Wednesday, July 09, 2025

MohaliHockeyStadium

ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਿਆ ਜਾਵੇਗਾ: ਰਾਣਾ ਸੋਢੀ ਨੇ ਦਿੱਤੀ ਮਨਜ਼ੂਰੀ

 ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ `ਤੇ 25 ਮਈ ਨੂੰ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਜਾਵੇਗਾ। ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਜਾਵੇਗਾ।