ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਲੰਗ ਦੀ ਸਰਪੰਚ ਨੂੰ ਮੁਅੱਤਲ ਕਰਨ ਅਤੇ ਪੂਰੀ ਪੰਚਾਇਤ ਭੰਗ ਕਰਨ ਦੇ ਮਾਮਲੇ ਨੇ ਹੁਣ ਸਿਆਸੀ ਰੂਪ ਧਾਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਵੱਲੋਂ ਪਿੰਡ ਲੰਗ ਪਹੁੰਚ ਕੇ ਪਿੰਡ ਵਾਸੀਆਂ, ਪੰਚਾਂ ਅਤੇ ਸਥਾਨਕ ਆਗੂਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਗਈ।