Friday, May 03, 2024

Mohali Covid

ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 8 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68735 ਮਿਲੇ ਹਨ ਜਿਨ੍ਹਾਂ ਵਿੱਚੋਂ 67631 ਮਰੀਜ਼ ਠੀਕ ਹੋ ਗਏ ਅਤੇ 40 ਕੇਸ ਐਕਟੀਵ ਹਨ । ਜਦਕਿ 1064 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 8 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ

ਕੈਰੀਅਰ ਪੁਆਇੰਟ ਗੁਰੂਕੁਲ ਮੋਹਾਲੀ ਦੇ ਵਿਦਿਆਰਥੀਆਂ ਤੇ ਸਟਾਫ਼ ਦੇ 17 ਨਮੂਨੇ ਪਾਜ਼ੇਟਿਵ

ਸਕੂਲ ਦੀ ਰਿਹਾਇਸ਼ ਵਿੱਚ ਰਹਿੰਦੇ ਵਿਦਿਆਰਥੀਂਆਂ ਵੱਲੋਂ ਦਰਮਿਆਨੇ ਤੋਂ ਤੇਜ਼ ਬੁਖਾਰ ਤੋਂ ਪੀੜਤ ਹੋਣ ਸਬੰਧੀ ਸ਼ਿਕਾਇਤ ਮਿਲਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਇਥੇ ਰਹਿਣ ਵਾਲਿਆਂ ਦੇ ਕੋਵਿਡ-19 ਟੈਸਟ ਕਰਵਾਉਣ ਲਈ ਇਕ ਮੈਡੀਕਲ ਟੀਮ ਭੇਜੀ ਗਈ। ਪਿੰਡ ਟੰਗੋਰੀ, ਬਨੂੜ ਰੋਡ, ਮੋਹਾਲੀ ਨੇੜੇ ਸਥਿਤ ਕੈਰੀਅਰ ਪੁਆਇੰਟ ਗੁਰੂਕੁਲ ਤੋਂ ਲਏ ਗਏ ਨਮੂਨਿਆਂ ਦੀ ਰਿਪੋਰਟ ਤੋਂ ਪਤਾ ਲੱਗਾ ਹੈ ਦੇਰ ਸ਼ਾਮ ਤੱਕ ਲਏ ਗਏ ਕੋਵਿਡ ਦੇ 100 ਨਮੂਨਿਆਂ ਵਿੱਚੋਂ ਵਿਦਿਆਰਥੀਆਂ ਅਤੇ ਸਟਾਫ਼ ਸਮੇਤ 17 ਵਿਅਕਤੀ ਪਾਜ਼ੇਟਿਵ ਪਾਏ ਗਏ। 

ਐਸ.ਏ.ਐਸ. ਨਗਰ ਵਿਚ ਕਰੋਨਾ (Covid-19) ਦੇ 697 ਨਵੇਂ ਮਾਮਲੇ ਸਾਹਮਣੇ ਆਏ

ਜ਼ਿਲ੍ਹੇ ਵਿਚ ਕਰੋਨਾ ਦੇ 697 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 527 ਦੇ ਕਰੀਬ ਮਰੀਜ਼ਾਂ ਨੇ ਕਰੋਨਾ ਤੋਂ ਜਿੱਤ ਪ੍ਰਾਪਤ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ 19 ਦੇ 527 ਮਰੀਜ਼ ਸਿਹਤਯਾਬ ਹੋਏ ਹਨ ਅਤੇ 697 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ । 

ਐਸ.ਏ.ਐਸ. ਨਗਰ ਵਿਚ 216 ਮਰੀਜ਼ਾਂ ਨੇ ਦਿੱਤੀ ਕਰੋਨਾ ਨੂੰ ਮਾਤ, ਇਕ ਦੀ ਮੌਤ

ਐਸ.ਏ.ਐਸ. ਨਗਰ ਵਿਚ 216 ਮਰੀਜ਼ਾਂ ਨੇ ਦਿੱਤੀ ਕਰੋਨਾ ਨੂੰ ਮਾਤ,