ਮੌਨਸੂਨ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਐਸ.ਡੀ.ਐਮ. ਡੇਰਾਬੱਸੀ ਸ਼੍ਰੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।