀ ਸ਼ਾਮ ਪਈ ਬਾਰਸ਼ ਨੇ ਲੋਕਾਂ ਨੂੰ ਦਿਤੀ ਗਰਮੀ ਤੋਂ ਰਾਹਤ

ਚੰਡੀਗੜ੍ਹ, ਮੋਹਾਲੀ : ਟ੍ਰਾਈ ਸਿਟੀ ਵਿਚ ਸੋਮਵਾਰ ਸ਼ਾਮ ਤੋਂ ਹੀ ਮੌਸਮ ਅਚਾਨਕ ਬਦਲ ਗਿਆ, ਤੇਜ਼ ਹਨੇਰੀ ਅਤੇ ਭਾਰੀ ਬਰਸਾਤ ਨੇ ਇਕ ਵਾਰ ਤਾਂ ਲੋਕਾਂ ਨੂੰ ਡਰਾ ਦਿਤਾ ਪਰ ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ। ਇਕ ਦਿਨ ਪਹਿਲਾਂ ਪਈ ਬਰਸਾਤ ਦੀ ਤਰ੍ਹਾਂ ਹੀ ਬੀਤੀ ਰਾਤ ਕ

ਪੰਜਾਬ ਸਰਕਾਰ ਵੱਲੋਂ ਟ੍ਰੀਬੋ ਹੋਟਲ ਦੀ ਭਾਈਵਾਲੀ ਨਾਲ ਮੋਬਾਈਲ ਕੋਵਿਡ ਕੇਅਰ ਯੂਨਿਟ ਸਥਾਪਤ-- ਬਲਬੀਰ ਸਿੱਧੂ

ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਦੂਰ ਦੁਰਾਡੇ ਦੇ ਪਿੰਡਾਂ ਵਿੱਚ ਕਵਿਡ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਵਿਚ ਇਕ ਮੋਬਾਈਲ ਕੋਵਿਡ ਕੇਅਰ ਯੂਨਿਟ (ਐਮ.ਸੀ.ਸੀ.ਯੂ.) ਸਥਾਪਤ ਕੀਤੀ ਹੈ। ਇਹ ਜਾਣਕਾਰੀ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਐਮ.ਸੀ.ਸੀ.ਯੂ ਨੂੰ ਹਰੀ ਝੰਡੀ ਦਿਖਾਉਂਦਿਆਂ ਦਿੱਤੀ।

ਕੋਰੋਨਾ ਦੇ ਕੇਸ ਘਟੇ ਪਰ ਸਾਵਧਾਨੀਆਂ ਹਾਲੇ ਵੀ ਜ਼ਰੂਰੀ : ਸਿਵਲ ਸਰਜਨ

ਚੰਡੀਗੜ੍ਹ-ਮੋਹਾਲੀ ਵਿਚ ਐਤਵਾਰ ਆਈ ਤੇਜ਼ ਹਨੇਰੀ ਨੇ ਕੀਤਾ ਨੁਕਸਾਨ

ਚੰਡੀਗੜ੍ਹ, ਮੋਹਾਲੀ : ਸ਼ਨਿਚਰਵਾਰ ਰਾਤ ਮੌਸਮ ਅਚਾਨਕ ਬਦਲ ਗਿਆ, ਤੇਜ਼ ਹਨੇਰੀ ਅਤੇ ਭਾਰੀ ਬਰਸਾਤ ਨੇ ਬਹੁਤ ਨੁਕਸਾਨ ਕੀਤਾ। ਰਾਤ ਨੂੰ ਆਏ ਤੂਫ਼ਾਨ ਨਾਲ ਚੰਡੀਗੜ੍ਹ, ਮੋਹਾਲੀ ਦੇ ਕਈ ਇਲਾਕਿਆਂ 'ਚ ਕਾਫੀ ਨੁਕਸਾਨ ਹੋਇਆ। ਜਗ੍ਹਾ-ਜਗ੍ਹਾ ਦਰੱਖਤ ਡਿੱਗੇ, ਕਈ ਜਗ੍ਹਾਂ ਉਤੇ ਵਾਹਨ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ

‘ਸਵੱਛ ਭਾਰਤ’ ਮੁਹਿੰਮ : ਜ਼ਿਲ੍ਹਾ ਹਸਪਤਾਲ ਮੋਹਾਲੀ ਪੰਜਾਬ ਭਰ ਵਿਚੋਂ ਦੂਜੇ ਸਥਾਨ ’ਤੇ

‘ਸਵੱਛ ਭਾਰਤ’ ਮੁਹਿੰਮ ਤਹਿਤ ਚਲਾਏ ਜਾ ਰਹੇ ਕਾਇਆਕਲਪ ਪ੍ਰੋਗਰਾਮ ਅਧੀਨ ਵੱਡੀ ਪੁਲਾਂਘ ਪੁੱਟਦਿਆਂ ਜ਼ਿਲ੍ਹਾ ਹਸਪਤਾਲ ਮੋਹਾਲੀ ਨੇ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹੇ ਦੀਆਂ ਅੱਠ ਹੋਰ ਸਰਕਾਰੀ ਸਿਹਤ ਸੰਸਥਾਵਾਂ ਨੇ ਵੀ ਵੱਡੀਆਂ ਮੱਲਾਂ ਮਾਰੀਆਂ ਹਨ। ਇਹ ਵੱਕਾਰੀ ਰੁਤਬੇ ਹਾਸਲ ਹੋਣ ’ਤੇ ਕੇਕ ਕੱਟ ਕੇ ਖ਼ੁਸ਼ੀ ਮਨਾਉਂਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਕਾਇਆਕਲਪ ਪ੍ਰੋਗਰਾਮ ਅਧੀਨ ਹਰ ਸਾਲ ਸਿਹਤ ਸੰਸਥਾਵਾਂ ਨੂੰ ਕਈ ਪੈਮਾਨਿਆਂ ’ਤੇ ਜਾਂਚਿਆ ਜਾਂਦਾ ਹੈ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸਾਫ਼-ਸਫ਼ਾਈ, ਮਰੀਜ਼ਾਂ ਦੇ ਬੈਠਣ ਲਈ ਪ੍ਰਬੰਧ, ਸਜਾਵਟ, ਸਟਾਫ਼ ਦੀ ਡਰੈਸ, ਪੀਣ ਵਾਲਾ ਪਾਣੀ, ਪਾਰਕ, ਮਰੀਜ਼ਾਂ ਲਈ ਡਾਕਟਰੀ ਸਹੂਲਤਾਂ, ਹਸਪਤਾਲ ਦਾ ਸਮੁੱਚਾ ਵਾਤਾਵਰਣ ਆਦਿ ਸ਼ਾਮਲ ਹੁੰਦੇ ਹਨ।

ਮੋਹਾਲੀ ਵਿਚ ਕੋਰੋਨਾ ਦੇ 268 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 65483 ਮਿਲੇ ਹਨ ਜਿਨ੍ਹਾਂ ਵਿੱਚੋਂ 59872 ਮਰੀਜ਼ ਠੀਕ ਹੋ ਗਏ ਅਤੇ 4722 ਕੇਸ ਐਕਟੀਵ ਹਨ । ਜਦਕਿ 889 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 558 ਮਰੀਜ਼ ਠੀਕ ਹੋਏ ਹਨ ਅਤੇ 268 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 7 ਮਰੀਜਾਂ ਦੀ ਮੌਤ ਹੋਈ । 

123