ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ।