Sunday, May 05, 2024

Mohali News

ਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਪੀ.ਸੀ.ਐਸ ਵੱਲੋ ਮੈਸਰਜ਼ ਮੈਸ:ਡੀ.ਸੀ. ਓਵਰਸਿਸ ਐਸ.ਸੀ.ਓ. ਨੰਬਰ 36 ,ਦੂਜੀ ਮੰਜਿਲ, ਸੈਕਟਰ 71 ਮੋਹਾਲੀ ਅਤੇ ਜੇ.ਐਮ. ਇੰਟਰਪਰਾਇਸਿਜ਼ ਐਸ.ਸੀ.ਐਫ. ਨੰਬਰ 26 ਦੂਜੀ ਮੰਜਿਲ ਫੇਜ਼ 6 ਮੋਹਾਲੀ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਡੇਂਗੂ ਫੈਲਣ ਤੋਂ ਰੋਕਣ ਲਈ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡਿਪਟੀ ਕਮਿਸ਼ਨਰ

ਪਿੰਡ ਮਦਨਹੇੜੀ ਦੀ ਪੰਚਾਇਤ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਪਿੰਡ ਮਦਨਹੇੜੀ ਬਲਾਕ ਖਰੜ ਦੀ ਪੰਚਾਇਤ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਮਤਾ ਪਾਕੇ ਸਹਿਮਤੀ ਪ੍ਰਗਟਾਈ ਕਿ ਝੋਨੇ ਦੀ ਪਰਾਲੀ ਨੂੰ ਇਸ ਪਿੰਡ ਦਾ ਕੋਈ ਵੀ ਕਿਸਾਨ ਅੱਗ ਨਹੀ ਲਗਾਏਗਾ,

ਜ਼ਿਲ੍ਹਾ ਸਿਹਤ ਵਿਭਾਗ ਨੇ ਦੁਕਾਨਦਾਰਾਂ ਨੂੰ ਰਿਸ਼ਵਤ ਮੰਗਣ ਵਾਲੇ ਜਾਅਲੀ ਅਫ਼ਸਰਾਂ ਤੋਂ ਕੀਤਾ ਚੌਕਸ

ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ/ਫੱਲ ਵਿਕਰੇਤਾਵਾਂ, ਦੋਧੀਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓ.) ਨੂੰ ਰਿਸ਼ਵਤ ਦੀ ਮੰਗ ਕਰਨ ਵਾਲੇ ਮਾੜੇ ਅਨਸਰਾਂ ਵਿਰੁਧ ਚੌਕਸ ਕੀਤਾ ਹੈ।

ਅਜ਼ਾਦੀ ਦਿਹਾੜੇ ਮੌਕੇ ਫੇਜ 5 ਮੋਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ, ਸ੍ਰੀ ਬ੍ਰਮ ਸ਼ੰਕਰ ਕਰਨਗੇ ਲੋਕ ਅਰਪਣ

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਦੇ ਉਦੇਸ ਨਾਲ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਵਿਚ 15 ਅਗਸਤ ਨੂੰ ਮੋਹਾਲੀ ਫੇਜ 5 ਵਿੱਚ ਬਣੇ ਆਮ ਆਦਮੀ ਕਲੀਨਿਕ ਨੂੰ ਜਿਲੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੰਮਾਂ ਦਾ ਲਿਆ ਜਾਇਜ਼ਾ

ਕੇਂਦਰ ਸਰਕਾਰ ਦੁਆਰਾ ਗਠਿਤ ਟੀਮ ਦੇ ਮੈਂਬਰ ਸ੍ਰੀ ਰਵੀ ਗੁਪਤਾ ਡਾਇਰੈਕਟਰ ਮਨਿਸਟਰੀ ਆਫ ਸਟੈਟਿਕਸ ਪ੍ਰੋਗਰਾਮ ਐਂਡ ਇੰਪਲੀਮੈਂਟਸ਼ਨ ਭਾਰਤ ਸਰਕਾਰ ਨਵੀਂ ਦਿੱਲੀ ਅਤੇ ਸ੍ਰੀ ਕੁਲਦੀਪ ਮਲਿਕ ਮੈਂਟਰਲ ਵਾਟਰ ਐਂਡ ਪਾਵਰ ਰਿਸਰਚ ਸਟੇਸ਼ਨ ਪੂਨੇ ਵੱਲੋਂ ਅੱਜ ਭਾਰਤ ਸਰਕਾਰ ਦੁਆਰਾ ਚਲਾਈ ਗਈ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਜਿਲ੍ਹੇ ਅੰਦਰ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ ।

ਮੋਹਾਲੀ ਪੁਲਿਸ ਨੇ ਟ੍ਰਾਈਸਿਟੀ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼

ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ/ਗੈਂਗਸਟਰਾ ਵਿਰੋਧੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੂੰ ਟ੍ਰਾਈਸਿਟੀ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ।

ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਰੂਪਨਗਰ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਮੋਹਾਲੀ ਦੀਆਂ ਤਿੰਨ ਸੁਸਾਇਟੀਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਕੀਤੀ

ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਰੋਪੜ ਰੇਂਜ ਪੁਲਿਸ ਨੇ ਅੱਜ ਮੋਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ।

ਮੋਹਾਲੀ ਏਡੀਸੀ (ਸ਼ਹਿਰੀ ਵਿਕਾਸ) ਨੇ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੋਹਾਲੀ ਜ਼ਿਲ੍ਹੇ ਦੇ ਖਰੜ ਬਲਾਕ ਵਿੱਚ ਨਵੀਂ ਵੇਸਟ ਮੈਨੇਜਮੈਂਟ ਯੂਨਿਟ ਸਥਾਪਤ ਕਰਨ ਦਾ ਐਲਾਨ ਕੀਤਾ।

ਵਿਸ਼ਵ ਵਾਤਾਵਰਨ ਦਿਵਸ ਮੌਕੇ ’ਤੇ ਮੋਹਾਲੀ ਏਡੀਸੀ (ਸ਼ਹਿਰੀ ਵਿਕਾਸ) ਪੂਜਾ ਸਿਆਲ ਗਰੇਵਾਲ ਨੇ ਮੋਹਾਲੀ ਸਥਿਤ ਗੈਰ ਸਰਕਾਰੀ ਸੰਸਥਾ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੋਹਾਲੀ ਜ਼ਿਲ੍ਹੇ ਦੇ ਖਰੜ ਬਲਾਕ ਦੇ ਹਰੇਕ ਪਿੰਡ ਵਿੱਚ ਵੇਸਟ ਮੈਨੇਜਮੈਂਟ ਯੂਨਿਟ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ।

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਅਹਿਮੀਅਤ ਦਿੰਦਿਆਂ ਅੱਜ ਹਲਕਾ ਡੇਰਾਬੱਸੀ ਵਿਧਾਇਕ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਵਲੋਂ ਪਿੰਡ ਬਸੌਲੀ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸ਼ੁਰੂਆਤ ਕਰਵਾਈ ਗਈ।

ਨਗਰ ਨਿਗਮ ਮੋਹਾਲੀ ਵਿੱਚ ਇੰਸਪੈਟਰਾਂ ਸਹਿਤ ਉੱਚਾਧਿਕਾਰੀਆਂ ਵਲੋਂ ਨਿਗਮ ਮੋਹਾਲੀ ਵਿੱਚ ਹੋ ਰਹੇ ਵੱਡੇ ਪੱਧਰ ਉੱਤੇ ਘਪਲੇਬਾਜੀਆਂ ਨੂੰ ਲੈ ਕੇ ਪੀੜਤਾਂ ਵਲੋਂ ਜਤਾਇਆ ਰੋਸ਼

 ਨਗਰ ਨਿਗਮ ਮੋਹਾਲੀ ਵਿੱਚ ਹੋ ਰਹੇ ਵੱਡੇ ਪੱਧਰ ਉੱਤੇ ਘਪਲੇਬਾਜੀਆਂ  ਦੇ ਸ਼ਿਕਾਰ ਭਾਰੀ ਗਿਣਤੀ ਵਿੱਚ ਪੀੜਤ  ਲੋਕਾਂ  ਨੂੰ ਨਾਲ ਲੈ ਕੇ ਬੁੱਧਵਾਰ ਨੂੰ  ਅਤਿਆਚਾਰ ਅਤੇ  ਭ੍ਰਿਸ਼ਟਾਚਾਰ   ਵਿਰੋਧੀ ਫਰੰਟ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗੁਵਾਈ ਵਿੱਚ ਨਗਰ ਨਿਗਮ ਮੋਹਾਲੀ ਦਫ਼ਤਰ ਦਾ ਘਿਰਾਉ ਕੀਤਾ ਗਿਆ ਅਤੇ ਦੋਸ਼ੀਆਂ ਅਧਿਕਾਰੀਆਂ  ਦੇ ਖਿਲਾਫ ਜਮ ਕੇ ਪਿਟ  ਸਿਆਪਾ ਕੀਤਾ ਗਿਆ ।  

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗਿਆ ਖੂਨਦਾਨ ਕੈਂਪ,ਨਿਸ਼ਾਨ ਸਿੰਘ ਨੇ 31ਵੀਂ ਵਾਰ ਕੀਤਾ ਖੂਨਦਾਨ

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ਾਂ ਦੇ ਸਨਮੁੱਖ ਜਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਵਿਸ਼ਵਾਸ ਫਾਉਡੇਸ਼ਨ, ਪੰਚਕੂਲਾ ਅਤੇ ਸਾਂਝ ਕੇਂਦਰ ਮੋਹਾਲੀ ਪੁਲਿਸ ਦਫ਼ਤਰ ਦੇ ਸਹਿਯੋਗ ਨਾਲ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ.ਨਗਰ ਵਿਖੇ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ । ਇਸ ਮੌਕੇ 80 ਖੂਨਦਾਨੀਆਂ ਨੇ ਆਪਣੀ ਮਰਜ਼ੀ ਨਾਲ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ ।

ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ* ਸਬੰਧੀ ਵਿਚਾਰ ਚਰਚਾ

'ਵਿਸ਼ਵ ਪ੍ਰੈਸ ਅਜ਼ਾਦੀ ਦਿਵਸ' ਦੇ ਮੌਕੇ 'ਤੇ ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ.), ਐਸ.ਏ.ਐਸ. ਨਗਰ ਨੇ ਸੀਨੀਅਰ ਪੱਤਰਕਾਰ ਸ੍ਰੀ ਪਰਦੀਪ ਸਿੰਘ ਨਾਲ ਸੰਸਥਾ ਦੇ ਮੈਡੀਕਲ ਫੈਕਲਟੀ ਨੂੰ ਇੱਕੋ ਮੰਚ 'ਤੇ ਲਿਆਉਣ ਲਈ ਇੱਕ ਪੈਨਲ ਚਰਚਾ ਸੈਸ਼ਨ ਦਾ ਆਯੋਜਨ ਕੀਤਾ ਗਿਆ, ਇਸ ਪੈਨਲ ਚਰਚਾ ਦੌਰਾਨ ਪੱਤਰਕਾਰ ਪਰਦੀਪ ਸਿੰਘ ਅਤੇ  ਜਗਦੀਪ ਸਿੰਘ- ਸੀਨੀਅਰ ਪੱਤਰਕਾਰ ਨੇ ਹਿੱਸਾ ਲਿਆ,

ਧਰਤੀ ਦਿਵਸ 'ਤੇ ਡੀਸੀ ਮੋਹਾਲੀ ਅਮਿਤ ਤਲਵਾੜ ਨੇ ਮੁੱਲਾਂਪੁਰ ਵਿੱਚ ਰਾਉਂਡਗਲਾਸ ਫਾਉਂਡੇਸ਼ਨ ਦੇ ਵਨੀਕਰਣ (ਪੌਧਾਰੋਪਣ) ਅਭਿਆਨ ਦਾ ਉਦਘਾਟਨ ਕੀਤਾ

ਧਰਤੀ ਦਿਵਸ 'ਤੇ ਅੱਜ ਰਾਉਂਡਗਲਾਸ ਫਾਉਂਡੇਸ਼ਨ ਨੇ ਮੋਹਾਲੀ ਜਿਲਾ ਪ੍ਰਸ਼ਾਸਨ ਦੇ ਨਾਲ ਮਿਲਕੇ ਮੁੱਲਾਂਪੁਰ ਖੇਤਰ ਵਿਖੇ ਨਵਾਂ ਚੰਡੀਗੜ ਵਿੱਚ ਇੱਕ ਮਿਨੀ ਜੰਗਲ ਸਥਾਪਤ ਕਰਣ ਲਈ ਪੌਧਾਰੋਪਣ ਅਭਿਆਨ ਸ਼ੁਰੂ ਕੀਤਾ। ਇਸ ਮੌਕੇ ਉੱਤੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾ ਨੇ ਪਹਿਲਾ ਪੌਧਾ ਲਗਾਕੇ ਅਭਿਆਨ ਦਾ ਉਦਘਾਟਨ ਕੀਤਾ। ਰਾਉਂਡਗਲਾਸ ਟੀਮ ਅਤੇ ਵਾਲੰਟਿਯਰਾਂ ਨੇ ਇਸ ਮਿਨੀ ਜੰਗਲ ਲਈ ਕੁਲ 2,000 ਬੂਟੇ ਲਗਾਏ ਅਤੇ ਇਹ ਟ੍ਰਾਈ-ਸਿਟੀ ਖੇਤਰ ਵਿੱਚ ਆਪਣੀ ਤਰ੍ਹਾਂ ਦਾ ਪਹਿਲਾ ਪ੍ਰੋਜੇਕਟ ਹੈ।

ਪਹਿਲੇ ਗੇੜ ਦੇ ਤਹਿਤ ਇੱਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ: ਕੁਲਦੀਪ ਧਾਲੀਵਾਲ

ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜਮੀਨਾਂ ‘ਤੇ ਨਜਾਇਜ਼ ਕਬਜਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਸਖਤੀ ਨਾਲ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ੇ ਹਟਾਏ ਜਾਣ।ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ ਇੱਕ ਮਹੀਨੇ ਦੇ ਅੰਦਰ 31 ਮਈ, 2022 ਤੱਕ ਪੰਜ ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ ।

ਵੱਧ ਤੋਂ ਵੱਧ ਲੋੜਵੰਦ ਅਤੇ ਸਹਿਯੋਗ ਦੇਣ ਵਾਲੇ ਵਿਅਕਤੀਆਂ ਨੂੰ ਜੋੜਨ ਲਈ ਕੀਤਾ ਜਾਵੇ ਪ੍ਰੇਰਿਤ : ਡਿਪਟੀ ਕਮਿਸ਼ਨਰ

ਸ੍ਰੀ ਅਮਿਤ ਤਲਵਾੜ, ਆਈ.ਏ.ਐਸ. ਡਿਪਟੀ ਕਮਿਸ਼ਨਰ—ਕਮ—ਪ੍ਰਧਾਨ, ਰੈਡ ਕਰਾਸ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਜਿਲਾ ਰੈਡ ਕਰਾਸ ਸ਼ਾਖਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਰੈਡ ਕਰਾਸ ਦੀਆਂ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਹੋਰ ਗਤੀਵਿਧੀਆਂ ਵਧਾਉਣ ਸਬੰਧੀ ਵਿਚਾਰ ਕੀਤਾ ਗਿਆ। 

ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਸਵੇਰੇ 9 ਵਜੇ ਤੋਂ ਸ਼ਾਮ ਤੱਕ ਚਲੀਆਂ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ  ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ।

 

 

ਜਾਬ ਦੇ ਹੱਕ ਮਰਦੇ ਦੇਖ ਭਗਵੰਤ ਮਾਨ ਚੁੱਪ ਕਿਉਂ? - ਬੀਬੀ ਰਾਮੂੰਵਾਲੀਆ

ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਪੱਤਰਕਾਰਾਂ ਨਾਲ ਖਾਸ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹੱਕ ਮਾਰਨੇ ਸ਼ੁਰੂ ਕਰ ਦਿੱਤੇ ਹਨ, ਜੋ ਕਿ ਪੰਜਾਬ ਦੇ ਵੋਟਰਾਂ ਨਾਲ ਧੋਖਾ ਹੈ ।

ਅਕਾਲ ਤਖ਼ਤ ਦੇ ਜਥੇਦਾਰ ਸਾਬ ਅਕਾਲੀ ਦਲ ਦੇ ਨਹੀਂ, ਸਿੱਖਾਂ ਦੇ ਨੁਮਾਇੰਦੇ ਬਣਨ- ਬੀਬੀ ਰਾਮੂੰਵਾਲੀਆ

 ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਜੀ ਨੇ ਪੱਤਰਕਾਰਾਂ ਨਾਲ ਖ਼ਾਸ ਗੱਲਬਾਤ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨਾਂ ਦੀ ਬੇਹੱਦ ਨਿੰਦਿਆ ਕੀਤੀ ਅਤੇ ਕਿਹਾ ਕਿ ਉਹ  ਸਿੱਖੀ ਪ੍ਰਤੀ ਆਪਣਾ ਫ਼ਰਜ਼ ਭੁੱਲ ਕੇ ਅਕਾਲੀ ਦਲ  ਦੇ ਨੁਮਾਇੰਦੇ ਵਜੋਂ ਕੰਮ ਕਰ  ਰਹੇ ਹਨ, ਜੋ ਕਿ ਬਹੁਤ ਹੀ ਦੁਖਦਾਈ ਹੈ,

ਯੂਕਰੇਨ ਚ ਫਸੇ ਭਾਰਤੀਆਂ ਦੀ ਵਾਪਸੀ ਲਈ ਕੇਂਦਰ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ- ਬੀਬੀ ਰਾਮੂੰਵਾਲੀਆ

 ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ  ਕੇਂਦਰ ਸਰਕਾਰ ਯੂਕ੍ਰੇਨ ਚ ਫਸੇ ਭਾਰਤੀਆਂ ਨੂੰ ਵਾਪਸ ਲੈ ਕੇ ਆਉਣ ਲਈ ਬਹੁਤ ਫਿਕਰਮੰਦੀ ਅਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਜੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਬਾਰੇ ਚਰਚਾ ਕੀਤੀ ਹੈ।

ਅੱਜ ਮੋਹਾਲੀ ਵਿੱਚ ਗੋਰਮਿੰਟ ਟੀਚਰ ਯੂਨੀਅਨ ਮੋਹਾਲੀ ਦੀ ਮਹੀਨਾਵਾਰ ਮੀਟਿੰਗ ਹੋਈ।

 ਅੱਜ ਮੋਹਾਲੀ ਵਿੱਚ ਗੋਰਮਿੰਟ ਟੀਚਰ ਯੂਨੀਅਨ ਮੋਹਾਲੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਵਿਚ ਸਮੂਹ ਜਿਲ੍ਹਾ ਅਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ ਨੇ ਕਿਹਾ ਪ੍ਰਾਇਮਰੀ ਸਕੂਲਾਂ ਦਾ ਬਜਟ ਨਾ ਆਉਣ ਕਰਕੇ ਬਹੁਤ ਸਾਰੇ ਅਧਿਆਪਕ ਤਨਖਾਹਾਂ ਤੋਂ ਵਾਂਝੇ ਹਨ,

ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕ ਦੇਣਗੇ ਹੈਰਾਨੀਜਨਕ ਨਤੀਜੇ

 ਜਿਵੇਂ ਜਿਵੇਂ 20 ਫਰਵਰੀ ਦਾ ਸਮਾਂ ਨੇਡ਼ੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋ ਰਹੀਆਂ ਹਨ। ਇਕ ਪਾਸੇ ਜਿੱਥੇ ਰਵਾਇਤੀ ਪਾਰਟੀਆਂ ਆਪੋ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਉੱਥੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਨੇ ਆਪਣੀ ਜਿੱਤ ਦਾ ਵੱਡਾ ਦਾਅਵਾ ਕਰਦਿਆਂ ਕਿਹਾ ਹੈ

ਨਿਵੇਕਲੀ ਪਹਿਲ ਕਰਦੇ ਹੋਏ ਵੋਟਾਂ ਵਾਲੇ ਦਿਨ ਹਲਕੇ ਵਿੱਚ ਕੋਈ ਪੋਲਿੰਗ ਬੂਥ ਨਹੀਂ ਲਗਾਵੇਗਾ ਸੰਯੁਕਤ ਸਮਾਜ ਮੋਰਚਾ।

 ਮੋਹਾਲੀ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਬਰਾੜ ਨੇ
ਦੀ ਚੋਣ ਮੁਹਿੰਮ ਨੂੰ ਇਨੀਂ ਦਿਨੀਂ ਵੱਡਾ ਹੁਲਾਰਾ ਮਿਲ ਰਿਹਾ ਹੈ। ਕੁਝ ਦਿਨ ਪਹਿਲਾਂ ਕਿਸਾਨ ਅੰਦੋਲਨ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਚੜੂਨੀ, ਉਸ ਤੋਂ ਪਹਿਲਾਂ ਡਾ ਸਵੈਮਾਨ ਵੀ ਰਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਗਏ ਸਨ। ਵੀਰਵਾਰ ਨੂੰ ਕੇਸੀ ਸਿੰਘ ਜੋ ਕਿ ਸੁਨਹਿਰਾ ਪੰਜਾਬ ਪਾਰਟੀ ਦੇ ਕਨਵੀਨਰ ਹੋਣ ਦੇ ਨਾਲ ਨਾਲ ਰਿਟਾਇਰਡ ਅੰਬੈਸਡਰ ਅਤੇ ਪ੍ਰਸਿੱਧ ਬੁੱਧੀਜੀਵੀ ਵੀ ਹਨ, ਨੇ ਵੀ ਬਾਰ ਕੌਂਸਲ ਵਿਖੇ ਰਵਨੀਤ ਬਰਾੜ ਦੇ ਹੱਕ ਵਿਚ ਚੋਣ ਪ੍ਰਚਾਰ ਮੀਟਿੰਗ ਨੂੰ ਸੰਬੋਧਨ ਕੀਤਾ।

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਕੀਤਾ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ।

ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਚੰਦ ਦਿਨ ਰਹਿ ਗਏ ਹਨ। ਇਸੇ ਦੇ ਮੱਦੇਨਜ਼ਰ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਦੇ ਹੋਏ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾਡ਼ ਨੇ ਆਪਣਾ ਚੋਣ ਪ੍ਰਚਾਰ ਪੂਰਾ ਤੇਜ਼ ਕਰ ਦਿੱਤਾ ਹੈ।

ਮੇਰਾ ਵਿਸਵਾਸ਼ ਰਵਨੀਤ ਬਰਾੜ ਮੋਹਾਲੀ ਦੇ ਧਨਾਢਾਂ ਨੂੰ ਝੁਕਾ ਰਹਿਣਗੇ :ਗੁਰਨਾਮ ਸਿੰਘ ਚੜੂਨੀ

ਕਿਸਾਨ ਅੰਦੋਲਨ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੰਗਲਵਾਰ ਨੂੰ ਸੰਯੁਕਤ ਸਮਾਜ ਮੋਰਚੇ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਨੇ ਦਿੱਲੀ ਦੇ ਧਨਾਢ ਕਾਰਪੋਰੇਟ ਜਗਤ ਨੂੰ ਝੁਕਾਇਆ ਸੀ

ਗੁਰਨਾਮ ਚੜੂਨੀ ਨੇ ਕੀਤਾ ਰਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ

ਕਿਸਾਨ ਅੰਦੋਲਨ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੰਗਲਵਾਰ ਨੂੰ ਸੰਯੁਕਤ ਸਮਾਜ ਮੋਰਚੇ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਨੇ ਦਿੱਲੀ ਦੇ ਧਨਾਢ ਕਾਰਪੋਰੇਟ ਜਗਤ ਨੂੰ ਝੁਕਾਇਆ ਸੀ ਠੀਕ ਉਸੇ ਤਰ੍ਹਾਂ ਮੈਨੂੰ ਵਿਸ਼ਵਾਸ ਹੈ ਕਿ ਮੋਹਾਲੀ ਵਿਚ ਵੀ ਰਵਨੀਤ ਬਰਾੜ ਧਨਾਢਾਂ ਨੂੰ ਚੁਕਾਉਣਗੇ ਅਤੇ ਸੰਯੁਕਤ ਸਮਾਜ ਮੋਰਚਾ ਦੇ ਵਿਧਾਇਕ ਵਜੋਂ ਵਿਧਾਨ ਸਭਾ ਵਿੱਚ ਪਹੁੰਚਣਗੇ।

ਆਪ ਅਤੇ ਕਾਂਗਰਸ ਨੇ ਕਰੋੜਾਂ ਰੁਪਏ ਦੇ ਪੋਸਟਰ ਲਵਾ ਕੇ ਮੋਹਾਲੀ ਸ਼ਹਿਰ ਦੀ ਦਿੱਖ ਕੀਤੀ ਖ਼ਰਾਬ: ਰਵਨੀਤ ਬਰਾਡ਼

 ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾਡ਼ ਨੇ ਆਮ ਆਦਮੀ ਪਾਰਟੀ ਦੇ 'ਕਥਿਤ ਆਮ ਆਦਮੀ' ਉਮੀਦਵਾਰ ਅਰਬਾਂਪਤੀ ਕੁਲਵੰਤ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਲਵੰਤ ਸਿੰਘ ਨੇ ਪੂਰੇ ਹਲਕੇ ਵਿੱਚ  ਤਕਰੀਬਨ ਦੋ ਕਰੋੜ ਦੀ ਕੀਮਤ ਦੇ ਬੈਨਰ ਅਤੇ ਪੋਸਟਰ ਲਗਵਾਏ ਹਨ ਅਤੇ ਇਹੀ ਹਾਲ ਵਿਧਾਇਕ ਬਲਬੀਰ ਸਿੱਧੂ ਦਾ ਵੀ ਹੈ। 
 

ਚੋਣ ਲੜ ਰਹੇ ਉਮੀਦਵਾਰਾਂ ਦੇ ਸਮਰਥਕਾਂ ਅਤੇ ਰਿਸ਼ਤੇਦਾਰਾਂ ਲਈ ਜਾਰੀ ਹੋਈਆਂ ਸਖ਼ਤ ਹਦਾਇਤਾਂ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਜ਼ਿਲ੍ਹੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਵਿਧਾਨ ਸਭਾ ਚੋਣਾਂ-2022 ਲਈ ਚੋਣ ਲੜ ਰਹੇ ਵਿਧਾਨ ਸਭਾ ਹਲਕਾ, ਖਰੜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡੇਰਾਬਸੀ ਦੀ ਸੀਟਾਂ ਦੇ ਉਮੀਦਵਾਰਾਂ ਦੇ ਸਮੱਰਥਕਾਂ ਅਤੇ ਰਿਸ਼ਤੇਦਾਰਾਂ ਨੂੰ  18 ਫਰਵਰੀ  ਨੂੰ ਸ਼ਾਮ 06-00 ਵਜੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ  ਫੌਰੀ ਤੌਰ ਤੇ ਬਾਹਰ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।

ਸੰਯੁਕਤ ਸਮਾਜ ਮੋਰਚਾ ਰਵਾਇਤੀ ਪਾਰਟੀਆਂ ਤੋਂ ਵੱਖਰੀ ਸੋਚ ਨਾਲ ਚਲਦਾ ਹੈ: ਰਵਨੀਤ ਬਰਾੜ

ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਹਟ ਕੇ ਸੋਚ ਰੱਖਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ  ਨਿਵੇਕਲੀ ਕਿਸਮ ਦਾ ਸ਼ਾਸਨ ਦੇਣ ਦਾ ਦਮ ਰੱਖਦਾ ਹੈ।

*• ਹਰੇਕ ਵੋਟਰ 20 ਫਰਵਰੀ ਨੂੰ ਆਪਣੀ ਵੋਟ ਜ਼ਰੂਰ ਪਾਵੇ : ਈਸ਼ਾ ਕਾਲੀਆ*

 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ  ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਦੇ ਸੰਬੰਧ ਚ ਪ੍ਰੈਸ ਕਾਨਫਰੰਸ ਕੀਤੀ ਗਈ ।

ਰਵਨੀਤ ਬਰਾੜ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਜਿਵੇਂ ਜਿਵੇਂ ਆਗਾਮੀ 20 ਫਰਵਰੀ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਮੋਹਾਲੀ ਹਲਕੇ ਵਿਚ ਸਿਆਸਤ ਤੇਜ਼ੀ ਫੜਦੀ ਜਾ ਰਹੀ ਹੈ। ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਬਰਾੜ ਦੇ ਮੁਤਾਬਕ ਹਲਕੇ ਵਿੱਚ  ਲੋਕ ਵੱਡੀ ਗਿਣਤੀ ਵਿੱਚ ਇਸ ਵਾਰ ਮੋਰਚੇ ਨੂੰ ਮੌਕਾ ਦੇਣ ਦੇ ਰੌਂਅ ਵਿੱਚ ਹਨ।  

ਵੋਟ ਪਾਉਣ ਲਈ ਵੋਟਰ ਫੋਟੋ ਸ਼ਨਾਖਤੀ ਕਾਰਡ ਜਾਂ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਨਾਖਤੀ ਕਾਰਡ ਹੋਣਾ ਜ਼ਰੂਰੀ: ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਵੋਟਰ ਕੇਵਲ ਫੋਟੋ ਵੋਟਰ ਸਲਿਪ ਰਾਹੀਂ ਵੋਟ ਨਹੀਂ ਪਾ ਸਕਦੇ ਉਨ੍ਹਾਂ ਕੋਲ ਵੋਟਰ ਫੋਟੋ ਸ਼ਨਾਖਤੀ ਕਾਰਡ (ਐਪਿਕ) ਜਾਂ ਫਿਰ ਚੋਣ ਕਮਿਸ਼ਨ ਵਲੋਂ ਨਿਰਧਾਰਿਤ 11 ਸ਼ਨਾਖਤੀ ਕਾਰਡਾਂ ਵਿਚੋਂ ਕੋਈ ਇੱਕ ਹੋਣਾ ਲਾਜ਼ਮੀ ਹੈ।
ਇਸ ਸਬੰਧੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਚੋਣਾਂ-2022 ਵਿੱਚ ਵੋਟਰਾਂ ਨੂੰ ਫੋਟੋ ਵੋਟਰ ਸਲਿੱਪ ਦੀ ਥਾਂ 'ਤੇ ਵੋਟਰ ਫੋਟੋ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਜਿਸ ਦੀ ਵਰਤੋਂ ਉਹ ਵੋਟ ਪਾਉਣ ਲਈ ਕਰ ਸਕਦੇ ਹਨ

ਹਰ ਘਰ ਦਸਤਕ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਪਿੰਡ ਘੜੂੰਆਂ ਦਾ ਦੌਰਾ

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਭਾਰਤ ਸਮੇਤ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਸਰੂਪ ‘ਓਮੀਕਰੌਨ’ ਦੇ ਉਭਾਰ ਦੇ ਸਨਮੁਖ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤੀਜੀ ਸੰਭਾਵੀ ਲਹਿਰ ਤੋਂ ਬਚਾਅ ਲਈ ਤਿੰਨ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ ਜਿਵੇਂ ਮਾਸਕ ਆਦਿ ਨਾਲ ਮੂੰਹ ਢੱਕ ਕੇ ਰਖਣਾ, ਇਕ ਦੂਜੇ ਤੋਂ ਦੂਰੀ ਬਣਾ ਕੇ ਰਖਣਾ ਅਤੇ ਵਾਰ-ਵਾਰ ਹੱਥ ਧੋਣਾl 

ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦਾ ਲਾਭ ਲੈਣ ਦੀ ਅਪੀਲ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਇਸ ਮੁਹਿੰਮ ਤਹਿਤ 26 ਨਵੰਬਰ ਤੋਂ ਅੱਜ ਤਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ ਕੁਲ 3067 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਰੋਜ਼ਗਾਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗਾ 7 ਦਸੰਬਰ ਨੂੰ ਸਵੈ ਰੁਜ਼ਗਾਰ ਕੈਂਪ

ਪੰਜਾਬ ਸਰਕਾਰ ਦੇ ਘਰ- ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਇਆ ਕਰਵਾਉਣ ਲਈ 7 ਦਸੰਬਰ 2021 ਨੂੰ ਸਵੈ ਰੋਜਗਾਰ ਕੈਂਪ ਰੋਜ਼ਗਾਰ ਦਫ਼ਤਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਜੀ ਵਲੋਂ ਅੱਜ ਮਿਤੀ 03/12/2021 ਨੂੰ ਗਵਰਨਿੰਗ ਕਾਉਂਸਲ ਦੀ ਮੀਟਿੰਗ ਦੋਰਾਨ ਏ.ਡੀ.ਸੀ (ਵਿ) ਜੀ ਦੀ ਮੌਜੂਦਗੀ ਵਿੱਚ ਮੈਗਾ ਜਾਬ ਫੇਅਰ ਅਤੇ ਸਵੈ ਰੋਜਗਾਰ ਮੇਲਿਆਂ ਬਾਰੇ ਰਿਵਿਊ ਲਿਆ ਗਿਆ।

ਬਲਬੀਰ ਸਿੱਧੂ ਨੇ 171 ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ

ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਮਨੌਲੀ ਤੇ ਸੋਹਾਣਾ ਵਿੱਚ 171 ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵੱਡ ਆਕਾਰੀ ਯੋਜਨਾ ਹਰੇਕ ਤਬਕੇ ਦੇ ਲੋਕਾਂ ਨੂੰ ਰਾਹਤ ਦੇ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸੀ

ਚੋਣ ਕਮਿਸ਼ਨ ਦੇ ਡਾਇਰੈਕਟਰ ਨੇ ਈਵੀਐਮ ਅਤੇ ਵੀਵੀਪੈਟਸ ਦੇ ਫਸਟ ਲੈਵਲ ਚੈਕਿੰਗ ਦਾ ਕੀਤਾ ਨਿਰੀਖਣ

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਕ (ਈਵੀਐਮ) ਐਸ ਸੁੰਦਰ ਰਾਜਨ ਦੀ ਅਗਵਾਈ ਵਿੱਚ ਚੋਣ ਕਮਿਸ਼ਨ ਦੀ ਟੀਮ ਨੇ ਈਵੀਐਮ ਵੇਅਰਹਾਊਸ, ਉਦਯੋਗਿਕ ਖੇਤਰ ਫ਼ੇਜ਼-7 ਵਿਖੇ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲ (ਵੀਵੀਪੈਟਸ) ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਕੀਤਾ।

ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ: ਸਿੱਧੂ

ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਉਹ ਵਚਨਬੱਧ ਹਨ ਤਾਂ ਕਿ ਨੌਜਵਾਨ ਵਾਲੇ ਪਾਸੇ ਤੋਂ ਹਟ ਕੇ ਆਪਣੇ ਪਰਿਵਾਰ ਤੇ ਸਮਾਜ ਲਈ ਰਾਹ ਦਸੇਰਾ ਬਣ ਸਕਣ। 

ਸਮਾਰਟ ਵਿਲੇਜ ਮੁਹਿੰਮ: ਦੂਜੇ ਪੜਾਅ ਵਿੱਚ ਜ਼ਿਲ੍ਹੇ ਵਿੱਚ ਪੇਂਡੂ ਵਿਕਾਸ ਲਈ 74.41 ਕਰੋੜ ਰੁਪਏ ਦੀ ਲਾਗਤ ਨਾਲ 1255 ਵਿਕਾਸ ਕਾਰਜ ਸ਼ੁਰੂ

ਜ਼ਿਲ੍ਹੇ ਭਰ ਦੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਹੁਣ ਤੱਕ ਵੱਖ-ਵੱਖ ਗ੍ਰਾਮ ਪੰਚਾਇਤਾਂ ਵਿੱਚ ਪਿੰਡਾਂ ਦੇ ਸਮੁੱਚੇ ਵਿਕਾਸ ਲਈ 74.41 ਕਰੋੜ ਦੀ ਲਾਗਤ ਨਾਲ 1255 ਵਿਕਾਸ ਕਾਰਜ ਸ਼ੁਰੂ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਿਸ਼ੇਸ਼ ਸਮੀਖਿਆ ਮੀਟਿੰਗ ਦੌਰਾਨ ਕਈ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਵਧੀਕ ਡਿਪਟੀ ਕਮਿਸ਼ਨਰ (ਡੀ) ਡਾ: ਹਿਮਾਂਸ਼ੂ ਅਗਰਵਾਲ ਦੀ ਹਾਜ਼ਰੀ ਵਿੱਚ ਦੱਸਿਆ ਕਿ ਪਹਿਲੇ ਪੜਾਅ ਅਧੀਨ ਲਗਪਗ 441 ਵਿਕਾਸ ਕਾਰਜ ਹੋਏ ਸਨ। ਜਿਨ੍ਹਾਂ ਉਤੇ 16.96 ਕਰੋੜ ਰੁਪਏ ਦੀ ਲਾਗਤ ਆਈ।

5 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 2 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68714 ਮਿਲੇ ਹਨ ਜਿਨ੍ਹਾਂ ਵਿੱਚੋਂ 67618 ਮਰੀਜ਼ ਠੀਕ ਹੋ ਗਏ ਅਤੇ 33 ਕੇਸ ਐਕਟੀਵ ਹਨ । ਜਦਕਿ 1063 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

12