Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

MorindaNews

21 ਅਗਸਤ ਨੂੰ ਪੰਜਾਬ ਬੰਦ ਰੱਖਣ ਦੀ ਅਪੀਲ : ਜਥੇਦਾਰ ਹਵਾਰਾ ਕਮੇਟੀ

ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪਰੋਲ ਲਈ ਚੱਲ ਰਹੇ ਸੰਘਰਸ਼ ਨੂੰ ਮੁੱਖ ਰੱਖਦਿਆਂ ਜਥੇਦਾਰ ਹਵਾਰਾ ਕਮੇਟੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 21 ਅਗਸਤ ਸ਼ੁਕਰਵਾਰ ਵਾਲੇ ਦਿਨ ਪੰਜਾਬ ਬੰਦ ਰੱਖਿਆ ਜਾਵੇ।

ਪਿੰਡ ਅਰਨੌਲੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਭਾਰਤ ਸਰਕਾਰ ਵੱਲੋਂ ਜਿਲਾ ਐਵਾਰਡ ਨਾਲ ਸਨਮਾਨਿਤ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੋਲੀ ਵੱਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਬੱਚੀਆਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ।

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਢਾਬਿਆਂ, ਦੁਕਾਨਾਂ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਲਾਰਵਾ ਚੈਕਿੰਗ ਕੀਤੀ ਤੇ ਜਾਗਰੂਕ ਕੀਤਾ।

ਮੋਰਿੰਡੇ ਸ਼ਹਿਰ ਵਿੱਚ ਸੀਵਰੇਜ ਦਾ ਬੁਰਾ ਹਾਲ ਥਾਂ-ਥਾਂ ਖੜ੍ਹਾ ਪਾਣੀ ਅਤੇ ਟੁਟੀਆਂ ਸੜਕਾਂ ਨਿੱਤ ਦੇ ਰਹੀਆਂ ਹਨ ਐਕਸੀਡੈਂਟ

ਮੋਰਿੰਡਾ ਸ਼ਹਿਰ ਵਿੱਚ ਸੀਵਰੇਜ ਪ੍ਰਬੰਧਾਂ ਦੀ ਹਾਲਤ ਬੇਹੱਦ ਖਰਾਬ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ

ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਡੀ.ਐੱਸ.ਪੀ. ਮੋਰਿੰਡਾ ਗੁਰਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 1 ਸਤੰਬਰ ਦੇ ਧਰਨੇ ਸਬੰਧੀ ਖਿੱਚੀਆਂ ਤਿਆਰੀਆਂ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿੱਚ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਗੁਰਚਰਨ ਸਿੰਘ ਢੋਲਣਮਾਜਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਜਥੇਬੰਦੀ ਵੱਲੋਂ ਜ਼ਮੀਨ ਸੀਲਿੰਗ ਐਕਟ ਲਾਗੂ ਕਰ ਕੇ 17.5 ਏਕੜ ਤੋਂ ਵੱਧ ਜ਼ਮੀਨ ਨੂੰ ਬੇਜ਼ਮੀਨਿਆਂ ਅਤੇ ਘੱਟ ਜ਼ਮੀਨਿਆਂ ਵਿੱਚ ਵੰਡਣ ਦੀ ਮੰਗ

ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਅਤੇ ਜ਼ਿਲ੍ਹਾ ਆਗੂ ਸਵਰਨ ਸਿੰਘ ਢੰਗਰਾਲੀ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਵਧ ਰਹੀ ਭੁੱਖਮਰੀ, ਬੇਰੁਜ਼ਗਾਰੀ ਅਤੇ ਆਰਥਿਕ ਅਸਮਾਨਤਾ ਦਾ ਇੱਕੋ-ਇੱਕ ਪੱਕਾ ਹੱਲ 'ਜ਼ਮੀਨ ਸੀਲਿੰਗ ਐਕਟ' ਨੂੰ ਸਖ਼ਤੀ ਨਾਲ ਲਾਗੂ ਕਰਨਾ ਹੈ।

ਸ੍ਰੀ ਹਿੰਦੂ ਤਖ਼ਤ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਨੇ ਮੌਜੂਦਾ ਮੁੱਖ ਮੰਤਰੀ ਦਾ ਕੀਤਾ ਤਹਿ ਦਿਲੋਂ ਧੰਨਵਾਦ

ਸ਼੍ਰੀ ਹਿੰਦੂ ਤਖ਼ਤ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਰਵਿੰਦਰ ਸ਼ਰਮਾ ਨੇ ਪੰਜਾਬ ਦੇ ਸਾਰੇ ਗਊ ਆਸ਼ਰਮ ਦੇ ਬਿਜਲੀ ਬਿੱਲ ਮੁਆਫ਼ ਕਰਨ ਲਈ ਮੌਜੂਦਾ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਤੀਜ ਦਾ ਤਿਉਹਾਰ ਮਨਾਇਆ

ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਕਿੰਡਰਗਾਰਟਨ ਵਿਭਾਗ ਵਿੱਚ ਬੜੇ ਉਤਸ਼ਾਹ ਨਾਲ ਤੀਜ ਦਾ ਤਿਉਹਾਰ ਮਨਾਇਆ ਗਿਆ।

ਸਹੁੰ ਚੁੱਕ ਸਮਾਰੋਹ ਰੋਕਣ ਦੀ ਮੰਗ, 9 ਕੌਂਸਲਰਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਨਗਰ ਕੌਂਸਲ ਮੋਰਿੰਡਾ ਦੇ 9 ਕੌਂਸਲਰਾਂ ਨੇ ਐਸ ਡੀ ਐਮ ਮੋਰਿੰਡਾ ਅਤੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਤੇ ਇਤਰਾਜ਼ ਜਤਾਉਂਦਿਆਂ ਸਹੁੰ ਚੁੱਕ ਸਮਾਰੋਹ ਫ਼ਿਲਹਾਲ ਨਾ ਕਰਵਾਉਣ ਦੀ ਮੰਗ ਕੀਤੀ ਹੈ।

ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ

ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ, ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ ਗਿਆ।

ਦੁੱਧ ਉਤਪਾਦਕ ਅਤੇ ਭਾਕਿਯੂ ਰਾਜੇਵਾਲ ਵਲੋਂ ਮਿਲਕ ਪਲਾਂਟ ਮੋਹਾਲੀ ਅੱਗੇ ਅੱਜ ਲਗਾਇਆ ਜਾਵੇਗਾ ਧਰਨਾ

ਅੱਜ ਇੱਥੇ ਦੁੱਧ ਉਤਪਾਦਕਾਂ ਅਤੇ ਭਾਕਿਯੂ ਰਾਜੇਵਾਲ ਦੇ ਨੇਤਾ ਰਣਧੀਰ ਸਿੰਘ ਚੱਕਲ, ਪਰਮਿੰਦਰ ਸਿੰਘ ਚਲਾਕੀ, ਸੁਖਦੀਪ ਸਿੰਘ ਭੰਗੂ, ਬਹਾਦਰ ਸਿੰਘ ਢੰਗਰਾਲੀ, ਜਰਨੈਲ ਸਿੰਘ ਸਰਹਾਣਾ, ਹਰਬੰਸ ਸਿੰਘ ਦਤਾਰਪੁਰ ਨੇ ਜਾਣਕਾਰੀ ਦਿੱਤੀ ਹੈ

ਮੋਰਿੰਡਾ ਬੱਸ ਸਟੈਂਡ ਨੇੜੇ ਅੰਡਰ ਬ੍ਰਿਜ ਬਣਿਆ ਸੜਕ ਹਾਦਸਿਆਂ ਵਾਲਾ ਬ੍ਰਿਜ

ਮੋਰਿੰਡਾ ਬੱਸ ਸਟੈਂਡ ਦੇ ਨੇੜਲੇ ਅੰਡਰ ਬ੍ਰੀਜ ਦਾ ਨਗਰ ਕੌਂਸਲ ਅਤੇ ਸਬੰਧਿਤ ਵਿਭਾਗਾਂ ਦੀ ਘੋਰ ਅਣਗਹਿਲੀ ਕਾਰਨ ਬੁਰਾ ਹਾਲ ਹੋ ਗਿਆ ਹੈ ਅੰਡਰ ਬ੍ਰਿਜ ਦੀ ਸੜਕ ਵੀ ਟੁੱਟ ਗਈ ਹੈ ਅੰਡਰ ਬ੍ਰਿਜ ਬਣਿਆ ਸੜਕ ਹਾਦਸਿਆਂ ਵਾਲਾ ਬ੍ਰਿਜ ਆਣ ਜਾਣ ਵਾਲੇ ਰਾਹ ਗੀਰ ਵੀ ਕਈ ਵਾਰ ਸੱਟਾਂ ਖਾ ਚੁੱਕੇ ਹਨ

ਬਲਦੇਵ ਨਗਰ ਮੋਰਿੰਡਾ ਵਿਖੇ ਡੀਐਨਟੀ ਟਾਸਕ ਫੋਰਸ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਬੈਠਕ ਹੋਈ

ਬਲਦੇਵ ਨਗਰ ਮੋਰਿੰਡਾ ਵਿਖੇ ਡੀਐਨਟੀ ਟਾਸਕ ਫੋਰਸ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੀਪੀਸੀਸੀ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਬੈਠਕ ਹੋਈ।

ਹਾਈ ਕੋਰਟ ਵਿੱਚ ਚੱਲ ਰਹੀ ਪਟੀਸ਼ਨ ਦੌਰਾਨ ਕਾਂਗਰਸੀ ਕੌਂਸਲਰਾਂ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ

ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਮਾਨਯੋਗ ਹਾਈਕੋਰਟ ਵਿੱਚ ਚੱਲ ਰਹੀ ਪਟੀਸ਼ਨ ਬੇ ਦਰਮਿਆਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਉਹਨਾਂ ਦੇ ਸਾਥੀ ਕੌਂਸਲਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਹਨਾਂ ਵਿਰੁੱਧ ਝੂਠੇ ਮੁਕਦਮੇ ਦਰਜ ਕਰਨ ਤੇ ਦੋਸ਼ ਲਗਾਏ ਹਨ ਹਨ

ਸਫਾਈ ਸੇਵਕਾਂ ਵੱਲੋਂ ਪੰਜਾਬ ਬੰਦ ਦੇ ਸੱਦੇ 'ਤੇ ਮੋਰਿੰਡਾ ਦੇ ਬਾਜ਼ਾਰ ਪੂਰਨ ਤੌਰ 'ਤੇ ਰਹੇ ਬੰਦ

ਸਫਾਈ ਸੇਵਕਾਂ ਅਤੇ ਵਾਲਮੀਕ ਸਮਾਜ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਮੋਰਿੰਡਾ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ।

ਬਾਬਾ ਬਲਬੀਰ ਸਿੰਘ ਧਿਆਨੂੰ ਮਾਜਰੇ ਵਾਲੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ 1ਅਗਸਤ ਨੂੰ ਅੰਤਿਮ ਸੰਸਕਾਰ

ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਜੀ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਅਤੇ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਬੀਰ ਸਿੰਘ ਜੀ ਧਿਆਨੂੰ ਮਾਜਰੇ ਵਾਲੇ ਬੀਤੀ ਰਾਤ 11 ਵਜੇ ਦੇ ਕਰੀਬ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ.

ਆਈਆਰਵਿੰਗਜ਼ ਪਾਰਕ ਸਮਾਰਟ ਸਕੂਲ, ਰੱਤਨਗੜ੍ਹ ਵਿੱਚ ਇਨਵੈਸਟੀਚਰ ਸਮਾਰੋਹ ਕਰਵਾਇਆ

ਆਈਆਰਵਿੰਗਜ਼ ਪਾਰਕ ਸਮਾਰਟ ਸਕੂਲ, ਰਤਨਗੜ੍ਹ ਵਿਖੇ ਇਨਵੈਸਟੀਚਰ ਸਮਾਰੋਹ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਸਬੰਧੀ ਡਾਰੈਕਟਰ ਅਤਲ ਅਰੋੜਾ ਨੇ ਦੱਸਿਆ ਕਿ ਇਸ ਮੌਕੇ ਨਵ-ਚੁਣੀ ਵਿਦਿਆਰਥੀ ਕੌਂਸਲ ਨੂੰ ਨੇਤ੍ਰਿਤਵ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

ਹੈਲਪ ਏਜ ਇੰਡੀਆ ਨੇ ਲਗਾਈ ਡਿਜ਼ੀਟਲ ਲਿਟਰੇਸੀ ਵਰਕਸ਼ਾਪ

 ਇਸ ਉਪਰੰਤ ਕੌਂਸਲ ਦੇ ਕਾਨੂੰਨੀ ਸਲਾਹਕਾਰ ਕਰਨਲ ਮਲਕੀਤ ਸਿੰਘ ਵੱਲੋ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਜੁਲਾਈ ਮਹੀਨੇ ਵਿੱਚ ਜਨਮੇਂ ਮੈਬਰਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਮੋਕੇ ਗੁਰਦੇਵ ਸਿੰਘ ਤੂਰ, ਪ੍ਰਮਾਤਮਾ ਸਿੰਘ ਢੀਂਡਸਾ, ਦਵਿੰਦਰ ਸਿੰਘ ਧਾਲੀਵਾਲ, ਜਗਦੀਸ਼ ਕੁਮਾਰ ਵਰਮਾ, ਹਰਵਿੰਦਰ ਸਿੰਘ ਸਿੱਧੂ,ਪ੍ਰੋਫੈਸਰ ਆਰ. ਸੀ. ਢੰਡ, ਉੱਘੇ ਕਾਂਗਰਸੀ ਨੇਤਾ ਚਰਨਜੀਤ ਸ਼ਰਮਾ, ਸਾਬਕਾ ਬੈਂਕ ਅਧਿਕਾਰੀ ਰਜਿੰਦਰ ਸਿੰਘ ਓਇੰਦ, ਸੇਵਾ ਮੁਕਤ ਪੋਸਟ ਮਾਸਟਰ ਚੌਧਰੀ ਕੌਰ ਚੰਦ, ਸ਼ੇਰ ਸਿੰਘ ਸੰਧੂ (ਮਾਰਕਫੈਡ) , ਸਾਬਕਾ ਐਮ. ਸੀ. ਸੁੱਚਾ ਰਾਮ ਅਤੇ ਦੂਜੇ ਮੈਂਬਰ ਹਾਜ਼ਰ ਸਨ।

ਸੈਕਟਰ ਕਾਈਨੌਰ ਦੀਆਂ ਸਮੂਹ ਏ.ਐੱਨ.ਐੱਮ. ਦੀ ਐਚ.ਪੀ.ਵੀ ਟੀਕਾਕਰਨ ਸਬੰਧੀ ਮੀਟਿੰਗ ਹੋਈ

ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸ਼੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸੈਕਟਰ ਕਾਈਨੌਰ ਦੀਆਂ ਸਮੂਹ ਏ.ਐੱਨ.ਐੱਮ. ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਕਾਈਨੌਰ ਵਿਖੇ ਹੋਈ।

ਪਿੰਡ ਮੁੰਡੀਆਂ ਵਿਖੇ ਖੇਡ ਗਰਾਊਂਡ ਨੂੰ ਲੈ ਕੇ ਬਹੁ ਗਿਣਤੀ ਪੰਚਾਇਤ ਮੈਂਬਰ ਇੱਕ ਜੁੱਟ

ਨਜ਼ਦੀਕੀ ਪਿੰਡ ਮੁੰਡੀਆਂ ਵਿਖੇ ਪੰਚਾਇਤ ਦੇ ਬਹੁ ਗਿਣਤੀ ਪੰਚਾਂ ਅਤੇ ਪਿੰਡ ਦੇ ਮੋਹਤਵਰਾਂ ਵੱਲੋਂ ਨੌਜਵਾਨਾਂ ਲਈ ਖੇਡਣ ਲਈ ਵਰਤੀ ਜਾ ਰਹੀ ਜਮੀਨ ਦੀ ਬੋਲੀ ਦਾ ਵਿਰੋਧ ਕੀਤਾ ਗਿਆ

ਹਿੰਦੂ ਯੁਵਾ ਵਾਹਿਨੀ ਨੇ ਮੋਰਿੰਡਾ ਵਿੱਚ ਇੱਕ ਮੀਟਿੰਗ ਕੀਤੀ

ਪੰਜਾਬ ਇੰਚਾਰਜ ਸ਼੍ਰੀ ਵਰਿੰਦਰ ਗੁਪਤਾ ਦੀ ਪ੍ਰਧਾਨਗੀ ਹੇਠ ਹਿੰਦੂ ਯੁਵਾ ਵਾਹਿਨੀ ਦੀ ਮੀਟਿੰਗ ਮੋਰਿੰਡਾ ਵਿੱਚ ਸ਼੍ਰੀ ਰਾਮ ਭਗਤ ਸੁਧੀਰ ਕੱਕੜ ਦੇ ਨਿਵਾਸ ਸਥਾਨ 'ਤੇ ਹੋਈ, ਜਿੱਥੇ ਸੰਗਠਨ ਦੇ ਵਿਸਥਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਕਬਰਸਤਾਨ ਮਸਲੇ ਨੂੰ ਲੈ ਕੇ ਕਾਂਗਰਸੀ ਕੌਂਸਲਰ ਬਾਜਵੇ ਵਿਰੁੱਧ ਮਾਮਲੇ ਤੋਂ ਬਾਅਦ ਇੱਕਜੁੱਟ ਹੋਏ 9 ਕੌਂਸਲਰ ਮੁਕਦਮੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ

ਮੋਰਿੰਡਾ ਚੁੰਨੀ ਰੋਡ ਤੇ ਸਥਿਤ ਸ਼ਮਸ਼ਾਨ ਘਾਟ ਵਿੱਚ ਮੁਹੱਲਾ ਨਿਵਾਸੀਆਂ ਵੱਲੋਂ ਮੁਰਦਾ ਦਫਨਾਉਣ ਦੇ ਵਿਰੋਧ ਕਰਨ ਤੋਂ ਬਾਅਦ ਮਸੀਹ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕਰਨ ਦੇ ਤਹਿਤ ਵਾਰਡ ਨੰਬਰ 6 ਦੇ ਕੌਂਸਲਰ ਮਨਦੀਪ ਸਿੰਘ ਬਾਜਵਾ ਤੇ ਉਹਨਾਂ ਦੇ ਸਾਥੀਆਂ ਤੇ ਮਾਮਲਾ ਦਰਜ ਕਰਨ ਨੂੰ ਲੈ ਕੇ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਸਾਥੀ ਕੌਂਸਲਰਾਂ ਵੱਲੋਂ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ

ਪਹਿਲਵਾਨ ਲਵਕੀਰਤ ਸਿੰਘ ਨੇ ਪੰਜਾਬ ਸਟੇਟ ਅੰਡਰ-12 ਕੁਸ਼ਤੀ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਕੀਤਾ ਹਾਸਲ

ਆਪਣੇ ਪਰਿਵਾਰ ਅਤੇ ਖੇਡ ਜਗਤ ਦਾ ਨਾਂ ਰੋਸ਼ਨ ਕਰਦਿਆਂ, ਨੌਜਵਾਨ ਪਹਿਲਵਾਨ ਲਵਕੀਰਤ ਸਿੰਘ ਨੇ 20 ਜੁਲਾਈ 2026 ਨੂੰ ਚੀਮਾ (ਸੰਗਰੂਰ), ਪੰਜਾਬ ਵਿਖੇ ਆਯੋਜਿਤ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੀ ਪਹਿਲੀ ਅੰਡਰ-12 ਲੜਕੇ ਅਤੇ ਲੜਕੀਆਂ ਦੀ ਕੁਸ਼ਤੀ ਟੂਰਨਾਮੈਂਟ ਦੇ 66 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਪਿੰਡ ਢੰਗਰਾਲੀ ਦੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ 130 ਦੇ ਕਰੀਬ ਮੁਫਤ ਐਨਕਾਂ ਵੰਡੀਆਂ ਗਈਆਂ

ਪ੍ਰਭ ਆਸਰਾ ਟਰਸਟ ਪਡਿਆਲਾ ਵੱਲੋਂ ਪਿੰਡ ਢੰਗਰਾਲੀ ਵਿੱਚ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ ਅਤੇ ਲੋੜਵੰਦਾਂ ਨੂੰ 130 ਦੇ ਕਰੀਬ ਮੁਫਤ ਐਨਕਾਂ ਵੰਡੀਆਂ ਗਈਆਂ।

ਆਮ ਆਦਮੀ ਕਲੀਨਿਕ ਬੂਰਮਾਜਰਾ ਵਿਖੇ ਅੰਗ ਦਾਨ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸ਼੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਆਮ ਆਦਮੀ ਕਲੀਨਿਕ ਬੂਰਮਾਜਰਾ ਵਿਖੇ ਅੰਗ ਦਾਨ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਾਂਝੇ ਸੱਦੇ ਤੇ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ।

ਨਗਰ ਕੌਂਸਲ ਮੋਰਿੰਡਾ ਦੀ ਨਵੀਂ ਟੀਮ ਦੀ ਹੋਈ ਤਾਜਪੋਸ਼ੀ

 ਅੱਜ ਨਗਰ ਕੌਂਸਲ ਮੋਰਿੰਡਾ ਦਫਤਰ ਵਿੱਚ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ, ਸੀਨੀਅਰ ਮੀਤ ਪ੍ਰਧਾਨ ਬੀਬੀ ਦਲਜੀਤ ਕੌਰ ਅਤੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਸਾਬਕਾ ਮੁੱਖ ਮੰਤਰੀ ਚੰਨੀ ਦਾ ਵੱਡਾ ਐਕਸ਼ਨ

ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਇੱਕ ਵੱਡੀ ਅਨੁਸ਼ਾਸਨੀ ਕਾਰਵਾਈ ਸਾਹਮਣੇ ਆਈ ਹੈ।

ਪੀ ਡਬਲੂਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਡੈਪੂਟੇਸ਼ਨ ਵਿਭਾਗੀ ਮੁਖੀ ਨੂੰ ਮਿਲਿਆ

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਵਫ਼ਦ ਮਲਾਗਰ ਸਿੰਘ ਖਮਾਣੋ,ਸੁੱਖਨੰਦਨ ਸਿੰਘ ਮੈਹਨਿਆ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿਸ਼ੇਸ਼ ਸਕੱਤਰ ਕਮ ਮੁੱਖੀ ਡਾ ਸਇਅਦ ਸਹਿਰਿਸੀ ਅਸਗਰ ਨੂੰ ਮੁੱਖ ਦਫਤਰ ਮੋਹਾਲੀ ਵਿਖੇ ਮਿਲਿਆਂ।

ਮੋਰਿੰਡਾ ਵਿੱਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਵਿਗੜੀ

ਮੋਰਿੰਡਾ ਸ਼ਹਿਰ ਵਿੱਚ ਸਫਾਈ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਕੂੜਾ ਨਿਪਟਾਰੇ ਦੀ ਸਮੱਸਿਆ ਦਾ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲ ਸਕਿਆ।

ਮੋਰਿੰਡਾ ਮੰਡਲ ਭਾਜਪਾ ਵੱਲੋਂ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਨੂੰ ਰੋਪੜ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਧਾਈ

ਭਾਰਤੀ ਜਨਤਾ ਪਾਰਟੀ ਮੋਰਿੰਡਾ ਮੰਡਲ ਵੱਲੋਂ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਨੂੰ ਭਾਜਪਾ ਰੋਪੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਪਿੰਡ ਓਇੰਦ ਦੇ ਸਲਾਨਾ ਮੇਲੇ ਸਬੰਧੀ ਹੋਈ ਮੀਟਿੰਗ

ਯੂਥ ਵੈਲਫੇਅਰ, ਯੁਵਕ ਸਵਾਵਾਂ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਓਇੰਦ ਦੀ ਇੱਕ ਅਹਿਮ ਮੀਟਿੰਗ ਸ੍ਰੀ ਗੁੱਗਾ ਜਾਹਰ ਵੀਰ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਸਲਾਨਾ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਸਬੰਧੀ ਇੱਕ ਹੈ

ਪਰਮਿੰਦਰ ਸਿੰਘ ਸੋਨੂ ਖੁਰਲ ਵਿਸ਼ਵਕਰਮਾ ਸਭਾ ਦੇ ਪ੍ਰੈੱਸ ਸਕੱਤਰ ਨਿਯੁਕਤ

ਸ਼੍ਰੀ ਵਿਸ਼ਵਕਰਮਾ ਸਭਾ ਰਜਿ ਮੋਰਿੰਡਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦੀ ਮੀਟਿੰਗ ਸਭਾ ਦੇ ਪ੍ਰਧਾਨ ਪਵਨ ਕੁਮਾਰ ਧੀਮਾਨ ਦੀ ਅਗਵਾਈ ਵਿੱਚ ਸ਼੍ਰੀ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਹੋਈ।

ਰਾਜਾ ਵੜਿੰਗ 2027 ਨਹੀਂ 2032 ਦੀ ਤਿਆਰੀ ਕਰ ਰਿਹਾ ਹੈ : ਚੇਅਰਮੈਨ ਦਤਾਰਪੁਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਨੂੰ ਲੈ ਕੇ ਬਿਲਕੁਲ ਸੀਰੀਅਸ ਨਹੀਂ ਹਨ ਰਾਜਾ ਵੜਿੰਗ ਆਪਣੇ ਆਪ ਨੂੰ ਮੁੱਖ ਮੰਤਰੀ ਵਜੋਂ 2032 ਦੀ ਤਿਆਰੀ ਕਰ ਰਿਹਾ ਹੈ ਜਿਸ ਦੇ ਤਹਿਤ ਅਮਰਿੰਦਰ ਸਿੰਘ ਰਾਜਾ ਵੜਿੰਗ ਬਹੁਤ ਸਾਰੇ ਨਿਊਜ਼ ਚੈਨਲਾਂ ਨੂੰ ਆਪਣੀਆਂ ਇੰਟਰਵਿਊਆਂ ਵਿੱਚ ਇਸ ਦਾ ਪ੍ਰਗਟਾਵਾ ਕਰ ਚੁੱਕੇ ਹਨ ।

ਐੱਸ.ਡੀ.ਐੱਮ. ਮੋਰਿੰਡਾ ਨੂੰ ਦਿੱਤਾ ਮੰਗ ਪੱਤਰ, ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ-

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ‘ਦੇਸ਼ ਬਚਾਓ ਮੋਰਚੇ’ ਦੇ ਸੱਦੇ ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਮੋਰਿੰਡਾ ਸ਼ਹਿਰ ਵਿੱਚ ਮੋਟਰਸਾਇਕਲ ਰੋਸ ਰੈਲੀ ਕੱਢੀ ਗਈ।

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਲਕਾ ਵਿਧਾਇਕ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਹਰਬੰਸ ਕੌਰ ਦੀ ਅਗਵਾਈ ਹੇਠ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ।

ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਸਿੱਧਸਰ ਸਿਹੋੜਾ ਸਾਹਿਬ ਵੲਲਿਆ ਦੀ 12ਵੀਂ ਬਰਸੀ ਸਬੰਧੀ ਸਮਾਗਮ ਭਲਕੇ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਪਿੰਡ ਨੰਦਪੁਰ ਕਲੌੜ ਨੇੜੇ ਬਾਬਾ ਰੋਡੂ ਰਾਮ ਦੀ ਸਮਾਧ ਵਿਖੇ ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਸਿੱਧਸਰ ਸਿਹੋੜਾ ਸਾਹਿਬ ਵਾਲਿਆਂ ਦੀ 12ਵੀਂ ਬਰਸੀ ਸਬੰਧੀ ਸਮਾਗਮ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਏ ਜਾਣਗੇ।

ਮੋਰਿੰਡਾ ਇਲਾਕੇ ਵਿੱਚ ਮਮਤਾ ਦਿਵਸ ਮਨਾਇਆ

ਮੋਰਿੰਡਾ ਇਲਾਕੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਜਿਸ ਦੌਰਾਨ ਗਰਭਵਤੀ ਮਹਿਲਾਵਾਂ ਅਤੇ 5 ਸਾਲ ਤੱਕ ਦੇ ਬੱਚਿਆਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

ਸਾਬਕਾ ਸਰਪੰਚ ਨਵਤੇਜ ਸਿੰਘ ਤੇਜੀ ਨੂੰ ਸਦਮਾ, ਮਾਤਾ ਦਾ ਦੇਹਾਂਤ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਨਵਤੇਜ ਸਿੰਘ ਤੇਜੀ ਸਹੇੜੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੀ ਮਾਤਾ ਹਰਭਜਨ ਕੌਰ (87 ਸਾਲ) ਦਾ ਦੇਹਾਂਤ ਹੋ ਗਿਆ ਜਿਨਾ ਦਾ ਅੰਤਿਮ ਸੰਸਕਾਰ ਪਿੰਡ ਸਹੇੜੀ ਵਿਖੇ ਕਰ ਦਿੱਤਾ ਗਿਆ

123