ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਵਿਵਾਦਤ ਵੀਡੀਓਜ਼ ਦੇ ਆਧਾਰ ’ਤੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਮਾਨ ਨੂੰ ਨੈਤਿਕ ਆਧਾਰ ’ਤੇ ਆਪਣੇ ਅਹੁਦੇ ਤੋਂ ਹਟ ਜਾਣਾ ਚਾਹੀਦਾ ਹੈ।